ਅਪਰਾਧਸਿਆਸਤਖਬਰਾਂਦੁਨੀਆਪ੍ਰਵਾਸੀ ਮਸਲੇ

ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਦੇ ਕਤਲ ਦੀ ਗੁੱਥੀ ਨਾ ਸੁਲਝੀ

ਕੈਲੀਫੋਰਨੀਆ-ਅਮਰੀਕਾ ਦੇ ਕੈਲੀਫੋਰਨੀਆ ‘ਚ ਭਾਰਤੀ ਮੂਲ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਰਕੇ ਉਹਨਾਂ ਦਾ ਕਤਲ ਕਰ ਦਿੱਤਾ ਗਿਆ ਹੈ।ਇਸ ਘਟਨਾ ਨੂੰ ਉਸ ਵਿਅਕਤੀ ਨੇ ਅੰਜਾਮ ਦਿੱਤਾ, ਜਿਸ ਨੂੰ ਪਹਿਲਾਂ ਲੁੱਟ-ਖੋਹ ਦਾ ਦੋਸ਼ੀ ਠਹਿਰਾਇਆ ਗਿਆ ਸੀ ਤੇ ਉਸ ਨੂੰ 11 ਸਾਲ ਦੀ ਸਜ਼ਾ ਹੋਈ ਸੀ। ਮਰਸਡ ਕਾਉਂਟੀ ਸ਼ੈਰਿਫ ਨੇ ਕਿਹਾ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਦੋਸ਼ੀ ਨੇ ਪਰਿਵਾਰ ਨੂੰ ਕਿਉਂ ਅਗਵਾ ਕੀਤਾ।
ਸੀਬੀਐਸ 47 ਨੇ ਰਿਪੋਰਟ ਦਿੱਤੀ ਕਿ ਸਥਾਨਕ ਅਧਿਕਾਰੀਆਂ ਨੇ ਜੇਸ ਮੈਨੁਅਲ ਸਲਗਾਡੋ ਦੇ ਅਪਰਾਧਿਕ ਰਿਕਾਰਡ ਨੂੰ ਸਾਂਝਾ ਕੀਤਾ, ਜਿਸ ਵਿੱਚ 2005 ਵਿੱਚ ਡਕੈਤੀ ਲਈ ਅੱਠ ਸਾਲ ਦੀ ਕੈਦ ਦੀ ਸਜ਼ਾ ਸ਼ਾਮਲ ਹੈ। ਦੋਸ਼ੀ ਸਾਲਗਾਡੋ ਦੁਆਰਾ ਲੁੱਟ ਅਤੇ ਕਤਲ ਦਾ ਸ਼ਿਕਾਰ ਹੋਏ ਦੋਵੇਂ ਭਾਰਤੀ ਮੂਲ ਦੇ ਸਿੱਖ ਪਰਿਵਾਰ ਸਨ ਜਿਨ੍ਹਾਂ ਦਾ ਮਰਸਡ ਵਿੱਚ ਟਰੱਕਿੰਗ ਦਾ ਕਾਰੋਬਾਰ ਸੀ। 2005 ਦੇ ਡਕੈਤੀ ਪੀੜਤ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਚੈਨਲ ਨੂੰ ਦੱਸਿਆ, “ਮੈਂ ਆਪਣੇ ਘਰ ਦਾ ਦਰਵਾਜ਼ਾ ਬੰਦ ਕਰ ਰਿਹਾ ਸੀ ਉਸ ਸਮੇਂ ਉਸ ਬੰਦੂਕ ਕੱਢੀ ਤੇ ਮੇਰੇ ਸਿਰ ਦੇ ਪਿੱਛੇ ਰੱਖ ਦਿੱਤੀ। ਅਜੇ ਤਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਭਾਰਤੀ ਮੂਲ ਦੇ ਪਰਿਵਾਰ ਦੇ ਕਤਲ ਪਿੱਛੇ ਉਸ ਦਾ ਮਕਸਦ ਕੀ ਸੀ।
ਮਰਸਡ ਕਾਊਂਟੀ ਸ਼ੈਰਿਫ ਵਰਨ ਵਾਰਨੇਕੇ ਨੇ ਕਿਹਾ ਕਿ ਮੇਰੇ ਕੋਲ ਇਸ ਬੇਰਹਿਮੀ ਘਟਨਾ ਨੂੰ ਬਿਆਨ ਕਰਨ ਲਈ ਕੋਈ ਸ਼ਬਦ ਨਹੀਂ ਹਨ। ਅਧਿਕਾਰੀਆਂ ਨੇ ਸੋਮਵਾਰ ਤੋਂ ਲਾਪਤਾ ਭਾਰਤੀ ਮੂਲ ਦੇ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਸ਼ੈਰਿਫ ਨੇ ਦੱਸਿਆ ਕਿ 48 ਸਾਲਾ ਦੋਸ਼ੀ ਨੇ ਮੰਗਲਵਾਰ ਨੂੰ ਕਤਲ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸ਼ਹਿਰ ਦੇ ਐਟਵਾਟਰ ਵਿਚ ਖੁਦਕੁਸ਼ੀ ਦੀ ਕੋਸ਼ਿਸ਼ ਵੀ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਹੋਸ਼ ਆਉਣ ਤੋਂ ਬਾਅਦ ਉਹ ਹਿੰਸਕ ਹੋ ਗਿਆ ਪਰ ਡਾਕਟਰਾਂ ਨੇ ਉਸ ਨੂੰ ਵਰਗਲਾ ਕੇ ਸ਼ਾਂਤ ਕੀਤਾ।
ਮੁਲਜ਼ਮ ਨੂੰ 2005 ਵਿੱਚ ਲੁੱਟ-ਖੋਹ ਦੇ ਕੇਸ ਵਿੱਚ ਦੋਸ਼ੀ ਪਾਇਆ ਗਿਆ ਸੀ
ਸ਼ੈਰਿਫ ਵਾਰਨੇਕੇ ਨੇ ਜਾਂਚ ਦੇ ਹੋਰ ਵੇਰਵੇ ਦੱਸਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਦੋਸ਼ੀ ਸਾਲਗਾਡੋ, ਜਿਸ ਨੂੰ 2005 ਵਿੱਚ ਡਕੈਤੀ ਦਾ ਦੋਸ਼ੀ ਠਹਿਰਾਇਆ ਗਿਆ ਸੀ, ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਦੇ ਪਰਿਵਾਰ ਵਾਲਿਆਂ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਸ ਨੇ ਅਗਵਾ ਦੀ ਵਾਰਦਾਤ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਕੈਲੀਫੋਰਨੀਆ ਦੇ ਸੁਧਾਰ ਅਤੇ ਮੁੜ ਵਸੇਬੇ ਦੇ ਵਿਭਾਗ ਨੇ ਦੱਸਿਆ ਕਿ ਉਸਨੂੰ 2015 ਵਿੱਚ ਜੇਲ੍ਹ ਤੋਂ ਰਿਹਾ ਕੀਤਾ ਗਿਆ ਸੀ ਅਤੇ ਤਿੰਨ ਸਾਲਾਂ ਬਾਅਦ ਪੈਰੋਲ ‘ਤੇ ਰਿਹਾ ਕੀਤਾ ਗਿਆ ਸੀ।
ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਬੰਦੂਕਧਾਰੀ ਨੇ ਸਾਰੇ ਚਾਰ ਲੋਕਾਂ ਨੂੰ ਅਗਵਾ ਕਰ ਲਿਆ। ਪਹਿਲਾਂ ਜਸਦੀਪ ਤੇ ਅਮਨਦੀਪ ਬਿਲਡਿੰਗ ਤੋਂ ਨਿਕਲਦੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਹੱਥ ਬੰਨ੍ਹੇ ਹੋਏ ਸਨ। ਇਸ ਤੋਂ ਬਾਅਦ ਬੰਦੂਕਧਾਰੀ ਜਸਲੀਨ ਅਤੇ ਅੱਠ ਮਹੀਨੇ ਦੀ ਬੱਚੀ ਨੂੰ ਬਾਹਰ ਕੱਢਦਾ ਨਜ਼ਰ ਆ ਰਿਹਾ ਹੈ। ਦੱਸ ਦੇਈਏ ਕਿ ਪੀੜਤ ਪਰਿਵਾਰ ਦਾ ਆਪਣਾ ਟਰਾਂਸਪੋਰਟ ਦਾ ਕਾਰੋਬਾਰ ਸੀ, ਜੋ ਕਿ ਕੁਝ ਦਿਨ ਪਹਿਲਾਂ ਸ਼ੁਰੂ ਹੋਇਆ ਸੀ।
3 ਅਕਤੂਬਰ ਨੂੰ ਕੀਤਾ ਗਿਆ ਸੀ ਅਗਵਾ
ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਚਾਰ ਵਿਅਕਤੀਆਂ ਨੂੰ 3 ਅਕਤੂਬਰ ਨੂੰ ਦੱਖਣੀ ਹਾਈਵੇਅ 59 ਦੇ 800 ਬਲਾਕ ਤੋਂ ਜ਼ਬਰਦਸਤੀ ਅਗਵਾ ਕਰ ਲਿਆ ਗਿਆ ਸੀ। ਅਧਿਕਾਰੀਆਂ ਨੇ ਕਿਸੇ ਸ਼ੱਕੀ ਦਾ ਨਾਂ ਨਹੀਂ ਦੱਸਿਆ। ਜਾਣਕਾਰੀ ਅਨੁਸਾਰ ਪੀੜਤ ਪਰਿਵਾਰ ਦਾ ਅਮਰੀਕਾ ਵਿੱਚ ਆਪਣਾ ਟਰਾਂਸਪੋਰਟ ਦਾ ਕਾਰੋਬਾਰ ਹੈ। ਇਹ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਪਿੰਡ ਹਰਸੀ ਦਾ ਵਸਨੀਕ ਹੈ।
ਪੰਜਾਬ ਦੇ ਹੁਸ਼ਿਆਰਪੁਰ ਤੋਂ ਸੀ ਇਹ ਪਰਿਵਾਰ
ਜਿਸ ਪਰਿਵਾਰ ਨੂੰ ਅਗਵਾ ਕੀਤਾ ਗਿਆ ਹੈ, ਉਹ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਪਿੰਡ ਹਰਸੀ ਦਾ ਵਸਨੀਕ ਹੈ। ਬਦਮਾਸ਼ਾਂ ਵੱਲੋਂ ਅਗਵਾ ਕੀਤੇ ਗਏ ਵਿਅਕਤੀਆਂ ਵਿੱਚ 36 ਸਾਲਾ ਜਸਦੀਪ ਸਿੰਘ, ਉਸ ਦੀ ਪਤਨੀ ਜਸਲੀਨ ਕੌਰ (27), ਉਨ੍ਹਾਂ ਦੀ ਅੱਠ ਮਹੀਨਿਆਂ ਦੀ ਧੀ ਅਰੂਹੀ ਢੇਰੀ ਅਤੇ 39 ਸਾਲਾ ਵਿਅਕਤੀ ਅਮਨਦੀਪ ਸਿੰਘ ਸ਼ਾਮਲ ਹਨ।

ਬਿਜ਼ਨੈੱਸ ਪਾਰਟਨਰ ਰਹਿ ਚੁੱਕਾ ਹੈ ਦੋਸ਼ੀ
ਭਾਰਤੀ ਮੂਲ ਦੇ ਇਕ ਪਰਿਵਾਰ ਦੇ ਕਤਲ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਗਵਾ ਤੋਂ ਬਾਅਦ ਕਤਲ ਦੇ ਸ਼ੱਕੀ ਦਾ ਪਰਿਵਾਰ ਨਾਲ ਪੁਰਾਣਾ ਝਗੜਾ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਸ਼ਰੇਆਮ ਅਪਰਾਧੀ ਹੈ, ਉਹ 17 ਸਾਲ ਪਹਿਲਾਂ ਵੀ ਅਜਿਹੀ ਹੀ ਵਾਰਦਾਤ ਨੂੰ ਅੰਜਾਮ ਦੇ ਚੁੱਕਾ ਹੈ।ਸ਼ੱਕੀ ਵਿਅਕਤੀ 48 ਸਾਲਾ ਜੀਸਸ ਸਾਲਗਾਡੋ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਪਰਿਵਾਰ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਕਰੀਬ ਇਕ ਸਾਲ ਪਹਿਲਾਂ ਪਰਿਵਾਰ ਨਾਲ ਟਰੱਕ ਚਲਾਉਣ ਦਾ ਕੰਮ ਕਰਦਾ ਸੀ। ਇਸ ਦੌਰਾਨ ਉਨ੍ਹਾਂ ਦਾ ਸਾਲਗਾਡੋ ਨਾਲ ਕੁਝ ਝਗੜਾ ਹੋ ਗਿਆ। ਉਦੋਂ ਤੋਂ ਉਹ ਪਰਿਵਾਰ ਨੂੰ ਧਮਕੀ ਭਰੇ ਸੰਦੇਸ਼ ਅਤੇ ਈ-ਮੇਲ ਭੇਜ ਰਿਹਾ ਸੀ।

Comment here