ਸਿਹਤ-ਖਬਰਾਂਖਬਰਾਂ

ਪ੍ਰੋਟੀਨ ਦਾ ਖਜ਼ਾਨਾ ਹੈ ਗੰਨੇ ਦਾ ਰਸ

ਸਿਹਤ ਮਾਹਿਰ ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਠੰਡਕ ਪੁਚਾਉਣ ਲਈ ਜੂਸ ਵਧੇਰੇ ਮਾਤਰਾ ਵਿੱਚ ਲੈਣ ਲਈ ਆਖਦੇ ਹਨ। ਗਰਮੀਆਂ ’ਚ ਗੰਨੇ ਦਾ ਰਸ ਪੀਣਾ ਵੀ ਬਹੁਤ ਫ਼ਾਇਦੇਮੰਦ ਹੈ। ਇਹ ਪੀਣ ’ਚ ਜਿੰਨਾ ਸਵਾਦਿਸ਼ਟ ਹੁੰਦਾ ਹੈ, ਉਸ ਤੋਂ ਵੱਧ ਸਿਹਤ ਨੂੰ ਫ਼ਾਇਦੇ ਹੁੰਦੇ ਹਨ। ਗੰਨੇ ਦਾ ਰਸ ਸਰੀਰ ਵਿਚ ਪ੍ਰੋਟੀਨ ਦੀ ਮਾਤਰਾ ਨੂੰ ਕੰਟਰੋਲ ਕਰਦਾ ਹੈ, ਜੋ ਗੁਰਦਿਆਂ ਦੀ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਮੈਡੀਕਲ ਸਾਇੰਸ ਮੁਤਾਬਕ ਗੰਨੇ ਵਿਚ ਡਾਇਯੂਰੇਟਿਕ ਪ੍ਰਾਪਰਟੀਜ਼ ਹੁੰਦੀਆਂ ਹਨ ਜਿਸ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਨਾਲ ਕਿਡਨੀ ਨੂੰ ਸਾਫ਼ ਕਰਨ ’ਚ ਮਦਦ ਮਿਲਦੀ ਹੈ। ਇਸ ਨਾਲ ਕਿਡਨੀ ਸਹੀ ਕੰਮ ਕਰਦੀ ਹੈ, ਜੋ ਉਸ ਨੂੰ ਤੰਦਰੁਸਤ ਬਣਾਈ ਰਖਦਾ ਹੈ। ਰਸ ਪੀਣ ’ਤੇ ਪਾਚਣ ਕਿਰਿਆ ਦਰੁਸਤ ਬਣੀ ਰਹਿੰਦੀ ਹੈ ਜਿਸ ਨਾਲ ਭੋਜਨ ਚੰਗੀ ਤਰ੍ਹਾਂ ਹਜ਼ਮ ਹੋ ਜਾਂਦਾ ਹੈ। ਇਹ ਫ਼ੈਟ ਨੂੰ ਘੱਟ ਕਰਨ ਵਿਚ ਮਦਦ ਕਰਦੀ ਹੈ। ਢਿੱਡ ਨੂੰ ਜ਼ਿਆਦਾ ਦੇਰ ਤਕ ਭਰਿਆ ਰਖਦੀ ਹੈ, ਜਿਸ ਨਾਲ ਭਾਰ ਘੱਟ ਕਰਨ ’ਚ ਮਦਦ ਮਿਲਦੀ ਹੈ।  ਗੰਨੇ ਦਾ ਸੁਆਦ ਬਹੁਤ ਮਿੱਠਾ ਹੁੰਦਾ ਹੈ ਪਰ ਸਰੀਰ ਵਿਚ ਕੁਦਰਤੀ ਮਿੱਠਾ ਪਹੁੰਚਾਉਦਾ ਹੈ। ਇਹ ਰਸ ਸ਼ੂਗਰ ਦੇ ਰੋਗੀਆਂ ਲਈ ਬਹੁਤ ਜ਼ਰੂਰੀ ਹੈ। ਗੰਨੇ ਦਾ ਰਸ ਪੀਣ ਨਾਲ ਸਰੀਰ ਦੀ ਪਾਚਨ ਸ਼ਕਤੀ ਠੀਕ ਹੁੰਦੀ ਹੈ, ਜੋ ਖਾਣੇ ਨੂੰ ਸੌਖੇ ਤਰ੍ਹਾਂ ਪਚਾਉਣ ਵਿਚ ਮਦਦ ਕਰਦੇ ਹਨ। ਇਸ ਦੀ ਵਰਤੋਂ ਨਾਲ ਸਰੀਰ ਦਾ ਮੈਟਾਬੋਲੀਕ ਰੇਟ ਵਧਦਾ ਹੈ, ਜੋ ਮੋਟਾਪਾ ਘੱਟ ਕਰਨ ਵਿਚ ਮਦਦ ਕਰਦਾ ਹੈ। ਗੰਨੇ ਦਾ ਰਸ ਲਿਵਰ ਦੀ ਸਮੱਸਿਆ ਨੂੰ ਠੀਕ ਕਰਨ ਦਾ ਕੰਮ ਕਰਦਾ ਹੈ। ਇਹ ਲਿਵਰ ਨੂੰ ਡਿਟਾਕਸਿਫਾਈ ਕਰਦਾ ਹੈ ਅਤੇ ਉਸ ਨੂੰ ਕਿਸੇ ਵੀ ਕਿਸਮ ਦੀ ਇਨਫ਼ੈਕਸ਼ਨ ਨਾਲ ਲੜਨ ਦੀ ਤਾਕਤ ਦਿੰਦਾ ਹੈ। ਗੰਨੇ ਦਾ ਰਸ ਸਰੀਰ ਵਿਚ ਸੋਡੀਅਮ ਦੀ ਮਾਤਰਾ ਨੂੰ ਕਾਬੂ ’ਚ ਰਖਦਾ ਹੈ। ਇਸ ਨਾਲ ਹਾਈ ਬੀ.ਪੀ. ਦਾ ਖ਼ਤਰਾ ਟਲਦਾ ਹੈ ਅਤੇ ਦਿਲ ’ਤੇ ਦਬਾਅ ਨਹੀਂ ਬਣਦਾ। ਗੰਨੇ ਦਾ ਰਸ ਸਰੀਰ ਵਿਚ ਪ੍ਰੋਟੀਨ ਦੀ ਮਾਤਰਾ ਨੂੰ ਕਾਬੂ ’ਚ ਕਰਦਾ ਹੈ, ਜੋ ਗੁਰਦਿਆਂ ਦੀ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਕੈਲਸ਼ੀਅਮ ਦੀ ਘਾਟ ਨਾਲ ਸਿਰਫ਼ ਹੱਡੀਆਂ ਕਮਜ਼ੋਰ ਨਹੀਂ ਹੁੰਦੀਆਂ, ਸਗੋਂ ਹੱਥਾਂ-ਪੈਰਾਂ ਦੇ ਨਹੁੰ ਵੀ ਛੇਤੀ ਟੁਟ ਜਾਂਦੇ ਹਨ। ਇਸ ਨਾਲ ਪੈਰਾਂ ਦੀ ਖ਼ੂਬਸੂਰਤੀ ਖ਼ਰਾਬ ਹੋਣ ਲਗਦੀ ਹੈ। ਇਸ ਤੋਂ ਛੁਟਕਾਰੇ ਲਈ ਕੁੱਝ ਦਿਨ ਗੰਨੇ ਦਾ ਰਸ ਪੀਉ, ਜਿਸ ਨਾਲ ਤੁਹਾਨੂੰ ਫ਼ਰਕ ਲਗੇਗਾ।

Comment here