ਅਪਰਾਧਸਿਆਸਤਖਬਰਾਂ

ਪਾਕਿ ’ਚ ਅੱਤਵਾਦੀਆਂ ਨੇ ਪੁਲਿਸ ਸਟੇਸ਼ਨ ਦੇ ਹਥਿਆਰ ਲੁੱਟੇ

ਪੇਸ਼ਾਵਰ-ਪੁਲਿਸ ਸਟੇਸ਼ਨ ਦੇ ਇੱਕ ਅਧਿਕਾਰੀ ਰਹਿਮਾਨ ਵਜ਼ੀਰ ਨੇ ਡਾਨ ਨਿਊਜ਼ ਨੂੰ ਦੱਸਿਆ ਕਿ ਪਾਕਿਸਤਾਨ ਦੇ ਦੱਖਣੀ ਵਜ਼ੀਰਿਸਤਾਨ ’ਚ ਵਾਨਾ ਪੁਲਸ ਸਟੇਸ਼ਨ ’ਤੇ ਦਰਜਨਾਂ ਹਥਿਆਰਬੰਦ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਅਤੇ ਹਥਿਆਰ ਲੁੱਟ ਕੇ ਫਰਾਰ ਹੋ ਗਏ। ਅਧਿਕਾਰੀ ਰਹਿਮਾਨ ਵਜ਼ੀਰ ਨੇ ਡਾਨ ਨਿਊਜ਼ ਨੂੰ ਦੱਸਿਆ ਕਿ ਰਾਕੇਟ ਲਾਂਚਰਾਂ ਅਤੇ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀ ਵਾਨਾ ਦੇ ਪੁਲਿਸ ਸਟੇਸ਼ਨ ਵਿੱਚ ਦਾਖਲ ਹੋਏ। ਉਨ੍ਹਾਂ ਨੇ ਕਿਹਾ ਕਿ ਸਾਹਮਣੇ ਵਾਲੇ ਗੇਟ ਨੂੰ ਉਡਾਉਣ ਤੋਂ ਬਾਅਦ ਲਗਭਗ 50 ਅੱਤਵਾਦੀ ਸਟੇਸ਼ਨ ਦੇ ਅੰਦਰ ਦਾਖਲ ਹੋਏ। ਇਕ ਹੋਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਵੱਡੀ ਗਿਣਤੀ ’ਚ ਸਟੇਸ਼ਨ ਹਾਊਸ ਅਫਸਰ ਸਮੇਤ ਕਰੀਬ 20 ਪੁਲਸ ਕਰਮਚਾਰੀ ਕੁਝ ਦੇਰ ਤੱਕ ਅੱਤਵਾਦੀਆਂ ਨਾਲ ਲੜਦੇ ਰਹੇ ਪਰ ਬਾਅਦ ’ਚ ਉਨ੍ਹਾਂ ਨੂੰ ਬੰਧਕ ਬਣਾ ਲਿਆ ਗਿਆ।
ਡਾਨ ਨੇ ਰਿਪੋਰਟ ਦਿੱਤੀ ਕਿ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੇ ਗਏ ਵੀਡੀਓਜ਼ ਨੇ ਰਾਤ ਦੇ ਸਮੇਂ ਸਟੇਸ਼ਨ ’ਤੇ ਰਾਕੇਟ ਅਤੇ ਗ੍ਰਨੇਡਾਂ ਦੀ ਭਾਰੀ ਗੋਲਾਬਾਰੀ ਦਿਖਾਈ ਹੈ। ਹਮਲੇ ਤੋਂ ਬਾਅਦ ਹਮਲਾਵਰ ਪੁਲੀਸ ਵੈਨ ਵਿੱਚ ਹਥਿਆਰ ਲੈ ਕੇ ਫਰਾਰ ਹੋ ਗਏ। ਰਿਪੋਰਟ ਮੁਤਾਬਕ ਸਥਾਨਕ ਪੁਲਿਸ ਨੇ ਦੱਸਿਆ ਕਿ ਅੱਤਵਾਦੀ ਸਟੇਸ਼ਨ ਤੋਂ ਸਿਰਫ਼ ਅੱਠ ਏ.ਕੇ.-47 ਰਾਈਫ਼ਲਾਂ ਲੈ ਕੇ ਗਏ ਸਨ। ਹਮਲੇ ’ਚ ਇਕ ਪੁਲਸ ਕਾਂਸਟੇਬਲ ਜ਼ਖਮੀ ਹੋ ਗਿਆ, ਜਦਕਿ ਇਕ ਕਥਿਤ ਅੱਤਵਾਦੀ ਮਾਰਿਆ ਗਿਆ।
ਸੂਤਰਾਂ ਮੁਤਾਬਕ ਕਥਿਤ ਅੱਤਵਾਦੀ ਫਰੰਟੀਅਰ ਕੋਰ (ਐਫਸੀ) ਦੇ ਜਵਾਨਾਂ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਬਾਅਦ ਵਿਚ ਉਸ ਦੀ ਲਾਸ਼ ਬਗੀਚਾ ਇਲਾਕੇ ਤੋਂ ਬਰਾਮਦ ਕੀਤੀ ਗਈ। ਹਮਲੇ ਤੋਂ ਬਾਅਦ ਪੁਲਿਸ ਸਟੇਸ਼ਨ ਨੂੰ ਐਫਸੀ ਨੇ ਥੋੜ੍ਹੇ ਸਮੇਂ ਲਈ ਆਪਣੇ ਕਬਜ਼ੇ ਵਿਚ ਲੈ ਲਿਆ ਸੀ, ਪਰ ਬਾਅਦ ਵਿਚ ਮੰਗਲਵਾਰ ਦੁਪਹਿਰ ਤੱਕ ਵਾਪਸ ਪੁਲਿਸ ਹਵਾਲੇ ਕਰ ਦਿੱਤਾ ਗਿਆ।

Comment here