ਸਿਆਸਤਖਬਰਾਂਚਲੰਤ ਮਾਮਲੇ

ਪੀਐਮ ਮੋਦੀ ਨੇ ਸਾਂਝੇ ਕੀਤੇ ਬਾਦਲ ਨਾਲ ਆਪਣੇ ਅਣਸੁਣੇ ਕਿੱਸੇ

ਨਵੀ ਦਿੱਲੀ-ਦੇਸ਼ ਦੇ ਸਭ ਤੋਂ ਉਮਰਦਰਾਜ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ। ਪੰਜ ਵਾਰ ਦੇ ਮੁੱਖ ਮੰਤਰੀ ਦਾ ਬੇਹੱਦ ਗਮਗੀਨ ਮਾਹੌਲ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਬਾਗ ’ਚ ਵਿਸ਼ੇਸ਼ ਤੌਰ ’ਤੇ ਬਣਾਈ ਗਈ ਥਾਂ ’ਤੇ ਅੰਤਿਮ ਸੰਸਕਾਰ ਕੀਤਾ ਗਿਆ।
ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚੇ ਸਨ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦਾ ਬੜਾ ਆਦਰ ਤੇ ਸਤਿਕਾਰ ਕਰਦੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਦੇਣ ਦੇਸ਼ ਭੁਲਾ ਨਹੀਂ ਸਕਦਾ। ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੀ ਸਾਂਝ ਤੇ ਬਿਤਾਏ ਪਲਾਂ ਦੇ ਕੁਝ ਕਿੱਸੇ ਬਿਆਨ ਕੀਤੇ ਹਨ…
ਉਨ੍ਹਾਂ ਲਿਖਿਆ ਹੈ- 25 ਅਪ੍ਰੈਲ ਦੀ ਸ਼ਾਮ ਨੂੰ ਜਦੋਂ ਮੈਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ ਤਾਂ ਮੈਂ ਅਥਾਹ ਉਦਾਸੀ ਨਾਲ ਭਰ ਗਿਆ…ਉਨ੍ਹਾਂ ਦੇ ਦੇਹਾਂਤ ਨਾਲ, ਮੈਂ ਇੱਕ ਪਿਤਾ ਸਮਾਨ ਸ਼ਖਸੀਅਤ ਨੂੰ ਗੁਆ ਦਿੱਤਾ ਹੈ, ਜਿਨ੍ਹਾਂ ਨੇ ਦਹਾਕਿਆਂ ਤੱਕ ਮੇਰਾ ਮਾਰਗਦਰਸ਼ਨ ਕੀਤਾ… ਇੱਕ ਤੋਂ ਵੱਧ ਢੰਗਾਂ ਨਾਲ, ਉਨ੍ਹਾਂ ਭਾਰਤ ਅਤੇ ਪੰਜਾਬ ਦੀ ਰਾਜਨੀਤੀ ਨੂੰ ਆਕਾਰ ਦਿੱਤਾ, ਜਿਸ ਨੂੰ ਬੇਮਿਸਾਲ ਆਖਿਆ ਜਾ ਸਕਦਾ ਹੈ।
ਅਕਾਲੀ-ਬੀਜੇਪੀ ਗਠਜੋੜ ਦੀਆਂ ਯਾਦਾਂ
1990 ਦੇ ਦਹਾਕੇ ਦੇ ਅੱਧ ਅਤੇ ਅੰਤ ਵਿੱਚ, ਪੰਜਾਬ ਵਿੱਚ ਸਿਆਸੀ ਮਾਹੌਲ ਬਹੁਤ ਵੱਖਰਾ ਸੀ…1997 ਵਿਚ ਸੂਬੇ ਵਿਚ ਬਹੁਤ ਗੜਬੜ ਹੋਈ ਸੀ ਅਤੇ ਚੋਣਾਂ ਹੋਣੀਆਂ ਸਨ… ਸਾਡੀਆਂ ਪਾਰਟੀਆਂ (ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ) ਇਕੱਠੇ ਲੋਕਾਂ ਵਿਚ ਗਈਆਂ ਅਤੇ ਬਾਦਲ ਸਾਹਬ ਸਾਡੇ ਨੇਤਾ ਸਨ…ਉਨ੍ਹਾਂ ਦੀ ਭਰੋਸੇਯੋਗਤਾ ਇੱਕ ਮੁੱਖ ਕਾਰਨ ਸੀ ਕਿ ਲੋਕਾਂ ਨੇ ਸਾਨੂੰ ਸ਼ਾਨਦਾਰ ਜਿੱਤ ਨਾਲ ਨਵਾਜ਼ਿਆ…ਇੰਨਾ ਹੀ ਨਹੀਂ, ਸਾਡੇ ਗਠਜੋੜ ਨੇ ਚੰਡੀਗੜ੍ਹ ਦੀਆਂ ਨਗਰ ਨਿਗਮ ਚੋਣਾਂ ਅਤੇ ਸ਼ਹਿਰ ਦੀ ਲੋਕ ਸਭਾ ਸੀਟ ਵੀ ਸਫਲਤਾਪੂਰਵਕ ਜਿੱਤੀ…ਉਹਨਾਂ ਦੀ ਸ਼ਖਸੀਅਤ ਅਜਿਹੀ ਸੀ ਕਿ ਸਾਡਾ ਗਠਜੋੜ 1997 ਤੋਂ 2017 ਤੱਕ 15 ਸਾਲ ਸੂਬੇ ਦੀ ਸੇਵਾ ਕਰਦਾ ਰਿਹਾ!
ਬਾਦਲ ਸਾਬ੍ਹ ਦੀ ਗੱਲ ਕੁਝ ਵੱਖਰੀ ਸੀ
ਬਾਦਲ ਸਾਹਬ ਇੱਕ ਵੱਡੇ ਨੇਤਾ ਸਨ, ਇਸ ਗੱਲ ਨੂੰ ਆਮ ਮੰਨਿਆ ਜਾਂਦਾ ਹੈ…ਪਰ, ਸਭ ਤੋਂ ਵੱਡੀ ਗੱਲ, ਉਹ ਇੱਕ ਵੱਡੇ ਦਿਲ ਵਾਲੇ ਇਨਸਾਨ ਸਨ…ਵੱਡਾ ਨੇਤਾ ਬਣਨਾ ਸੌਖਾ ਹੈ, ਪਰ ਵੱਡੇ ਦਿਲ ਵਾਲੇ ਹੋਣ ਲਈ ਹੋਰ ਵੀ ਬਹੁਤ ਕੁਝ ਕਰਨਾ ਪੈਂਦਾ ਹੈ…ਪੰਜਾਬ ਭਰ ਦੇ ਲੋਕ ਕਹਿੰਦੇ ਹਨ- ਬਾਦਲ ਸਾਬ੍ਹ ਦੀ ਗੱਲ ਕੁਝ ਵੱਖਰੀ ਸੀ! (‘ਬਾਦਲ ਸਹਿਬ ਕੀ ਬਾਤ ਅਲਗ ਥੀ’)। ਯਕੀਨ ਨਾਲ ਕਿਹਾ ਜਾ ਸਕਦਾ ਹੈ ਕਿ, ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਡੇ ਸਮਿਆਂ ਦੇ ਸਭ ਤੋਂ ਕੱਦਾਵਰ ਕਿਸਾਨ ਨੇਤਾਵਾਂ ਵਿੱਚ ਸ਼ੁਮਾਰ ਸਨ… ਖੇਤੀਬਾੜੀ ਉਨ੍ਹਾਂ ਦਾ ਅਸਲ ਸ਼ੌਕ ਸੀ…
ਅੰਮ੍ਰਿਤਸਰ ਵਾਲੀ ਮੁਲਾਕਾਤ
ਇੱਕ ਕਿੱਸਾ ਹੈ ਜੋ ਮੈਂ ਕਦੇ ਨਹੀਂ ਭੁੱਲ ਸਕਦਾ…CM ਵਜੋਂ ਸਹੁੰ ਚੁੱਕਣ ਤੋਂ ਬਾਅਦ, ਬਾਦਲ ਸਾਹਬ ਨੇ ਮੈਨੂੰ ਕਿਹਾ ਕਿ ਅਸੀਂ ਇਕੱਠੇ ਅੰਮ੍ਰਿਤਸਰ ਜਾਵਾਂਗੇ, ਜਿੱਥੇ ਅਸੀਂ ਰਾਤ ਨੂੰ ਰੁਕਾਂਗੇ ਅਤੇ ਅਗਲੇ ਦਿਨ ਅਰਦਾਸ ਕਰਾਂਗੇ ਅਤੇ ਲੰਗਰ ਛਕਾਵਾਂਗੇ…ਮੈਂ ਇਕ ਗੈਸਟ ਹਾਊਸ ਵਿਚ ਆਪਣੇ ਕਮਰੇ ਵਿਚ ਸੀ, ਪਰ ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਹ ਮੇਰੇ ਕਮਰੇ ‘ਚ ਆਏ ਅਤੇ ਮੇਰਾ ਸਾਮਾਨ ਚੁੱਕਣ ਲੱਗੇ… ਮੈਂ ਉਨ੍ਹਾਂ ਨੂੰ ਪੁੱਛਿਆ ਕਿ ਉਹ ਅਜਿਹਾ ਕਿਉਂ ਕਰ ਰਹੇ ਨੇ, ਉਦੋਂ ਉਨ੍ਹਾਂ ਕਿਹਾ ਕਿ ਮੈਨੂੰ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦੇ ਕਮਰੇ ਵਿੱਚ ਆਉਣਾ ਪਵੇਗਾ ਅਤੇ ਉੱਥੇ ਹੀ ਰਹਿਣਾ ਪਵੇਗਾ…ਮੈਂ ਉਨ੍ਹਾਂ ਨੂੰ ਕਹਿੰਦਾ ਰਿਹਾ ਕਿ ਅਜਿਹਾ ਕਰਨ ਦੀ ਕੋਈ ਲੋੜ ਨਹੀਂ ਸੀ, ਪਰ ਉਨ੍ਹਾਂ ਜ਼ੋਰ ਪਾਇਆ…ਆਖ਼ਰਕਾਰ ਅਜਿਹਾ ਹੀ ਹੋਇਆ ਅਤੇ ਬਾਦਲ ਸਾਬ੍ਹ ਦੂਜੇ ਕਮਰੇ ਵਿੱਚ ਰੁਕ ਗਏ…ਮੇਰੇ ਵਰਗੇ ਇੱਕ ਬਹੁਤ ਹੀ ਸਾਧਾਰਨ ਕਾਰਜਕਰਤਾ ਪ੍ਰਤੀ ਉਨ੍ਹਾਂ ਦੇ ਇਸ ਰਵੱਈਏ ਦੀ ਮੈਂ ਹਮੇਸ਼ਾ ਕਦਰ ਕਰਾਂਗਾ।
ਬਾਦਲ ਸਾਬ੍ਹ ਦਾ ਮਿਸ਼ਨ ‘ਪੰਜਾਬ ਫਸਟ’, ਇੰਡੀਆ ਫਸਟ
ਪੰਜਾਬ ਵਿੱਚ 1970 ਅਤੇ 1980 ਦੇ ਅਸ਼ਾਂਤ ਦੌਰ ਦੌਰਾਨ ਬਾਦਲ ਸਾਬ੍ਹ ਨੇ ‘ਪੰਜਾਬ ਫਸਟ’ ਅਤੇ ‘ਇੰਡੀਆ ਫਸਟ’ ਰੱਖਿਆ…ਉਨ੍ਹਾਂ ਦ੍ਰਿੜਤਾ ਨਾਲ ਕਿਸੇ ਵੀ ਅਜਿਹੀ ਯੋਜਨਾ ਦਾ ਵਿਰੋਧ ਕੀਤਾ ਜੋ ਭਾਰਤ ਨੂੰ ਕਮਜ਼ੋਰ ਕਰੇ ਜਾਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨਾਲ ਸਮਝੌਤਾ ਕਰੇ, ਭਾਵੇਂ ਇਸਦਾ ਮਤਲਬ ਸੱਤਾ ਦਾ ਨੁਕਸਾਨ ਹੀ ਕਿਉਂ ਨਾ ਹੋਵੇ।
ਜਦੋਂ ਦਿੱਤੀਆਂ ਗੁਜਰਾਤੀ ਗਊਆਂ
ਬਾਦਲ ਸਾਬ੍ਹ ਦੀ ਗਊਸ਼ਾਲਾਵਾਂ ਵਿਚ ਵਿਸ਼ੇਸ਼ ਰੁਚੀ ਸੀ ਅਤੇ ਉਨ੍ਹਾਂ ਵੱਖ-ਵੱਖ ਨਸਲਾਂ ਦੀਆਂ ਗਾਵਾਂ ਪਾਲੀਆਂ…ਸਾਡੀ ਇੱਕ ਮੁਲਾਕਾਤ ਦੌਰਾਨ, ਉਨ੍ਹਾਂ ਨੇ ਮੈਨੂੰ ਦੱਸਿਆ ਕਿ ਉਨ੍ਹਾਂ ਨੂੰ ਗਿਰ ਦੀਆਂ ਗਊਆਂ ਪਾਲਣ ਦੀ ਇੱਛਾ ਸੀ…ਮੈਂ ਉਨ੍ਹਾਂ ਲਈ 5 ਗਊਆਂ ਦਾ ਪ੍ਰਬੰਧ ਕੀਤਾ ਅਤੇ ਉਸ ਤੋਂ ਬਾਅਦ, ਜਦੋਂ ਅਸੀਂ ਮਿਲਦੇ ਤਾਂ, ਉਹ ਮੇਰੇ ਨਾਲ ਗਊਆਂ ਬਾਰੇ ਗੱਲ ਕਰਦੇ ਅਤੇ ਮਜ਼ਾਕ ਵੀ ਕਰਦੇ ਕਿ, ਇਹ ਗਊਆਂ ਹਰ ਤਰ੍ਹਾਂ ਨਾਲ ਗੁਜਰਾਤੀ ਹਨ…ਜਦੋਂ ਕਦੇ ਬੱਚੇ ਆਸ-ਪਾਸ ਖੇਡ ਰਹੇ ਹੁੰਦੇ ਹਨ ਤਾਂ ਉਹ ਕਦੇ ਵੀ ਗੁੱਸੇ, ਉਤੇਜਿਤ ਨਹੀਂ ਹੁੰਦੀਆਂ ਜਾਂ ਕਿਸੇ ‘ਤੇ ਹਮਲਾ ਨਹੀਂ ਕਰਦੀਆਂ…ਉਹ ਇਹ ਵੀ ਟਿੱਪਣੀ ਕਰਦੇ ਸਨ ਕਿ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ, ਗੁਜਰਾਤੀ ਇੰਨੇ ਕੋਮਲ ਹਨ…ਆਖਰਕਾਰ ਉਹ ਗਿਰ ਦੀਆਂ ਗਊਆਂ ਦਾ ਦੁੱਧ ਪੀਂਦੇ ਹਨ
ਬਾਦਲ ਸਾਬ੍ਹ ਦੀ ਸ਼ਿਪਯਾਰਡ ‘ਚ ਰਾਤ
ਇੱਕ ਵਾਰ ਉਨ੍ਹਾਂ ਨੇ ਮੈਨੂੰ ਕਿਹਾ ਕਿ ਉਹ ਸਮਝਣਾ ਚਾਹੁੰਦੇ ਹਨ ਕਿ ਅਲੰਗ ਸ਼ਿਪਯਾਰਡ ਕੀ ਹੈ…ਫਿਰ ਉਹ ਉਥੇ ਆਏ ਅਤੇ ਸਾਰਾ ਦਿਨ ਅਲੰਗ ਸ਼ਿਪਯਾਰਡ ਵਿਚ ਬਿਤਾਇਆ ਅਤੇ ਸਮਝਿਆ ਕਿ ਰੀਸਾਈਕਲਿੰਗ ਕਿਵੇਂ ਕੀਤੀ ਜਾਂਦੀ ਹੈ…ਪੰਜਾਬ ਕੋਈ ਤੱਟਵਰਤੀ ਸੂਬਾ ਨਹੀਂ ਹੈ, ਇਸ ਲਈ ਇਕ ਤਰ੍ਹਾਂ ਨਾਲ, ਸ਼ਿਪਯਾਰਡ ਦੀ ਉਨ੍ਹਾਂ ਲਈ ਕੋਈ ਪ੍ਰਤੱਖ ਪ੍ਰਾਸੰਗਿਕਤਾ ਨਹੀਂ ਸੀ ਪਰ ਇਹ ਉਨ੍ਹਾਂ ਦੀ ਨਵੀਆਂ ਚੀਜ਼ਾਂ ਸਿੱਖਣ ਦੀ ਇੱਛਾ ਸੀ ਕਿ ਉਨ੍ਹਾਂ ਨੇ ਉੱਥੇ ਦਿਨ ਬਿਤਾਇਆ ਅਤੇ ਸੈਕਟਰ ਦੇ ਵੱਖੋ-ਵੱਖਰੇ ਪਹਿਲੂਆਂ ਨੂੰ ਸਮਝਿਆ
ਬਾਦਲ ਸਾਬ੍ਹ ਦਿਲਾਂ ‘ਚ ਜਿਉਂਦੇ ਰਹਿਣਗੇ
ਬਾਦਲ ਸਾਹਿਬ ਦੇ ਦੇਹਾਂਤ ਨਾਲ ਪਏ ਖਲਾਅ ਨੂੰ ਭਰਨਾ ਔਖਾ ਹੋ ਜਾਵੇਗਾ, ਉਹ ਇੱਕ ਰਾਜਨੇਤਾ ਸਨ, ਜਿਨ੍ਹਾਂ ਦੀ ਜ਼ਿੰਦਗੀ ਨੇ ਬਹੁਤ ਸਾਰੀਆਂ ਚੁਣੌਤੀਆਂ ਦੇਖੀਆਂ, ਪਰ ਉਨ੍ਹਾਂ ਨੇ ਉਨ੍ਹਾਂ ਨੂੰ ਪਾਰ ਕੀਤਾ ਅਤੇ ਵੀਨਿਕਸ ਵਾਂਗ ਉੱਠੇ, ਉਨ੍ਹਾਂ ਦੀ ਕਮੀ ਜ਼ਰੂਰ ਰਹੇਗੀ ਪਰ ਉਹ ਸਾਡੇ ਦਿਲਾਂ ਵਿੱਚ ਜਿਉਂਦੇ ਰਹਿਣਗੇ ਅਤੇ ਉਹ ਦਹਾਕਿਆਂ ਦੌਰਾਨ ਕੀਤੇ ਗਏ ਸ਼ਾਨਦਾਰ ਕੰਮ ਦੁਆਰਾ ਵੀ ਜਿਉਂਦੇ ਰਹਿਣਗੇ ।
ਕਰੋੜਾਂ ਪੰਜਾਬੀਆਂ ਦੇ ਦਿਲਾਂ ‘ਚ ਰਾਜ
1990 ਦੇ ਦਹਾਕੇ ਵਿੱਚ ਜਦੋਂ ਮੈਂ ਉੱਤਰੀ ਭਾਰਤ ਵਿੱਚ ਪਾਰਟੀ ਦੇ ਕੰਮ ਵਿੱਚ ਜੁਟਿਆ ਸੀ…ਤਾਂ ਮੇਰੀ ਬਾਦਲ ਸਾਬ੍ਹ ਨਾਲ ਨੇੜਿਓਂ ਗੱਲਬਾਤ ਹੋਈ…ਬਾਦਲ ਸਾਬ੍ਹ ਦੀ ਸਾਖ ਉਨ੍ਹਾਂ ਤੋਂ ਪਹਿਲਾਂ ਸੀਉਹ ਇੱਕ ਸਿਆਸੀ ਦਿੱਗਜ਼ ਸਨ, ਜੋ ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ, ਇੱਕ ਕੇਂਦਰੀ ਕੈਬਨਿਟ ਮੰਤਰੀ ਅਤੇ ਦੁਨੀਆ ਭਰ ਦੇ ਕਰੋੜਾਂ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਵਿਅਕਤੀ ਸਨ…ਫਿਰ ਵੀ ਆਪਣੇ ਸੁਭਾਅ ਅਨੁਸਾਰ, ਉਨ੍ਹਾਂ ਕਦੇ ਵੀ ਇਸ ਨੂੰ ਸਾਡੇ ਦਰਮਿਆਨ ਪਾੜਾ ਨਹੀਂ ਬਣਨ ਦਿੱਤਾ…ਉਹ ਨਿੱਘ ਅਤੇ ਦਿਆਲਤਾ ਨਾਲ ਭਰਪੂਰ ਸਨ।
ਐਮਰਜੈਂਸੀ ਦੇ ਕਾਲੇ ਦੌਰ ਦੇ ਬਹਾਦਰ ਸੈਨਿਕ
ਬਾਦਲ ਸਾਬ੍ਹ ਐਮਰਜੈਂਸੀ ਦੇ ਕਾਲੇ ਦਿਨਾਂ ਵਿੱਚ ਲੋਕਤੰਤਰ ਦੀ ਬਹਾਲੀ ਲਈ ਸਭ ਤੋਂ ਬਹਾਦਰ ਸੈਨਿਕਾਂਵਿੱਚੋਂ ਇੱਕ ਸਨ…ਜਦੋਂ ਉਨ੍ਹਾਂ ਦੀਆਂ ਸਰਕਾਰਾਂ ਬਰਖ਼ਾਸਤ ਕੀਤੀਆਂ ਗਈਆਂ ਤਾਂ ਉਨ੍ਹਾਂ ਨੇ ਖੁਦ ਕਾਂਗਰਸਦੇ ਹੰਕਾਰੀ ਸੱਭਿਆਚਾਰ ਦਾ ਸਾਹਮਣਾ ਕੀਤਾ…ਅਤੇ ਇਨ੍ਹਾਂ ਤਜ਼ਰਬਿਆ ਨੇ ਹੀ ਲੋਕਤੰਤਪ ਵਿੱਚ ਉਨ੍ਹਾਂ ਦਾ ਵਿਸ਼ਵਾਸ ਮਜ਼ਬੂਤ ਕੀਤਾ…

Comment here