ਅਪਰਾਧਸਿਆਸਤਖਬਰਾਂਦੁਨੀਆ

ਪੰਜਾਬ ਚੋਣਾਂ ’ਚ ਘੁਸਪੈਠ ਦੀ ਸਾਜ਼ਿਸ਼ ਹੇਠ ਇੱਕ ਅੱਤਵਾਦੀ ਗ੍ਰਿਫ਼ਤਾਰ

ਅੰਮ੍ਰਿਤਸਰ-ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨਾਲ ਸੰਬੰਧ ਰੱਖਣ ਦੇ ਦੋਸ਼ ਵਿੱਚ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਨੇ ਦੋ ਗ੍ਰਨੇਡਾਂ ਸਮੇਤ ਫੜੇ ਗਏ ਅੱਤਵਾਦੀ ਰਣਜੀਤ ਸਿੰਘ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਮੁਕਤਸਰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਗਿ੍ਰਫਤਾਰ ਕੀਤਾ ਹੈ। ਦੋਵਾਂ ਮੁਲਜ਼ਮਾਂ ਦੇ ਸਬੰਧ ਤਰਨ ਤਾਰਨ ਨਾਲ ਹੋਣ ਕਾਰਨ ਸੁਰੱਖਿਆ ਏਜੰਸੀਆਂ ਅੱਗੇ ਕਈ ਰਾਜ਼ ਸਾਹਮਣੇ ਆਏ ਹਨ। ਪਤਾ ਲੱਗਾ ਹੈ ਕਿ ਰਣਜੀਤ ਅਤੇ ਗੁਰਪ੍ਰੀਤ ਦੇ ਕੁਝ ਸਾਥੀ ਪੰਜਾਬ ਦੀਆਂ ਕਈ ਜੇਲ੍ਹਾਂ ਵਿਚ ਬੰਦ ਰਹਿ ਕੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨਾਲ ਹੀ ਨਹੀਂ ਬਲਕਿ ਇੰਗਲੈਂਡ, ਕੈਨੇਡਾ ਅਤੇ ਹੋਰਨਾਂ ਦੇਸ਼ਾਂ ਵਿਚ ਬੈਠੇ ਖਾਲਿਸਤਾਨੀ ਅੱਤਵਾਦੀਆਂ ਨਾਲ ਆਸਾਨੀ ਨਾਲ ਸੰਪਰਕ ਕਰ ਰਹੇ ਹਨ। ਅੱਤਵਾਦੀ ਰਣਜੀਤ ਸਿੰਘ ਅਤੇ ਤਰਨ ਤਾਰਨ ਦੇ ਜਗਤਪੁਰਾ ਪਿੰਡ ਦੇ ਗੁਰਪ੍ਰੀਤ ਸਿੰਘ ਗੋਪੀ ਨੂੰ ਸੋਮਵਾਰ ਦੀ ਸ਼ਾਮ ਐੱਸਐੱਸਓਸੀ ਨੇ ਕੋਰਟ ਵਿਚ ਪੇਸ਼ ਕੀਤਾ ਹੈ।
ਕੋਰਟ ਨੇ ਰਣਜੀਤ ਸਿੰਘ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਵਧਾਇਆ ਹੈ ਜਦਕਿ ਗੁਰਪ੍ਰੀਤ ਸਿੰਘ ਨੂੰ ਦੋ ਦਸੰਬਰ ਤਕ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਨੂੰ ਵੀ ਗ੍ਰਨੇਡ ਨਾਲ ਕਾਬੂ ਕੀਤਾ ਗਿਆ ਸੀ। ਪੰਜਾਬ ਪੁਲਿਸ ਦੀ ਖੁਫੀਆ ਸ਼ਾਖਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰਣਜੀਤ ਸਿੰਘ ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਨੇ ਜੁਆਇੰਟ ਇੰਟੈਰੋਗੇਸ਼ਨ ਸੈਂਟਰ (ਜੇਆਈਸੀ) ’ਚ ਕਈ ਰਾਜ਼ ਉਗਲੇ ਹਨ। ਮੁਲਜ਼ਮਾਂ ਦੇ ਕਬੂਲਨਾਮੇ ਤੋਂ ਸੁਰੱਖਿਆ ਏਜੰਸੀਆਂ ਦੇ ਹੋਸ਼ ਉੱਡ ਗਏ ਹਨ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐੱਸਐੱਸਓਸੀ ਦੇ ਅਧਿਕਾਰੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੇ ਹਨ। ਜਾਂਚ ਟੀਮ ਦੇ ਇਕ ਅਫਸਰ ਨੇ ਦੱਸਿਆ ਕਿ ਰਣਜੀਤ ਸਿੰਘ ਆਉਣ ਵਾਲੀਆਂ ਚੋਣਾਂ ਵਿਚ ਕਿਸੇ ਵੱਡੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਦੇ ਚੱਕਰ ਵਿਚ ਸੀ। ਇਸ ਦੇ ਲਈ ਉਸ ਨੂੰ ਇੰਗਲੈਂਡ ਤੋਂ ਆਦੇਸ਼ ਮਿਲੇ ਸਨ, ਸਿਰਫ ਉਸ ਨੂੰ ਲੋਕੇਸ਼ਨ ਅਤੇ ਦਿਨ ਭੇਜਿਆ ਜਾਣਾ ਬਾਕੀ ਸੀ ਕਿ ਉਹ ਪੁਲਿਸ ਦੇ ਹੱਥੇ ਚੜ੍ਹ ਗਿਆ।
ਪਤਾ ਲੱਗਾ ਹੈ ਕਿ ਅੱਤਵਾਦੀ ਰਣਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਗੋਪੀ ਨੂੰ ਲੈ ਕੇ ਮਾਲ ਮੰਡੀ ਦੇ ਜੁਆਇੰਟ ਇੰਟੈਰੋਗੇਸ਼ਨ ਸੈਂਟਰ ’ਚ ਪੰਜਾਬ ਪੁਲਿਸ ਦੀਆਂ ਤਿੰਨ ਟੀਮਾਂ ਜਾਂਚ ਕਰ ਰਹੀਆਂ ਹਨ। ਦੋ ਟੀਮਾਂ ਰਣਜੀਤ ਅਤੇ ਗੋਪੀ ਦੇ ਸੰਪਰਕ ਜਾਂਚ ਰਹੀਆਂ ਹਨ ਜਦਕਿ ਪੁਲਿਸ ਦੀ ਇਕ ਟੀਮ ਵਿਦੇਸ਼ ਤੋਂ ਹੋਣ ਵਾਲੀ ਫੰਡਿੰਗ ਅਤੇ ਹਵਾਲਾ ਕਾਰੋਬਾਰੀਆਂ ਦਾ ਡਾਟਾ ਇਕੱਠਾ ਕਰ ਰਹੀ ਹੈ।

Comment here