ਅਪਰਾਧਸਿਆਸਤਖਬਰਾਂ

ਪੁਲਵਾਮਾ ‘ਚ ਹਥਿਆਰ ਤੇ ਗੋਲਾ-ਬਾਰੂਦ ਸਮੇਤ ਇਕ ਗ੍ਰਿਫ਼ਤਾਰ

ਸ਼੍ਰੀਨਗਰ-ਇਥੋਂ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਫ਼ੋਰਸਾਂ ਨੇ ਇਕ ਵਿਅਕਤੀ ਨੂੰ ਉਸ ਦੇ ਘਰੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਤ੍ਰਾਲ ਦੇ ਲੁਰਗਮ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਬਸ਼ੀਰ ਅਹਿਮਦ ਦੇ ਘਰੋਂ ਇਕ ਕਲਾਸ਼ਨਿਕੋਵ ਰਾਈਫ਼ਲ, 2 ਮੈਗਜ਼ੀਨ ਅਤੇ 56 ਗੋਲੀਆਂ ਬਰਾਮਦ ਕੀਤੀਆਂ ਗਈਆਂ।

Comment here