ਅਪਰਾਧਖਬਰਾਂਚਲੰਤ ਮਾਮਲੇ

ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

ਪਟਿਆਲਾ-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਈਕੋ ਵਿਭਾਗ ਦੇ ਸਾਹਮਣੇ ਕੁੱਝ ਨੌਜਵਾਨਾਂ ਨੇ ਇੱਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੰਜਾਬੀ ਯੂਨੀਵਰਸਿਟੀ ‘ਚ ਬੀ.ਟੈੱਕ ਦੀ ਪੜ੍ਹਾਈ ਕਰ ਰਹੇ ਨਵਜੋਤ ਸਿੰਘ ਦਾ ਈਕੋ ਵਿਭਾਗ ਦੇ ਸਾਹਮਣੇ ਹੀ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਸ ਹਮਲੇ ‘ਚ ਇਕ ਹੋਰ ਨੌਜਵਾਨ ਵੀ ਜ਼ਖਮੀ ਹੋ ਗਿਆ।
ਜ਼ਖਮੀ ਨੌਜਵਾਨ ਨੂੰ ਰਾਜਿੰਦਰ ਹਸਪਤਾਲ ‘ਚ ਲਿਜਾਇਆ ਗਿਆ ਪਰ ਉਸ ਦੀ ਰਸਤੇ ‘ਚ ਹੀ ਮੌਤ ਹੋ ਗਈ। ਪੰਜਾਬੀ ਯੂਨੀਵਰਸਿਟੀ ‘ਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਦੀ ਮੌਜੂਦਗੀ ‘ਚ ਹੋਏ ਇਸ ਕਤਲ ਨੇ ਇਕ ਵਾਰ ਫਿਰ ਯੂਨੀਵਰਸਿਟੀ ‘ਚ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

Comment here