ਨਵੀਂ ਦਿੱਲੀ-ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਂਝਾ ਪੱਤਰ ਲਿਖਿਆ ਹੈ। ਪੱਤਰ ਵਿੱਚ ਸਰਕਾਰੀ ਏਜੰਸੀ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਹੈ। ਪੱਤਰ ਲਿਖਣ ਵਾਲਿਆਂ ਵਿੱਚ 9 ਵਿਰੋਧੀ ਪਾਰਟੀਆਂ ਦੇ ਆਗੂ ਸ਼ਾਮਲ ਹਨ। ਇਸ ਪੱਤਰ ਵਿੱਚ ਉਨ੍ਹਾਂ ਨੇ ਦਿੱਲੀ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਨੀਸ਼ ਸਿਸੋਦੀਆ ਦਾ ਵੀ ਜ਼ਿਕਰ ਕੀਤਾ ਹੈ। ਪੱਤਰ ਲਿਖਣ ਵਾਲਿਆਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਚੰਦਰਸ਼ੇਖਰ ਰਾਓ, ਮਮਤਾ ਬੈਨਰਜੀ, ਭਗਵੰਤ ਮਾਨ, ਤੇਜਸਵੀ ਯਾਦਵ, ਫਾਰੂਕ ਅਬਦੁੱਲਾ, ਸ਼ਰਦ ਪਵਾਰ, ਊਧਵ ਠਾਕਰੇ ਅਤੇ ਅਖਿਲੇਸ਼ ਯਾਦਵ ਦੇ ਨਾਂ ਵੀ ਚਿੱਠੀ ਲਿਖਣ ਵਾਲਿਆਂ ‘ਚ ਸ਼ਾਮਲ ਹਨ। ਚਿੱਠੀ ਵਿੱਚ ਬੀਆਰਐਸ ਮੁਖੀ ਚੰਦਰਸ਼ੇਖਰ ਰਾਓ, ਜੇਕੇਐਨਸੀ ਮੁਖੀ ਫਾਰੂਕ ਅਬਦੁੱਲਾ, ਏਆਈਟੀਸੀ ਮੁਖੀ ਮਮਤਾ ਬੈਨਰਜੀ, ਐਨਸੀਪੀ ਮੁਖੀ ਸ਼ਰਦ ਪਵਾਰ ਅਤੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਕੇਂਦਰੀ ਏਜੰਸੀਆਂ ਦੇ ਵਿਗੜਦੇ ਅਕਸ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਂਚ ਏਜੰਸੀਆਂ ਦੀ ਨਿਰਪੱਖਤਾ ‘ਤੇ ਸਵਾਲ ਚੁੱਕੇ ਹਨ।
ਮਨੀਸ਼ ਸਿਸੋਦੀਆ ਦੀ ਉਦਾਹਰਣ ਦਿੰਦੇ ਹੋਏ ਵਿਰੋਧੀ ਨੇਤਾਵਾਂ ਨੇ ਕਿਹਾ ਕਿ ਸਿਸੋਦੀਆ ਨੂੰ 26 ਫਰਵਰੀ ਨੂੰ ਸ਼ਰਾਬ ਘੁਟਾਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਜਦਕਿ ਉਸ ‘ਤੇ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਇਹ ਇੱਕ ਸਿਆਸੀ ਸਾਜ਼ਿਸ਼ ਜਾਪਦੀ ਹੈ। ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਦੇਸ਼ ਭਰ ਦੇ ਲੋਕ ਨਾਰਾਜ਼ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਦਿੱਲੀ ਦੇ ਸਕੂਲਾਂ ਵਿੱਚ ਸੁਧਾਰ ਕਰਕੇ ਆਪਣੀ ਪਛਾਣ ਬਣਾਈ ਸੀ। ਉਸ ਦੀ ਗ੍ਰਿਫਤਾਰੀ ਤੋਂ ਲੋਕ ਗਲਤ ਅਰਥ ਕੱਢ ਰਹੇ ਹਨ। ਬਿਹਾਰ ਦੇ ਉਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਚੇਅਰਪਰਸਨ ਤੇਜਸਵੀ ਯਾਦਵ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਵੀ ਕੇਂਦਰ ਸਰਕਾਰ ਦੇ ਵਿਰੋਧੀ ਨੇਤਾਵਾਂ ਦੇ ਖਿਲਾਫ ਛਾਪੇਮਾਰੀ ਦਾ ਵਿਰੋਧ ਕੀਤਾ। ਇਸ ਦੌਰਾਨ ਭਾਜਪਾ ਨੇ ਜਵਾਬੀ ਹਮਲਾ ਕੀਤਾ ਹੈ। ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਟਵੀਟ ਕੀਤਾ ਕਿ ਮਨੀਸ਼ ਸਿਸੋਦੀਆ ਨੂੰ ਬਚਾਉਣ ਲਈ ਕਈ ਵਿਰੋਧੀ ਨੇਤਾਵਾਂ ਨੇ ਚਿੱਠੀਆਂ ਲਿਖੀਆਂ ਹਨ। ਇਸੇ ਤਰ੍ਹਾਂ ਦੀ ਚਿੱਠੀ ਕਸਾਬ ਨੂੰ ਬਚਾਉਣ ਲਈ ਵੀ ਲਿਖੀ ਗਈ ਸੀ। ਜਦੋਂ ਅਜਿਹੇ ਪੱਤਰ ਆਉਣੇ ਸ਼ੁਰੂ ਹੋ ਜਾਂਦੇ ਹਨ, ਤਾਂ ਇਸਦਾ ਮਤਲਬ ਹੈ ਕਿ ਅਪਰਾਧ ਦੀ ਪੁਸ਼ਟੀ ਹੋ ਗਈ ਹੈ, ਹੁਣ ਬਚਾਉਣ ਦੀ ਕਾਹਲੀ ਹੈ।
ਵਿਰੋਧੀ ਧਿਰ ਦੇ ਨੇਤਾਵਾਂ ਨੇ ਮੋਦੀ ਨੂੰ ਲਿਖਿਆ ਸਾਂਝਾ ਪੱਤਰ

Comment here