ਸਿਆਸਤਖਬਰਾਂਚਲੰਤ ਮਾਮਲੇ

ਮੋਦੀ ਨੇ ਅਲਬਾਨੀਜ਼ ਕੋਲ ਮੰਦਰਾਂ ‘ਤੇ ਹਮਲਿਆਂ ਦਾ ਮੁੱਦਾ ਚੁੱਕਿਆ

ਸਿਡਨੀ-ਆਸਟ੍ਰੇਲੀਆ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਹੋਇਆ ਹੈ। ਪੀਐਮ ਮੋਦੀ ਨੇ ਆਪਣੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਐਲਬਾਨੀਜ਼ ਨੂੰ ਆਸਟ੍ਰੇਲੀਆ ਵਿਚ ਮੰਦਰਾਂ ‘ਤੇ ਹਮਲਿਆਂ ਦੀਆਂ ਹਾਲੀਆ ਘਟਨਾਵਾਂ ਅਤੇ ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ‘ਤੇ ਭਾਰਤ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ। ਚਰਚਾ ਦੌਰਾਨ ਦੋਵਾਂ ਪ੍ਰਧਾਨ ਮੰਤਰੀਆਂ ਨੇ ਵਿਆਪਕ ਆਰਥਿਕ ਸਹਿਯੋਗ ਸਮਝੌਤੇ (ਸੀ.ਈ.ਸੀ.ਏ.) ਨੂੰ ਮਜ਼ਬੂਤ ​​ਕਰਨ ‘ਤੇ ਧਿਆਨ ਕੇਂਦਰਿਤ ਕਰਨ ਦਾ ਫੈਸਲਾ ਕੀਤਾ, ਜਿਸ ਨਾਲ ਦੁਵੱਲੇ ਵਪਾਰਕ ਸਬੰਧਾਂ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ। ਆਪਣੇ ਮੀਡੀਆ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਆਸਟ੍ਰੇਲੀਆ ਸਹਿਯੋਗ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਖੇਤਰੀ ਸ਼ਾਂਤੀ, ਸਥਿਰਤਾ ਅਤੇ ਵਿਸ਼ਵ ਭਲਾਈ ਲਈ ਜ਼ਰੂਰੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ”ਪ੍ਰਧਾਨ ਮੰਤਰੀ ਅਲਬਾਨੀਜ਼ ਅਤੇ ਮੈਂ ਪਹਿਲਾਂ ਵੀ ਆਸਟ੍ਰੇਲੀਆ ‘ਚ ਮੰਦਰਾਂ ‘ਤੇ ਹਮਲਿਆਂ ਅਤੇ ਵੱਖਵਾਦੀ ਤੱਤਾਂ ਦੀਆਂ ਗਤੀਵਿਧੀਆਂ ਦੇ ਮੁੱਦੇ ‘ਤੇ ਚਰਚਾ ਕੀਤੀ ਹੈ। ਅਸੀਂ ਅੱਜ ਵੀ ਇਸ ਬਾਰੇ ਗੱਲ ਕੀਤੀ ਹੈ। ਸਾਨੂੰ ਇਹ ਮਨਜ਼ੂਰ ਨਹੀਂ ਹੈ ਕਿ ਕੋਈ ਵੀ ਵਿਅਕਤੀ ਆਪਣੇ ਕੰਮਾਂ ਜਾਂ ਵਿਚਾਰਧਾਰਾ ਨਾਲ ਭਾਰਤ ਅਤੇ ਆਸਟ੍ਰੇਲੀਆ ਦੇ ਦੋਸਤਾਨਾ ਅਤੇ ਸੁਹਿਰਦ ਸਬੰਧਾਂ ਨੂੰ ਠੇਸ ਪਹੁੰਚਾਵੇ।” ਮੋਦੀ ਨੇ ਅਜਿਹੀਆਂ ਘਟਨਾਵਾਂ ‘ਚ ਸ਼ਾਮਲ ਲੋਕਾਂ ਖਿਲਾਫ ਕਾਰਵਾਈ ਕਰਨ ਲਈ ਅਲਬਾਨੀਜ਼ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਅੱਜ ਇੱਕ ਵਾਰ ਫਿਰ ਮੈਨੂੰ ਭਰੋਸਾ ਦਿਵਾਇਆ ਹੈ ਕਿ ਉਹ ਭਵਿੱਖ ਵਿੱਚ ਵੀ ਅਜਿਹੇ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕਰਨਗੇ।”
ਆਪਣੇ ਆਸਟ੍ਰੇਲੀਅਨ ਹਮਰੁਤਬਾ ਨਾਲ ਲਗਾਤਾਰ ਹੋ ਰਹੀਆਂ ਬੈਠਕਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਭਾਰਤ-ਆਸਟ੍ਰੇਲੀਆ ਸਬੰਧਾਂ ਦੀ ਡੂੰਘਾਈ ਨੂੰ ਦਰਸਾਉਂਦਾ ਹੈ। ਪਿਛਲੇ ਇੱਕ ਸਾਲ ਵਿੱਚ ਇਹ ਸਾਡੀ ਛੇਵੀਂ ਮੁਲਾਕਾਤ ਹੈ। ਇਹ ਸਾਡੇ ਵਿਆਪਕ ਸਬੰਧਾਂ ਦੀ ਡੂੰਘਾਈ ਅਤੇ ਸਾਡੇ ਸਬੰਧਾਂ ਦੀ ਪਰਿਪੱਕਤਾ ਨੂੰ ਦਰਸਾਉਂਦਾ ਹੈ। ਕ੍ਰਿਕਟ ਦੀ ਭਾਸ਼ਾ ‘ਚ ਕਹੀਏ ਤਾਂ ਸਾਡੇ ਰਿਸ਼ਤੇ ਟੀ-20 ਫਾਰਮੈਟ ‘ਚ ਹਨ। ਮੋਦੀ ਨੇ ਕਿਹਾ ਕਿ ਦੋਹਾਂ ਪੱਖਾਂ ਨੇ ਖਣਨ ਅਤੇ ਮਹੱਤਵਪੂਰਨ ਖਣਿਜਾਂ ਦੇ ਖੇਤਰਾਂ ‘ਚ ਰਣਨੀਤਕ ਸਹਿਯੋਗ ‘ਤੇ ਵੀ ਫਲਦਾਇਕ ਚਰਚਾ ਕੀਤੀ। ਗੱਲਬਾਤ ਦੌਰਾਨ, ਦੋਵਾਂ ਧਿਰਾਂ ਨੇ ਗ੍ਰੀਨ ਹਾਈਡ੍ਰੋਜਨ ਦੇ ਖੇਤਰਾਂ ਵਿੱਚ ਸਹਿਯੋਗ ‘ਤੇ ਧਿਆਨ ਕੇਂਦਰਿਤ ਕਰਨ ਦਾ ਵੀ ਫੈਸਲਾ ਕੀਤਾ।

Comment here