ਅਪਰਾਧਖਬਰਾਂਚਲੰਤ ਮਾਮਲੇ

ਪਾਕਿ ‘ਚ ਹਿੰਦੂ ਬੱਚੀ ਦਾ ਜਬਰ-ਜ਼ਿਨਾਹ ਮਗਰੋਂ ਕਤਲ

ਗੁਰਦਾਸਪੁਰ-ਪਾਕਿਸਤਾਨ ਵਿਚ ਹਿੰਦੂ ਬੱਚੀਆਂ ਦੇ ਜਬਰ-ਜ਼ਿਨਾਹ ਜਾਰੀ ਹਨ। ਇਥੋਂ ਦੇ ਬਦੀਨ ਜ਼ਿਲ੍ਹੇ ਦੇ ਕਸਬਾ ਰਾਜੂ ਖਾਨਾਨੀ ’ਚ ਇਕ 10 ਸਾਲਾ ਹਿੰਦੂ ਬੱਚੀ ਨਾਲ ਜਬਰ-ਜ਼ਿਨਾਹ ਕਰਕੇ ਉਸ ਦਾ ਚਾਕੂ ਮਾਰ ਕੇ ਕਤਲ ਕਰਨ ਤੋਂ ਬਾਅਦ ਲਾਸ਼ ਕਬਰਿਸਤਾਨ ਵਿਚ ਸੁੱਟ ਦਿੱਤੀ ਗਈ। ਕਬਰਿਸਤਾਨ ਵਿਚ ਲਾਸ਼ ਪਈ ਵੇਖ ਕੇ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ। ਸੂਤਰਾਂ ਅਨੁਸਾਰ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਬੱਚੀ ਸ਼ਾਮ ਨੂੰ ਘਰ ਦੇ ਬਾਹਰ ਖੇਡ ਰਹੀ ਸੀ, ਜਿਸ ਤੋਂ ਬਾਅਦ ਉਹ ਲਾਪਤਾ ਹੋ ਗਈ। ਦੂਜੇ ਪਾਸੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਦੋਂ ਪੋਸਟਮਾਰਟਮ ਕਰਵਾਇਆ ਤਾਂ ਡਾਕਟਰਾਂ ਨੇ ਆਪਣੀ ਰਿਪੋਰਟ ਵਿਚ ਦੱਸਿਆ ਕਿ ਬੱਚੀ ਦਾ ਕਤਲ ਕਰਨ ਤੋਂ ਪਹਿਲਾਂ ਉਸ ਨਾਲ ਜਬਰ-ਜ਼ਿਨਾਹ ਕੀਤਾ ਗਿਆ ਸੀ। ਮ੍ਰਿਤਕ ਬੱਚੀ ਦੇ ਪਰਿਵਾਰ ਵਾਲਿਆਂ ਨੇ ਕਸਬੇ ਦੇ ਹੋਰ ਲੋਕਾਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕਰ ਕੇ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰ ਕੇ ਸਖ਼ਤ ਸਜ਼ਾ ਦੀ ਮੰਗ ਕੀਤੀ। ਇਸ ਸਬੰਧੀ ਪੁਲਸ ਨੂੰ ਸੂਚਿਤ ਵੀ ਕੀਤਾ ਸੀ ਪਰ ਦੂਜੇ ਦਿਨ ਉਸ ਦੀ ਲਾਸ਼ ਕਸਬੇ ਦੇ ਕਬਰਿਸਤਾਨ ਵਿਚ ਪਈ ਮਿਲੀ, ਉਸ ਦੇ ਸਰੀਰ ’ਤੇ ਚਾਕੂ ਨਾਲ ਹਮਲਾ ਕਰ ਕੇ ਕਤਲ ਕਰਨ ਦੇ ਨਿਸ਼ਾਨ ਸਨ।

Comment here