ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਪਾਕਿ ਭਰਾਵਾਂ ਨੇ ਮੂਸੇਵਾਲਾ ਨੂੰ ਸਮਾਰਕ ਤੇ ਜਾ ਕੇ ਦਿੱਤੀ ਸ਼ਰਧਾਂਜਲੀ

ਮਾਨਸਾ-ਗਾਇਕ ਸਿੱਧੂ ਮੂਸੇਵਾਲੇ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਪ੍ਰਸੰਸਕ ਸਮਾਰਕ ਉੱਪਰ ਫੁੱਲ ਚੜ੍ਹਾ ਰਹੇ ਅਤੇ ਕੇਕ ਕੱਟ ਰਹੇ ਹਨ। ਉੱਥੇ ਹੀ ਪਾਕਿਸਤਾਨ ਤੋਂ 2 ਸਕੇ ਭਰਾ ਮੁਹੰਮਦ ਸਦੀਕ ਅਤੇ ਸੀਕਾ ਖਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਸਮਾਰਕ ‘ਤੇ ਫੁੱਲ ਅਰਪਿਤ ਕੀਤੇ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਸਿੱਧੂ ਮੂਸੇਵਾਲੇ ਦਾ ਕਤਲ ਹੋਇਆ ਤਾਂ ਪਾਕਿਸਤਾਨ ਦੇ ਵਿੱਚ ਤਿੰਨ ਦਿਨ ਕਿਸੇ ਵੀ ਘਰ ਰੋਟੀ ਨਹੀਂ ਪੱਕੀ। ਉਨ੍ਹਾਂ ਕਿਹਾ ਪਾਕਿਸਤਾਨ ਵਿਚ ਵੀ ਇਸ ਕਤਲ ਕਾਂਡ ਦੀ ਜ਼ੋਰਦਾਰ ਨਿੰਦਾ ਹੋ ਰਹੀ ਹੈ।

Comment here