ਇਸਲਾਮਾਬਾਦ-ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਦੇ ਅਨੁਸਾਰ ਪਾਕਿਸਤਾਨ ਦੇ ਕਵੇਟਾ ਵਿੱਚ ਇੱਕ ਗੈਸ ਸਿਲੰਡਰ ਧਮਾਕੇ ਵਿੱਚ ਚਾਰ ਬੱਚਿਆਂ ਸਮੇਤ ਘੱਟੋ ਘੱਟ ਛੇ ਲੋਕਾਂ ਦੀ ਮੌਤ ਹੋ ਗਈ। ਧਮਾਕਾ ਸ਼ਨੀਵਾਰ ਰਾਤ ਨੂੰ ਉਦੋਂ ਹੋਇਆ, ਜਦੋਂ ਇੱਕ ਪਰਿਵਾਰਕ ਮੈਂਬਰ ਨੇ ਸੂਬਾਈ ਰਾਜਧਾਨੀ ਬਲੋਚਿਸਤਾਨ ਦੇ ਕਵੇਟਾ ਦੇ ਸੈਟੇਲਾਈਟ ਟਾਊਨ ਖੇਤਰ ਵਿੱਚ ਇੱਕ ਹੀਟਰ ਬਾਲਣ ਦੀ ਕੋਸ਼ਿਸ਼ ਕੀਤੀ। ਕਵੇਟਾ ਸਮੇਤ ਬਲੋਚਿਸਤਾਨ ਦੇ ਜ਼ਿਆਦਾਤਰ ਹਿੱਸਿਆਂ ‘ਚ ਤਾਪਮਾਨ ਮਨਫੀ 15 ਡਿਗਰੀ ਸੈਲਸੀਅਸ ਤੱਕ ਡਿੱਗਣ ਨਾਲ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬਚਾਅ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ।ਬਚਾਅ ਕਰਮੀਆਂ ਦੇ ਅਨੁਸਾਰ ਧਮਾਕੇ ਤੋਂ ਬਾਅਦ ਇੱਕ ਜੋੜੇ ਅਤੇ ਉਨ੍ਹਾਂ ਦੇ ਚਾਰ ਬੱਚਿਆਂ ਸਮੇਤ ਸਾਰੇ ਮ੍ਰਿਤਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਸਥਾਨਕ ਪੁਲਸ ਨੇ ਮੀਡੀਆ ਨੂੰ ਦੱਸਿਆ ਕਿ ਧਮਾਕਾ ਸਿਲੰਡਰ ‘ਚੋਂ ਗੈਸ ਲੀਕ ਹੋਣ ਕਾਰਨ ਹੋਇਆ, ਜਿਸ ਨਾਲ ਘਰ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ।
ਪਾਕਿ ਦੇ ਕਵੇਟਾ ‘ਚ ਸਿਲੰਡਰ ਧਮਾਕਾ, 6 ਲੋਕਾਂ ਮੌਤ


Comment here