ਇਸਲਾਮਾਬਾਦ-ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਪਾਕਿਸਤਾਨ ਦੀ ਸਿਆਸਤ ਗਰਮਾ ਗਈ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ (ਪੀ. ਟੀ. ਆਈ.) ਨੇ ਬੁੱਧਵਾਰ ਨੂੰ ਇਸਲਾਮਾਬਾਦ ਹਾਈਕੋਰਟ ਦੇ ਉਸ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ, ਜਿਸ ’ਚ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਪਾਰਟੀ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਕਰਾਰ ਦਿੱਤਾ ਗਿਆ ਹੈ। ਇਸਲਾਮਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਖਾਰਿਜ ਕਰਨ ਦੀ ਅਪੀਲ ਨੂੰ ਲੈ ਕੇ ਸੁਪਰੀਮ ਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਬੈਰਿਸਟਰ ਅਲੀ ਜ਼ਫਰ ਅਤੇ ਪੀ. ਟੀ. ਆਈ. ਨੇਤਾ ਫਵਾਦ ਚੌਧਰੀ ਨੇ ਇਮਰਾਨ ਦੇ ਖਿਲਾਫ਼ ਇਸਲਾਮਾਬਾਦ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ।
ਪੀ.ਟੀ.ਆਈ. ਇਮਰਾਨ ਦੀ ਗ੍ਰਿਫ਼ਤਾਰੀ ਨੂੰ ਲੈਕੇ ਸੁਪਰੀਮ ਕੋਰਟ ਪੁੱਜੀ

Comment here