ਅਪਰਾਧਸਿਆਸਤਖਬਰਾਂ

ਨਾਲੇ ’ਚ ਸੁੱਟੇ ਸੂਟਕੇਸ ’ਚ ਔਰਤ ਦੀ ਮਿਲੀ ਲਾਸ਼

ਨਵੀਂ ਦਿੱਲੀ-ਇਥੋਂ ਦੀ ਪੁਲਸ ਨੇ ਦੱਸਿਆ ਕਿ ਪੱਛਮੀ ਦਿੱਲੀ ਦੇ ਪੰਜਾਬੀ ਬਾਗ ਇਲਾਕੇ ’ਚ ਇਕ ਨਾਲੇ ’ਚ ਪਏ ਸੂਟਕੇਟ ’ਚੋਂ ਇਕ ਔਰਤ ਦੀ ਲਾਸ਼ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰੀਰ ’ਤੇ ਸੱਟ ਦੇ ਕੋਈ ਨਿਸ਼ਾਨ ਨਹੀਂ ਦਿੱਸ ਰਹੇ ਸਨ ਅਤੇ ਉਸ ਦੀ ਪਛਾਣ ਕਰਨਾ ਮੁਸ਼ਕਲ ਹੈ। ਸੂਟਕੇਟ ਤੋਂ ਨਿਕਲਣ ਵਾਲੀ ਬੱਦਬੂ ਤੋਂ ਬਾਅਦ ਬੁੱਧਵਾਰ ਨੂੰ ਇਕ ਰਾਹਗੀਰ ਨੇ ਸੂਟਕੇਟ ਦੇਖਿਆ ਅਤੇ ਪੁਲਸ ਨੂੰ ਸੂਚਿਤ ਕੀਤਾ। ਆਈ.ਪੀ.ਸੀ. ਦੀ ਧਾਰਾ 302 (ਕਤਲ) ਅਤੇ 201 (ਅਪਰਾਧ ਦੇ ਸਬੂਤ ਗਾਇਬ ਕਰਨਾ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਸ ਡਿਪਟੀ ਕਮਿਸ਼ਨਰ (ਪੱਛਮ) ਘਨਸ਼ਾਮ ਬੰਸਲ ਨੇ ਕਿਹਾ ਕਿ ਪੀੜਤਾ ਦੀ ਪਛਾਣ ਹਾਲੇ ਨਹੀਂ ਹੋ ਸਕੀ ਹੈ ਪਰ ਕਿਹਾ ਕਿ ਲਾਸ਼ ਮੁਰਦਾਘਰ ’ਚ ਰੱਖਵਾ ਦਿੱਤੀ ਗਈ ਹੈ। ਪੀੜਤਾ ਦੀ ਪਛਾਣ ਕੀਤੇ ਜਾਣ ਤੋਂ ਬਾਅਦ ਪੋਸਟਮਾਰਟਮ ਕੀਤਾ ਜਾਵੇਗਾ। ਬੰਸਲ ਨੇ ਕਿਹਾ ਕਿ ਲਾਸ਼ ਅਤੇ ਸੂਟਕੇਸ ਦੇ ਨਮੂਨੇ ਫੋਰੈਂਸਿਕ ਜਾਂਚ ਲਈ ਭੇਜੇ ਗਏ ਹਨ ਅਤੇ ਪੁਲਸ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ। ਅਧਿਕਾਰੀ ਨੇ ਕਿਹਾ,’’ਕੋਈ ਸੱਟ ਨਹੀਂ ਦਿੱਸ ਰਹੀ ਸੀ ਪਰ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ ਕਿ ਉਸ ਨੂੰ ਕਿਸ ਤਰ੍ਹਾਂ ਦੀਆਂ ਸੱਟਾਂ ਲੱਗੀਆਂ ਹਨ।’’

Comment here