ਸ਼ੇਖੂਪੁਰਾ-ਇਥੋਂ ਦੇ ਅਧਿਕਾਰੀਆਂ ਦੀ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਪੰਜਾਬ ਸੂਬੇ ’ਚ ਸੁਰੱਖਿਆ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਤਾਲਿਬਾਨ ਦੇ 5 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਨਾਲ ਸਬੰਧਤ ਅੱਤਵਾਦੀਆਂ ਨੂੰ ਪੰਜਾਬ ਦੇ ਤਿੰਨ ਜ਼ਿਲ੍ਹਿਆਂ-ਸ਼ੇਖੂਪੁਰਾ, ਡੀ. ਜੀ. ਖਾਨ ਅਤੇ ਮੁਲਤਾਨ ’ਚ ਖੁਫ਼ੀਆ ਮੁਹਿੰਮਾਂ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ।
‘ਕਾਊਂਟਰ ਟੈਰੇਰਿਜ਼ਮ ਡਿਪਾਰਟਮੈਂਟ’ (ਸੀ. ਟੀ. ਡੀ.) ਦੇ ਮੁਤਾਬਕ, ਉਨ੍ਹਾਂ ਦੇ ਕਬਜ਼ੇ ’ਚੋਂ ਨਕਦੀ ਤੋਂ ਇਲਾਵਾ ਆਤਮਘਾਤੀ ਜੈਕੇਟ, ਵਿਸਫੋਟਕ, ਹਥਿਆਰ ਅਤੇ ਪਾਬੰਦੀਸ਼ੁਦਾ ਸਾਹਿਤ ਬਰਾਮਦ ਕੀਤਾ ਗਿਆ ਹੈ। ਸੀ.ਟੀ.ਡੀ. ਨੇ ਦੱਸਿਆ ਕਿ ਸ਼ੱਕੀ ਅੱਤਵਾਦੀ ਪੰਜਾਬ ਦੇ ਸ਼ੇਖੂਪੁਰਾ, ਡੀ. ਜੀ. ਖਾਨ ਅਤੇ ਮੁਲਤਾਨ ਜ਼ਿਲ੍ਹਿਆਂ ’ਚ ਸੁਰੱਖਿਆ ਅਦਾਰਿਆਂ (ਕਾਨੂੰਨ ਲਾਗੂ ਕਰਨ ਵਾਲੇ) ਅਤੇ ਮਹੱਤਵਪੂਰਨ ਇਮਾਰਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਇਕ ਹਫ਼ਤਾ ਪਹਿਲਾਂ ਸੀ.ਟੀ.ਡੀ਼ ਨੇ ਪੰਜਾਬ ’ਚ 7 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ’ਚੋਂ ਜ਼ਿਆਦਾਤਰ ਟੀ.ਟੀ.ਪੀ. ਨਾਲ ਸਬੰਧਿਤ ਸਨ। ਸੀ.ਟੀ.ਡੀ. ਨੇ ਦੱਸਿਆ ਕਿ ਉਨ੍ਹਾਂ ਖ਼ਿਲਾਫ਼ ਅੱਤਵਾਦ ਵਿਰੋਧੀ ਐਕਟ ਅਤੇ ਹੋਰ ਧਾਰਾਵਾਂ ਤਹਿਤ ਐੱਫ.ਆਈ.ਆਰ. ਵੀ ਦਰਜ ਕੀਤੀ ਗਈ ਹੈ।
ਪਾਕਿ ’ਚ ਟੀ. ਟੀ. ਪੀ. ਦੇ ਪੰਜ ਅੱਤਵਾਦੀ ਗ੍ਰਿਫ਼ਤਾਰ


Comment here