ਸਿਆਸਤਖਬਰਾਂਚਲੰਤ ਮਾਮਲੇ

ਪਾਕਿ ‘ਚ ਤੂਫਾਨ ਕਾਰਨ 4 ਬੱਚਿਆਂ ਦੀ ਮੌਤ, 3 ਜ਼ਖਮੀ

ਇਸਲਾਮਾਬਾਦ-ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਹਨ੍ਹੇਰੀ ਤੂਫ਼ਾਨ ਕਾਰਨ ਚਾਰ ਬੱਚਿਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਮੀਡੀਆ ਨੂੰ ਦੱਸਿਆ ਕਿ ਬੱਚੇ ਮੀਆਂਵਾਲੀ ਜ਼ਿਲ੍ਹੇ ਵਿੱਚ ਇੱਕ ਮਸਜਿਦ ਦੀ ਕੰਧ ਨੇੜੇ ਬੈਠੇ ਸਨ, ਜਦੋਂ ਬੁੱਧਵਾਰ ਰਾਤ ਨੂੰ ਇਹ ਉਨ੍ਹਾਂ ‘ਤੇ ਡਿੱਗ ਗਈ। ਜ਼ਖਮੀ ਬੱਚਿਆਂ ਨੂੰ ਨੇੜਲੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ‘ਚੋਂ ਇਕ ਦੀ ਹਾਲਤ ਗੰਭੀਰ ਹੈ। ਮੌਸਮ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਇਸ ਸਮੇਂ ਮੌਸਮ ਦੇ ਬਦਲਣ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ 18 ਮਈ ਤੱਕ ਦੇਸ਼ ਵਿੱਚ ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Comment here