ਅਪਰਾਧਸਿਆਸਤਖਬਰਾਂ

ਪ੍ਰਸ਼ਾਸਨ ਜੰਮੂ-ਕਸ਼ਮੀਰ ਦੇ ਘੱਟ ਗਿਣਤੀਆਂ ਦੀ ਸੁਰੱਖਿਆ ਵਧਾਏ—ਸੁਖਬੀਰ ਬਾਦਲ

ਚੰਡੀਗੜ੍ਹ-ਲੰਘੇ ਦਿਨ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਕਸ਼ਮੀਰ ਵਿਚ ਘੱਟ ਗਿਣਤੀ ਭਾਈਚਾਰੇ ਦੇ ਦੋ ਅਧਿਆਪਕਾਂ ਸਤਿੰਦਰ ਕੌਰ ਤੇ ਦੀਪਕ ਚੰਦ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਘਟ ਗਿਣਤੀਆਂ ਨੂੰ ਗਿਣੇ ਮਿੱਥੇ ਢੰਗ ਨਾਲ ਨਿਸ਼ਾਨਾ ਬਣਾਏ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕੇਂਦਰ ਸਰਕਾਰ ਤੇ ਯੂ. ਟੀ. ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੁਰੱਖਿਆ ਵਧਾਈ ਜਾਵੇ ਤਾਂ ਜੋ ਘੱਟ ਗਿਣਤੀਆਂ ਵਿਚ ਭਰੋਸਾ ਵੱਧ ਸਕੇ ਅਤੇ ਵਾਦੀ ਵਿਚੋਂ ਘੱਟ ਗਿਣਤੀਆਂ ਦੀ ਹਿਜਰਤ ਦਾ ਇਕ ਹੋਰ ਦੌਰ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਅਜਿਹਾ ਯਤਨ ਕੀਤਾ ਜਾ ਰਿਹਾ ਹੈ ਕਿ ਘੱਟ ਗਿਣਤੀਆਂ ਵਿਚ ਸਹਿਮ ਤੇ ਦਹਿਸ਼ਤ ਦਾ ਮਾਹੌਲ ਬਣੇ ਤੇ ਵਾਦੀ ਵਿਚ ਫਿਰਕੂ ਤਣਾਅ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਤਿੰਦਰ ਕੌਰ, ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਈਦਗਾਹ ਦੀ ਪ੍ਰਿੰਸੀਪਲ ਸਨ, ਅਤੇ ਉਨ੍ਹਾਂ ਦੇ ਸਾਥੀ ਦੀਪਕ ਚੰਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਸ਼ਮੀਰ ਵਿਚ ਪਿਛਲੇ ਪੰਜ ਦਿਨਾਂ ਵਿਚ 7 ਨਾਗਰਿਕਾਂ ਦੀ ਹੱਤਿਆ ਹੋ ਚੁੱਕੀ ਹੈ। ਉਨ੍ਹਾ ਨੇ ਕੇਂਦਰ ਸਰਕਾਰ ਤੇ ਯੂ ਟੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਢਿੱਲ ਮੱਠ ਨਾਲ ਨਜਿੱਠਣ ਅਤੇ ਵਾਦੀ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਤਾਂ ਜੋ ਹੱਤਿਆਵਾਂ ਦਾ ਦੌਰ ਥੰਮਿਆ ਜਾ ਸਕੇ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਅਜਿਹਾਪ ਜਾਪਦਾ ਹੈ ਕਿ ਘੱਟ ਗਿਣਤੀ ਭਾਈਚਾਰਾ ਤੇ ਬਾਹਰਲੇ ਲੋਕ ਅਤਿਵਾਦੀਆਂ ਦੀ ਨਵੀਂ ਯੋਜਨਾ ਅਨੁਸਾਰ ਨਿਸ਼ਾਨੇ ’ਤੇ ਹਨ। ਉਨ੍ਹਾਂ ਕਿਹਾ ਕਿ ਯੂ ਟੀ ਪ੍ਰਸ਼ਾਸਨ ਨੂੰ ਨਵੀਂ ਚੁਣੌਤੀ ਨਾਲ ਨਜਿੱਠਣ ਲਈ ਆਪਣੀ ਸੁਰੱਖਿਆ ਰਣਨੀਤੀ ਦਾ ਤੁਰੰਤ ਮੁਲਾਂਕਣ ਕਰਨਾ ਚਾਹੀਦਾ ਹੈ।
ਸਰਦਾਰ ਬਾਦਲ ਨੇ ਕਸ਼ਮੀਰ ਵਿਚ ਕਸ਼ਮੀਰੀ ਪੰਡਤ ਭਾਈਚਾਰੇ ਨੁੰ ਨਿਸ਼ਾਨਾ ਬਣਾਏ ਜਾਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਨਾਮੀ ਵਪਾਰੀ ਮੱਖਣ ਲਾਲ ਬਿੰਦਰੂ ’ਤੇ ਹਮਲਾ ਇਸ ਕਰ ਕੇ ਕੀਤਾ ਗਿਆ ਕਿਉ.ਕਿ ਉਹ ਆਪਣੀ ਫਾਰਮੇਸੀ ਰਾਹੀਂ ਲੋਕਾਂ ਦੀ ਸੇਵਾ ਕਰ ਰਿਹਾ ਸੀ ਤੇ ਉਸ ’ਤੇ ਜਿਸ ਤਰੀਕੇ ਕਾਇਰਾਨਾ ਹਮਲਾ ਕੀਤਾ ਗਿਆ, ਉਸਦੀ ਸਭਿਅਕ ਸਮਾਜ ਵਿਚ ਕੋਈ ਥਾਂ ਨਹੀਂ ਹੈ।
ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਇਕ ਵਫਦ ਛੇਤੀ ਹੀ ਸ੍ਰੀਨਗਰ ਜਾਵੇਗਾ ਅਤੇ ਘੱਟ ਗਿਣਤੀ ਭਾਈਚਾਰੇ ਦੇ ਉਨ੍ਹਾਂ ਮੈਂਬਰਾਂ ਨਾਲ ਮੁਲਾਕਾਤ ਕਰੇਗਾ ਜਿਹਨਾਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਇਹ ਵਫਦ ਯੂ ਟੀ ਪ੍ਰਸ਼ਾਸਨ ਵੀ ਮੁਲਾਕਾਤ ਕਰੇਗਾ ਤੇ ਉਸਨੂੰ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਵਧਾਉਣ ਦੀ ਵੀ ਬੇਨਤੀ ਕਰੇਗਾ।

Comment here