ਇਸਲਾਮਾਬਾਦ-ਪਾਕਿਸਤਾਨ ‘ਚ ਸੂਬਾਈ ਚੋਣਾਂ ਨੂੰ ਮੁਲਤਵੀ ਨੂੰ ਲੈ ਕਿ ਸਿਆਸਤ ਭੁੱਖ ਗਈ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦਾ ਕਹਿਣਾ ਹੈ ਕਿ ਦੇਸ਼ ਦੇ ਵਿੱਤ ਮੰਤਰਾਲੇ ਕੋਲ ਚੋਣਾਂ ਕਰਵਾਉਣ ਲਈ ਫੰਡ ਨਹੀਂ ਹੈ। ਉਨ੍ਹਾਂ ਇਹ ਖੁਲਾਸਾ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕੌਮਾਂਤਰੀ ਮੀਡੀਆ ਨੂੰ ਸੰਬੋਧਨ ਕਰਦਿਆਂ ਕੀਤਾ। ਆਸਿਫ ਦਾ ਬਿਆਨ ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਉਸ ਫੈ਼ੈਸਲੇ ਤੋਂ ਬਾਅਦ ਆਇਆ, ਜਿਸ ‘ਚ ਕਮਿਸ਼ਨ ਨੇ ਪੰਜਾਬ ‘ਚ ਸੂਬਾਈ ਚੋਣਾਂ ਨੂੰ ਮੁਲਤਵੀ ਕਰਨ ਦਾ ਹੁਕਮ ਦਿੱਤਾ ਸੀ।
ਖਵਾਜਾ ਆਸਿਫ ਨੇ ਪੀਟੀਆਈ ਮੁਖੀ ਇਮਰਾਨ ਖਾਨ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ‘ਤੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਝੂਠੇ ਹਨ। ਉਨ੍ਹਾਂ ਕਿਹਾ ਕਿ ਖਾਨ ਨੇ ਪ੍ਰਧਾਨ ਮੰਤਰੀ ਰਹਿੰਦਿਆਂ ਸਾਬਕਾ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਵਧਾਇਆ ਅਤੇ ਹੁਣ ਉਨ੍ਹਾਂ ‘ਤੇ ਸਿਰਫ ਦੋਸ਼ ਲਗਾ ਰਹੇ ਹਨ। ਆਸਿਫ ਨੇ ਕਿਹਾ ਕਿ ਇਮਰਾਨ ਹਰ ਰੋਜ਼ ਸਮੱਸਿਆਵਾਂ ਪੈਦਾ ਕਰ ਰਹੇ ਹਨ, ਪਰ ਸਰਕਾਰ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠ ਰਹੀ ਹੈ ਅਤੇ ਪਾਕਿਸਤਾਨ ਜਲਦੀ ਹੀ ਇਨ੍ਹਾਂ ਸਮੱਸਿਆਵਾਂ ‘ਤੇ ਕਾਬੂ ਪਾ ਲਵੇਗਾ।ਉਨ੍ਹਾਂ ਨੇ ਦੇਸ਼ ਦੇ ਮੌਜੂਦਾ ਹਾਲਾਤ ਲਈ ਇਮਰਾਨ ਸਰਕਾਰ ਨੂੰ ਵੀ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਵਿੱਤ ਮੰਤਰਾਲੇ ਕੋਲ ਚੋਣਾਂ ਕਰਵਾਉਣ ਲਈ ਲੋੜੀਂਦੇ ਫੰਡ ਨਹੀਂ ਹਨ। ਸਰਕਾਰ ਨੇ 14 ਅਤੇ 18 ਜਨਵਰੀ ਨੂੰ ਪੰਜਾਬ ਅਤੇ ਖੈਬਰ ਪਖਤੂਨਖਵਾ ਸੂਬਿਆਂ ਵਿੱਚ ਪੀਟੀਆਈ ਸਰਕਾਰਾਂ ਨੂੰ ਭੰਗ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ 90 ਦਿਨਾਂ ਦੇ ਅੰਦਰ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ, ਪਰ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਇਨ੍ਹਾਂ ਨੂੰ ਮੁਲਤਵੀ ਕਰ ਦਿੱਤਾ।
ਪਾਕਿ ‘ਚ ਸੂਬਾਈ ਚੋਣਾਂ ਨੂੰ ਲੈ ਕੇ ਸਿਆਸਤ ਜ਼ੋਰਾਂ ‘ਤੇ

Comment here