ਪਠਾਨਕੋਟ-ਜੇਕਰ ਕੋਈ ਵਿਅਕਤੀ ਨਿਕਾਸੀ ਪਾਣੀ ਵਿੱਚ ਕੂੜਾ ਸੁੱਟਦਾ ਪਾਇਆ ਗਿਆ ਤਾਂ ਉਸ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਰੀਬ ਪੰਜ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਜੇਕਰ ਉਕਤ ਵਿਅਕਤੀ ਜੁਰਮਾਨਾ ਅਦਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕੀਤਾ |
ਮੀਟਿੰਗ ਦੌਰਾਨ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਹੈ, ਪਰ ਦੇਖਣ ਵਿੱਚ ਆਇਆ ਹੈ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਅਜਿਹੀਆਂ ਥਾਵਾਂ ਹਨ ਜਿੱਥੇ ਗੰਦਾ ਪਾਣੀ ਕੁਦਰਤੀ ਜਲ ਸਰੋਤਾਂ ਵਿੱਚ ਜਾ ਰਿਹਾ ਹੈ ਅਤੇ ਲੋਕ ਡਰੇਨਾਂ ਆਦਿ ਦੀ ਵਰਤੋਂ ਕਰ ਰਹੇ ਹਨ। ਜਲਘਰਾਂ ਵਿੱਚ ਸੁੱਟਿਆ ਗਿਆ ਕੂੜਾ ਨਾ ਸਿਰਫ਼ ਕੁਦਰਤੀ ਜਲ ਸਰੋਤਾਂ ਨੂੰ ਪ੍ਰਦੂਸ਼ਿਤ ਕਰਦਾ ਹੈ ਸਗੋਂ ਪਾਣੀ ਨੂੰ ਵੀ ਰੋਕਦਾ ਹੈ।
ਉਨ੍ਹਾਂ ਨਗਰ ਨਿਗਮ ਪਠਾਨਕੋਟ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਦਾ ਪਾਣੀ ਜੋ ਰਜਬਾਹੇ ਅਤੇ ਹੋਰ ਥਾਵਾਂ ਤੋਂ ਪਾਣੀ ਦੇ ਸੋਮਿਆਂ ਵਿੱਚ ਜਾ ਰਿਹਾ ਹੈ, ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਲੋਕ ਘਰਾਂ ਦਾ ਕੂੜਾ ਕਰਕਟ ਨਹਿਰਾਂ ਵਿੱਚ ਨਾ ਸੁੱਟਣ। ਉਨ੍ਹਾਂ ਨਹਿਰੀ ਵਿਭਾਗ ਨੂੰ ਇਹ ਵੀ ਆਦੇਸ਼ ਦਿੱਤੇ ਕਿ ਸੁਜਾਨਪੁਰ ਨੇੜੇ ਨਹਿਰ ਵਿੱਚ ਪਾਏ ਗੰਦੇ ਪਾਣੀ ਦਾ ਕੋਈ ਢੁੱਕਵਾਂ ਹੱਲ ਕੱਢਿਆ ਜਾਵੇ ਅਤੇ ਜੇਕਰ ਕੋਈ ਵੀ ਨਹਿਰ ਜਾਂ ਨਾਲਿਆਂ ਵਿੱਚ ਕੂੜਾ ਜਾਂ ਗੰਦਗੀ ਸੁੱਟਦਾ ਹੈ ਤਾਂ ਉਸ ਦਾ ਮੌਕੇ ’ਤੇ ਹੀ ਪੰਜ ਹਜ਼ਾਰ ਰੁਪਏ ਦਾ ਚਲਾਨ ਕੀਤਾ ਜਾਵੇ।
ਨਹਿਰਾਂ ‘ਚ ਕੂੜਾ ਸੁੱਟਣ ‘ਤੇ ਲਗਾਇਆ ਜਾਵੇਗਾ ਜੁਰਮਾਨਾ

Comment here