ਸਿਆਸਤਖਬਰਾਂ

ਦੀਪ ਸਿੱਧੂ ਦੀ ਤਸਵੀਰ ਅਜਾਇਬ ਘਰ ’ਚ ਲਾਉਣ ਦੀ ਮੰਗ

ਅੰਮ੍ਰਿਤਸਰ-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੀਪ ਸਿੱਧੂ ਦੀ ਤਸਵੀਰ ਅਜਾਇਬ ਘਰ ਵਿੱਚ ਲਗਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਦੀਪ ਸਿੱਧੂ ਦੇ ਭਰਾ ਨੇ ਆਖਿਆ ਕਿ ਉਹ ਦਰਬਾਰ ਸਾਹਿਬ ਮੱਥਾ ਟੇਕਣ ਆਏ ਸਨ। ਇਸ ਦੌਰਾਨ ਉਹ ਸਿੰਘ ਸਾਹਿਬ ਨੂੰ ਵੀ ਮਿਲੇ। ਉਨ੍ਹਾਂ ਆਖਿਆ ਕਿ ਜਥੇਦਾਰ ਨੂੰ ਮਿਲਣ ਦਾ ਮਕਸਦ ਇਹ ਸੀ ਕਿ ਸਿੱਖ ਅਜਾਇਬ ਘਰ ਵਿਚ ਦੀਪ ਸਿੱਧੂ ਦੀ ਤਸਵੀਰ ਲਗਾਈ ਜਾਵੇ। ਉਨ੍ਹਾਂ ਦੱਸਿਆ ਕਿ ਜਥੇਦਾਰ ਨੇ ਵੀ ਭਰੋਸਾ ਦਵਾਇਆ ਹੈ ਕਿ ਉਹ ਇਸ ਉਤੇ ਵਿਚਾਰ ਕਰਨਗੇ।ਇਸ ਤੋਂ ਬਾਅਦ ਪਰਿਵਾਰ ਨੇ ਤਸੱਲੀ ਪ੍ਰਗਟਾਈ ਹੈ।

Comment here