ਚੰਡੀਗੜ੍ਹ-ਪੰਜਾਬੀ ਗਾਇਕ ਮਨਕੀਰਤ ਔਲਖ ਦੀ ਦੇਰ ਰਾਤ ਮੁਹਾਲੀ ਵਿਖੇ ਰੇਕੀ ਕੀਤੀ ਗਈ। ਇਸ ਮਾਮਲੇ ਵਿੱਚ ਬਕਾਇਦਾ ਸੀਸੀਟੀਵੀ ਵੀ ਸਾਹਮਣੇ ਆਈ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਖਬਰਾਂ ਮੁਤਾਬਿਕ ਬਾਇਕ ‘ਤੇ ਸਵਾਰ ਅਣਪਛਾਤੇ ਲੋਕਾਂ ਵੱਲੋਂ ਮੁਹਾਲੀ ਸਥਿਤ ਮਨਕੀਰਤ ਔਲਖ ਦੀ ਸੁਸਾਇਟੀ ਦੀ ਰੇਕੀ ਕੀਤੀ ਗਈ। ਪੁਲਿਸ ਮੁਤਾਬਿਕ ਇਹ ਰੇਕੀ ਬੁੱਧਵਾਰ ਰਾਤ ਨੂੰ ਹੋਈ ਜਿਸਤੋਂ ਬਾਅਦ ਪੁਲਿਸ ਵੱਲੋਂ ਨੇੜੇ-ਤੇੜੇ ਦੇ ਸਾਰੇ ਸੀਸੀਟੀਵੀ ਖੰਗਾਲੇ ਜਾ ਰਹੇ ਨੇ।
ਘਟਨਾ ਬੁੱਧਵਾਰ ਰਾਤ ਦੇ ਕਰੀਬ ਪੌਣੇ ਇੱਕ ਵਜੇ ਦੀ ਦੱਸੀ ਜਾ ਰਹੀ ਹੈ ਜਦੋਂ 3 ਸ਼ੱਕੀ ਬਾਇਕ ਸਵਾਰ ਜਿੰਨ੍ਹਾਂ ਦੇ ਮੂੰਹ ਬੰਨੇ ਹੋਏ ਸਨ, ਲਗਾਤਾਰ ਗੱਡੀਆਂ ਦਾ ਪਿੱਛਾ ਕਰ ਰਹੇ ਸੀ ਅਤੇ ਮਨਕੀਰਤ ਦੇ ਗੰਨਮੈਨ ਨੂੰ ਦੇਖ ਕੇ ਸਾਰੇ ਸ਼ੱਕੀ ਫਰਾਰ ਹੋ ਗਏ। ਜਾਣਕਾਰੀ ਮੁਤਾਬਿਕ ਸ਼ੱਕੀ ਨੌਜਵਾਨ ਮਨਕੀਰਤ ਦੀ ਸੁਸਾਇਟੀ ਦੇ ਗੇਟ ਤੱਕ ਪਹੁੰਚ ਗਏ ਸਨ।
ਮਨਕੀਰਤ ਔਲਖ ਵੱਲੋਂ ਇਸ ਸਾਰੇ ਮਾਮਲੇ ਦੀ ਇਤਲਾਹ ਮੁਹਾਲੀ ਪੁਲਿਸ ਨੂੰ ਦਿੱਤੀ ਗਈ ਜਿਸਤੋਂ ਬਾਅਦ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜ਼ਿਕਰੇਖਾਸ ਹੈ ਕਿ ਸਿੱਧੂ ਮੁਸੇਵਾਲਾ ਦੀ ਮੌਤ ਤੋਂ ਬਾਅਦ ਮਨਕੀਰਤ ਔਲਖ ਲਗਾਤਾਰ ਵਿਵਾਦਾਂ ਵਿੱਚ ਚੱਲ ਰਹੇ ਨੇ। NIA ਵੱਲੋਂ ਵੀ ਮਨਕੀਰਤ ਔਲਖ ਤੋਂ ਪੁੱਛਗਿੱਛ ਕੀਤੀ ਗਈ ਸੀ ਇਸਤੋਂ ਇਲਾਵਾ ਮਾਰਚ 2023 ਵਿੱਚ ਮਨਕੀਰਤ ਨੂੰ ਮੁਹਾਲੀ ਹਵਾਈ ਅੱਡੇ ਤੋਂ ਫਲਾਇਟ ਲੈਣ ਦੀ ਵੀ ਇਜਾਜ਼ਤ ਨਹੀਂ ਦਿੱਤੀ ਗਈ ਸੀ ।
ਪੰਜਾਬੀ ਸਿੰਗਰ ਮਨਕੀਰਤ ਔਲਖ ਦੀ ਕਿਸਨੇ ਕੀਤੀ ਰੇਕੀ…?

Comment here