ਸਿਆਸਤਖਬਰਾਂਚਲੰਤ ਮਾਮਲੇ

ਪਾਕਿ : ਸਰਹੱਦ ਟੱਪ ਕੇ ਭਾਰਤ ਵੜਿਆ ਚੀਤਾ, ਅਲਰਟ ਜਾਰੀ

ਗੁਰਦਾਸਪੁਰ-ਨਿਊਜ਼ ਏਜੰਸੀ ਏ.ਐੱਨ.ਆਈ. ਨੇ ਬੀ.ਐੱਸ.ਐੱਫ. ਦੇ ਹਵਾਲੇ ਤੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੀਤੇ ਸ਼ਨੀਵਾਰ ਸ਼ਾਮ ਨੂੰ ਇਕ ਚੀਤਾ ਪਾਕਿਸਤਾਨ ਤੋਂ ਸਰਹੱਦ ਟੱਪ ਕੇ ਭਾਰਤ ਆ ਵੜਿਆ। ਇਸ ਤੋਂ ਬਾਅਦ ਪੁਲਸ ਵੱਲੋਂ ਸਰਹੱਦ ਦੇ ਨਾਲ ਲਗਦੇ ਇਲਾਕਿਆਂ ਦੇ ਲੋਕਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਬਿਗਤੇ ਸ਼ਨੀਵਾਰ ਸ਼ਾਮ 7 ਵਜੇ ਇਕ ਚੀਤਾ ਪਾਕਿਸਤਾਨ ਤੋਂ ਕੌਮਾਂਤਰੀ ਸਰਹੱਦ ਟੱਪ ਕੇ ਭਾਰਤ ਅੰਦਰ ਦਾਖ਼ਲ ਹੁੰਦਾ ਵੇਖਿਆ ਗਿਆ ਹੈ। ਘਟਨਾ ਸਾਂਬਾ ਦੇ ਸਬ ਸੈਕਟਰ ਰਾਮਗੜ੍ਹ ਦੀ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਸਰਹੱਦ ਦੇ ਨਾਲ ਰਹਿੰਦੇ ਲੋਕਾਂ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਕਤ ਘਟਨਾ ਦੀ ਇਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ ਜਿਸ ਵਿਚ ਇਕ ਚੀਤਾ ਸਰਹੱਦ ਟੱਪਦਾ ਨਜ਼ਰ ਆ ਰਿਹਾ ਹੈ। ਇਹ ਵੀਡੀਓ ਸ਼ਨੀਵਾਰ ਸ਼ਾਮ ਦੀ ਦੱਸੀ ਜਾ ਰਹੀ ਹੈ।

Comment here