ਸਿਆਸਤਖਬਰਾਂਚਲੰਤ ਮਾਮਲੇ

ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨਾ ਮੇਰਾ ਫਰਜ : ਗਿ. ਹਰਪ੍ਰੀਤ ਸਿੰਘ

ਅੰਮ੍ਰਿਤਸਰ-ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁਮਾਇਦਗੀ ਕਰਦੇ ਹੋ,ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇਦਾ ਹਾਂ। ਮੈਂਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ। ਤੁਸੀ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਆ। ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿਚ ਕਰਾਂਗੇ।ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ। ਵਾਹਿਗੁਰੂ ਭਲੀ ਕਰੇ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਲਟੀਮੇਟਮ ਉਤੇ ਜਵਾਬ ਦਿੱਤਾ । ਸੀਐਮ ਮਾਨ ਨੇ ਟਵਿੱਟ ਕੀਤਾ ਹੈ ਕਿ ਜਥੇਦਾਰ ਸ੍ਰੀ ਅਕਲ ਤਖਤ ਸਾਹਿਬ ਜੀ..ਸਭ ਨੂੰ ਪਤਾ ਹੈ ਕਿ ਤੁਸੀਂ ਤੇ ਸ਼੍ਰੋਮਣੀ ਕਮੇਟੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ..ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸਵਾਰਥ ਲਈ ਵਰਤਿਆ..ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸੀੑ ਗੁਰੂ ਗੑੰਥ ਸਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਉਣ ਲਈ..।
ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਜ਼ਰੂਰੀ ਇਕੱਤਰਤਾ ਹੋਈ। ਬੈਠਕ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਸ਼ਿਆਂ ਅਤੇ ਪਤਿਤਪੁਣੇ ਦੇ ਖਿਲਾਫ ਅਤੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਨਾਮਵਰ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਖਾਲਸਾ ਵਹੀਰ ਅਰੰਭ ਕਰਨ ਦਾ ਐਲਾਨ ਕਰਦਿਆਂ ਸਰਕਾਰ ਨੂੰ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ 24 ਘੰਟੇ ਅੰਦਰ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਸੀ।

Comment here