ਅਪਰਾਧਸਿਆਸਤਖਬਰਾਂਦੁਨੀਆ

ਪ੍ਰੇਮ ਨਿਕਾਹ ਕਾਰਨ ਪਤੀ-ਪਤਨੀ ਦਾ ਕਤਲ

ਇਸਲਾਮਾਬਾਦ-ਇੱਥੇ ਇਕ ਆਨਰ ਕਿਲਿੰਗ ਦਾ ਮਾਮਲਾ ਸਾਹਮਣਾ ਆਇਆ ਹੈ। ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ’ਚ ਇਕ ਨਵ-ਵਿਆਹੁਤਾ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਮ੍ਰਿਤਕ ਪਤੀ-ਪਤਨੀ ਨੇ ਕਰੀਬ ਦੋ ਮਹੀਨੇ ਪਹਿਲਾਂ ਘਰ ਤੋਂ ਭੱਜ ਕੇ ਪਰਿਵਾਰ ਵਾਲਿਆਂ ਦੀ ਮਰਜ਼ੀ ਦੇ iਖ਼ਲਾਫ਼ ਜਾ ਕੇ ਪ੍ਰੇਮ ਨਿਕਾਹ ਕਰਵਾਇਆ ਸੀ। ਮ੍ਰਿਤਕਾਂ ਦੇ ਪਰਿਵਾਰ ਵਾਲੇ ਇਕ ਦੂਜੇ ’ਤੇ ਆਨਰ ਕਿਲਿੰਗ ਦਾ ਦੋਸ਼ ਲਗਾ ਰਹੇ ਹਨ।
ਸੂਤਰਾਂ ਅਨੁਸਾਰ ਕੋਹਿਸਤਾਨ ਦੇ ਰਹਿਣ ਵਾਲੇ ਮ੍ਰਿਤਕ ਇਕਰਾ (18) ਅਤੇ ਨਿਸਾਰ (22) ਨੇ ਦੋ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ। ਦੋਵਾਂ ਦੇ ਪਰਿਵਾਰ ਵਾਲੇ ਇਸ ਨਿਕਾਹ ਦੇ ਵਿਰੋਧ ’ਚ ਸਨ। ਪਤੀ-ਪਤਨੀ ਨੇ ਵਿਆਹ ਕਰਵਾਉਣ ਤੋਂ ਬਾਅਦ 28 ਅਗਸਤ ਨੂੰ ਕਸ਼ਮੀਰੀ ਮੁਹੱਲਾ ਇਸਲਾਮਬਾਦ ’ਚ ਕਿਰਾਏ ਦਾ ਮਕਾਨ ਲਿਆ ਸੀ। ਅੱਜ ਤੜਕਸਾਰ ਕਰੀਬ 3 ਵਜੇ ਮਕਾਨ ਮਾਲਿਕ ਨੂੰ ਘਰ ਦੀ ਛੱਤ ’ਤੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਹ ਛੱਤ ’ਤੇ ਗਏ ਤਾਂ ਕਮਰੇ ’ਚ ਪਤੀ-ਪਤਨੀ ਦੀਆਂ ਲਾਸ਼ਾਂ ਖੂਨ ਨਾਲ ਲਥਪਥ ਸਨ। ਮਕਾਨ ਮਾਲਕ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਦੋਵਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ।

Comment here