ਸਿਆਸਤਖਬਰਾਂਚਲੰਤ ਮਾਮਲੇ

ਨਗਰ ਨਿਗਮ ਚੋਣਾਂ ’ਚ ਜਗਦੀਸ਼ ਟਾਈਟਲਰ ਦਾ ਨਾਂ ਸ਼ਾਮਲ!

ਨਵੀਂ ਦਿੱਲੀ-ਦਿੱਲੀ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਕਾਂਗਰਸ ਨੇ ਨਗਰ ਨਿਗਮ ਚੋਣਾਂ ਲਈ ਕਮਰ ਕੱਸ ਲਈ ਹੈ। ਕਾਂਗਰਸ ਨੇ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਕਾਫੀ ਮੰਥਨ ਮਗਰੋਂ ਚੋਣ ਕਮੇਟੀ ਦਾ ਐਲਾਨ ਕੀਤਾ ਹੈ। ਇਸ ’ਚ ਦਿੱਲੀ ਕਾਂਗਰਸ ਦੇ ਕਈ ਨੇਤਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਦਿੱਲੀ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਜਿਸ ਚੋਣ ਕਮੇਟੀ ਦਾ ਐਲਾਨ ਕੀਤਾ ਹੈ, ਉਸ ’ਚ ਸਾਬਕਾ ਕੇਂਦਰੀ ਮੰਤਰੀ ਜਗਦੀਸ਼ ਟਾਈਟਲਰ ਦਾ ਨਾਂ ਵੀ ਸ਼ਾਮਲ ਹੈ। ਦੱਸ ਦੇਈਏ ਕਿ ਜਗਦੀਸ਼ ਟਾਈਟਲਰ ਦਾ ਨਾਂ 1984 ’ਚ ਹੋਏ ਦੰਗਿਆਂ ’ਚ ਵੀ ਆ ਚੁੱਕਾ ਹੈ, ਜਿਸ ਕਾਰਨ ਵਿਵਾਦ ਵੀ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਨਗਰ ਨਿਗਮ ਚੋਣਾਂ 4 ਦਸੰਬਰ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 7 ਦਸੰਬਰ ਨੂੰ ਹੋਵੇਗੀ। ਦਿੱਲੀ ਨਿਗਮ ਚੋਣਾਂ ਲਈ 7 ਨਵੰਬਰ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ 14 ਨਵੰਬਰ ਹੈ। ਚੋਣਾਂ ਦੇ ਐਲਾਨ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਗਈ ਹੈ।

Comment here