ਸਿਆਸਤਖਬਰਾਂ

ਪੰਜਾਬੀਆਂ ਨੂੰ ਵੀ ਪੰਜਾਬ ਚ ਨੌਕਰੀਆਂ ‘ਚ ਮਿਲੂ ਪਹਿਲ

ਚੰਨੀ ਸਰਕਾਰ ਲਿਆ ਰਹੀ ਹੈ ਕਨੂੰਨ

ਚੰਡੀਗੜ੍ਹ- ਚੋਣ ਵਰੇ ਵਿੱਚ ਪੰਜਾਬ ਸਰਕਾਰ ਆਏ ਦਿਨ ਨਵੇਂ ਐਲਾਨ ਕਰ ਰਹੀ ਹੈ।  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧ ਵਿੱਚ ਛੇਤੀ ਹੀ ਕਾਨੂੰਨ ਲਿਆਵੇਗੀ, ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਾਂਗ ਪੰਜਾਬ ਵਿੱਚ ਵੀ ਬੇਰੁਜ਼ਗਾਰਾਂ ਨੂੰ ਨੌਕਰੀਆਂ ਵਿੱਚ ਪਹਿਲ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਵੇਂ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਵਿੱਚ ਸਰਕਾਰੀ ਅਤੇ ਗ਼ੈਰ-ਸਰਕਾਰੀ ਨੌਕਰੀਆਂ ਵਿੱਚ ਉਥੋਂ ਦੇ ਵਸਨੀਕਾਂ ਲਈ ਕੋਟੇ ਹਨ, ਉਸੇ ਤਰ੍ਹਾਂ ਪੰਜਾਬ ਵਿੱਚ ਪੰਜਾਬੀਆਂ ਲਈ ਨੌਕਰੀਆਂ ਵਿੱਚ ਕੋਟਾ ਰੱਖਣ ਲਈ ਕਾਨੂੰਨ ਲਿਆਂਦਾ ਜਾਵੇਗਾ, ਜਿਸ ਦੀਆਂ ਤਿਆਰੀਆਂ ਜਾਰੀ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਾਨੂੰਨੀ ਟੀਮ ਨਾਲ ਸਲਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬੀਆਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣੇ ਹਨ ਅਤੇ ਉਹ ਇਸ ‘ਤੇ ਕੰਮ ਕਰ ਰਹੇ ਹਨ। 

 

Comment here