ਅਪਰਾਧਸਿਆਸਤਖਬਰਾਂ

ਪਾਕਿ ‘ਚ ਦਿਵਿਆਂਗ ਬੱਚੀ ਨਾਲ ਜਬਰ-ਜ਼ਿਨਾਹ ਮਗਰੋਂ ਕਤਲ

ਕਰਾਚੀ-ਪਾਕਿਸਤਾਨ ਦੇ ਕਰਾਚੀ ਜ਼ਿਲ੍ਹੇ ਵਿਚ 9 ਸਾਲਾ ਹਿੰਦੂ ਅਪਾਹਜ ਬੱਚੀ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ। ਕੁੜੀ ਬੀਤੀ ਰਾਤ ਤੋਂ ਲਾਪਤਾ ਸੀ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਮ੍ਰਿਤਕ ਬੱਚੇ ਦੀ ਲਾਸ਼ ਪਾਰਕ ਕੀਤੀ ਕਾਰ ਦੀ ਪਿਛਲੀ ਸੀਟ ਤੋਂ ਬਰਾਮਦ ਹੋਈ ਹੈ। ਸਰੀਰ ਨੀਲਾ ਹੋ ਗਿਆ ਸੀ ਅਤੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ। ਇਸ ਤੋਂ ਬਾਅਦ ਪੁਲਸ ਨੇ ਕਾਰ ਮਾਲਕ ਅਤੇ ਪਾਰਕਿੰਗ ਦੇ ਚੌਂਕੀਦਾਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਲਾਸ਼ ਨੂੰ ਪੋਸਟਮਾਰਟਮ ਲਈ ਕਰਾਚੀ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ। ਡਾਕਟਰਾਂ ਅਨੁਸਾਰ ਅਪਾਹਜ ਲੜਕੀ ਦਾ ਜਬਰ-ਜ਼ਿਨਾਹ ਕਰਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ।

Comment here