ਇਸਲਾਮਾਬਾਦ-ਇਥੋਂ ਦੀ ਸਥਾਨਕ ਪੁਲਸ ਨੇ ਦੱਸਿਆ ਕਿ ਪਾਕਿਸਤਾਨ ਦੇ ਖ਼ੈਬਰ-ਪਖਤੂਨਖਵਾ ਸੂਬੇ ’ਚ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਅਦਾਲਤ ਦੇ ਬਾਹਰ ਇਕ ਵਿਅਕਤੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ 3 ਹੋਰਨਾਂ ਨੂੰ ਜ਼ਖ਼ਮੀ ਕਰ ਦਿੱਤਾ। ਪੀੜਤ ਇਕ ਅਦਾਲਤੀ ਕੇਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਜਾ ਰਿਹਾ ਸੀ। ਇਸ ਦੌਰਾਨ ਅਦਾਲਤ ਦੇ ਬਾਹਰ ਅਣਪਛਾਤੇ ਬੰਦੂਕਧਾਰੀਆਂ ਨੇ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ’ਚ ਇਕ ਪੁਲਸ ਮੁਲਾਜ਼ਮ ਸਮੇਤ 3 ਹੋਰ ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ।
ਪਾਕਿ ਅਦਾਲਤ ਦੇ ਬਾਹਰ ਗੋਲ਼ੀਬਾਰੀ ਦੌਰਾਨ ਇਕ ਦੀ ਮੌਤ, ਤਿੰਨ ਜ਼ਖਮੀ

Comment here