ਸਿਆਸਤਖਬਰਾਂਚਲੰਤ ਮਾਮਲੇ

ਨਵਜੋਤ ਸਿੱਧੂ ਨੂੰ ਚੈਲਿੰਜ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ-ਇਥੋਂ ਦੇ ਪੁਲਿਸ ਮੁਲਾਜ਼ਮ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਕਾਂਸਟੇਬਲ ਸੰਦੀਪ ਸਿੰਘ ਵੱਲੋਂ ਆਪਣੇ ਘਰ ਦੇ ਕਮਰੇ ਦੀ ਛੱਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਦੱਸ ਦਈਏ ਕਿ ਕਾਂਸਟੇਬਲ ਸੰਦੀਪ ਸਿੰਘ ਉਦੋਂ ਚਰਚਾ ਵਿੱਚ ਆਇਆ ਸੀ ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਪੈਂਟ ਗਿੱਲੀ ਕਰਨ ਦੇ ਬਿਆਨ ਦਾ ਵਿਰੋਧ ਕੀਤਾ ਸੀ। ਬੀਤੀ ਸ਼ਾਮ ਪੁਲਿਸ ਕਾਂਸਟੇਬਲ ਸੰਦੀਪ ਸਿੰਘ ਵੱਲੋਂ ਆਪਣੇ ਘਰ ਦੇ ਕਮਰੇ ਦੀ ਛੱਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ।ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਮ੍ਰਿਤਕ ਕਾਂਸਟੇਬਲ ਦੀ ਮਾਤਾ ਦੇ ਲੁਧਿਆਣਾ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਨੇ ਸੰਦੀਪ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਿਸ ਨੇ ਹਾਲੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਪੁਲਸ ਦਾ ਕਹਿਣਾ ਹੈ ਕਿ ਸੰਦੀਪ ਕੁਮਾਰ ਕਾਫੀ ਸਮੇਂ ਤੋਂ ਮੁਅੱਤਲ ਸੀ। ਉਹ ਕੁਝ ਦਿਨ ਪਹਿਲਾਂ ਹੀ ਆਪਣੀ ਨੌਕਰੀ ‘ਤੇ ਪਰਤਿਆ ਸੀ।

Comment here