ਬਲੀਆ-ਇਥੋਂ ਦੇ ਥਾਣਾ ਇੰਚਾਰਜ ਸ਼ਤਰੁਘਨ ਕੁਮਾਰ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ‘ਚ ਇਕ ਵਿਅਕਤੀ ਨੂੰ ਫੇਸਬੁੱਕ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਵੀਡੀਓ ਪੋਸਟ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪਕੜੀ ਥਾਣਾ ਖੇਤਰ ਦੇ ਉਸਸਾ ਪਿੰਡ ਦੇ ਅਜੀਤ ਕੁਮਾਰ ਨੇ ਸੋਸ਼ਲ ਮੀਡੀਆ ਸਾਈਟ ਫੇਸਬੁੱਕ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਵੀਡੀਓ ਪੋਸਟ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ‘ਚ ਅਜੀਤ ਕੁਮਾਰ ਯਾਦਵ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਪੀਐਮ ਮੋਦੀ ਖ਼ਿਲਾਫ਼ ਵੀਡੀਓ ਪੋਸਟ ਕਰਨ ਵਾਲਾ ਕਾਬੂ

Comment here