ਸਿਆਸਤਖਬਰਾਂਚਲੰਤ ਮਾਮਲੇ

ਨੇਪਾਲ ਯੇਤੀ ਜਹਾਜ਼ ਕਰੈਸ਼, ਹੁਣ ਤੱਕ 45 ਲਾਸ਼ਾਂ ਮਿਲੀਆਂ

ਪੋਖਰਾ-ਨੇਪਾਲ ਵਿਚ ਯੇਤੀ ਏਅਰਲਾਈਨਜ਼ ਦਾ ਏਟੀਆਰ-72 ਜਹਾਜ਼ ਪੋਖਰਾ ਨੇੜੇ ਕਰੈਸ਼ ਹੋ ਗਿਆ ਹੈ। ਕਾਠਮੰਡੂ ਤੋਂ ਪੋਖਰਾ ਜਾ ਰਿਹਾ ਯੇਤੀ ਏਅਰਲਾਈਨ ਦਾ ਏਟੀਆਰ 72 ਜਹਾਜ਼ ਐਤਵਾਰ ਸਵੇਰੇ ਕਾਸਕੀ ਜ਼ਿਲ੍ਹੇ ਦੇ ਪੋਖਰਾ ਵਿੱਚ ਹਾਦਸਾਗ੍ਰਸਤ ਹੋ ਗਿਆ। ਜਹਾਜ਼ ‘ਚ ਕੁੱਲ 72 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ। ਯੇਤੀ ਏਅਰਲਾਈਨਜ਼ ਦੇ ਬੁਲਾਰੇ ਸੁਦਰਸ਼ਨ ਬਰਤੌਲਾ ਨੇ ਮੀਡੀਆ ਨੂੰ ਦੱਸਿਆ ਕਿ ਪੁਰਾਣੇ ਹਵਾਈ ਅੱਡੇ ਅਤੇ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਚਕਾਰ ਹਾਦਸਾਗ੍ਰਸਤ ਹੋਏ ਜਹਾਜ਼ ਵਿੱਚ ਕੁੱਲ 72 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ। ਅਜੇ ਤੱਕ 45 ਲਾਸ਼ਾਂ ਮਿਲੀਆਂ ਹਨ। ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪੋਸਟ ਕੀਤੀਆਂ ਗਈਆਂ ਤਸਵੀਰਾਂ ਅਤੇ ਵੀਡੀਓਜ਼ ‘ਚ ਹਾਦਸੇ ਵਾਲੀ ਥਾਂ ਤੋਂ ਧੂੰਏਂ ਦੇ ਗੁਬਾਰ ਉੱਠਦੇ ਦਿਖਾਈ ਦੇ ਰਹੇ ਹਨ। ਅਜੇ ਵੀ ਇਸ ਜਹਾਜ਼ ਹਾਦਸੇ ਬਾਰੇ ਹੋਰ ਜਾਣਕਾਰੀ ਮਿਲਣ ਦੀ ਉਡੀਕ ਹੈ। ਹਾਦਸੇ ਵਾਲੀ ਥਾਂ ‘ਤੇ ਹੈਲੀਕਾਪਟਰ ਨਾਲ ਬਚਾਅ ਟੀਮ ਤਾਇਨਾਤ ਕੀਤੀ ਗਈ ਹੈ।

Comment here