ਇਸਲਾਮਾਬਾਦ-ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ‘ਚ ਕਰੰਸੀ ਦੇ ਮੁੱਲ ‘ਚ ਭਾਰੀ ਗਿਰਾਵਟ ਆਈ ਹੈ। ਪਾਕਿਸਤਾਨ ਨੇ ਪੈਟਰੋਲ ਦੀ ਕੀਮਤ ਵਿਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਅਜਿਹੇ ‘ਚ ਪਹਿਲਾਂ ਹੀ ਆਸਮਾਨ ਛੂਹ ਰਹੀ ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਤਾਜ਼ਾ ਵਾਧੇ ਤੋਂ ਬਾਅਦ ਪਾਕਿਸਤਾਨ ‘ਚ ਪੈਟਰੋਲ ਦੀ ਕੀਮਤ ਹੁਣ 282 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦੇਰ ਰਾਤ ਲਾਈਵ ਟੈਲੀਕਾਸਟ ਵਿੱਚ ਕੀਮਤਾਂ ਵਿੱਚ ਵਾਧੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਇਸਹਾਕ ਡਾਰ ਨੇ ਕਿਹਾ ਕਿ ਡੀਜ਼ਲ ਅਤੇ ਹਲਕੇ ਡੀਜ਼ਲ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਨ੍ਹਾਂ ਦੀ ਕੀਮਤ ਕ੍ਰਮਵਾਰ 293 ਰੁਪਏ ਅਤੇ 174.68 ਰੁਪਏ ਪ੍ਰਤੀ ਲੀਟਰ ਹੋਵੇਗੀ। ਮਿੱਟੀ ਦੇ ਤੇਲ ਦੀ ਕੀਮਤ ਵੀ 5.78 ਰੁਪਏ ਵਧ ਕੇ 186.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ “ਨਵੀਂਆਂ ਕੀਮਤਾਂ ਐਤਵਾਰ (16 ਅਪ੍ਰੈਲ) ਦੀ ਅੱਧੀ ਰਾਤ 12 ਤੋਂ ਲਾਗੂ ਹੋਣਗੀਆਂ।” ਪੈਟਰੋਲੀਅਮ ਨਿਰਯਾਤ ਕਰਨ ਵਾਲੇ ਦੇਸ਼ਾਂ ਦੇ ਸੰਗਠਨ (ਓਪੀਈਸੀ+) ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਉਤਪਾਦਨ ਵਿੱਚ ਕਟੌਤੀ ਦਾ ਐਲਾਨ ਕੀਤਾ ਸੀ।
ਪਾਕਿ ‘ਚ 10 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ‘ਪੈਟਰੋਲ’

Comment here