ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ਦੇ ਸਿੱਖਿਆ ਮਾਡਲ ਨੇ ਦਿੱਲੀ ਨੂੰ ਪਛਾੜਿਆ

ਨਵੀਂ ਦਿੱਲੀ-ਪੰਜਾਬ ਦੀ ਮਾਨ ਸਰਕਾਰ ਅਕਸਰ ਆਖਦੀ ਹੈ ਕਿ ਸਿਹਤ ਤੇ ਸਿੱਖਿਆ ਨੂੰ ਲੈ ਕੇ ਦਿੱਲੀ ਮਾਡਲ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ, ਪਰ ਹਾਲ ਹੀ ਦੇ ਇੱਕ ਸਰਵੇਖਣ ਚ ਪੰਜਾਬ ਦੇ ਸਕੂਲਾਂ ਨੇ ਦਿੱਲੀ ਦੇ ਸਕੂਲਾਂ ਨੂੰ ਪਛਾੜ ਦਿੱਤਾ ਹੈ। ਸਕੂਲ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਕਮਾਲ ਕੀਤੀ ਹੈ। ਨੈਸ਼ਨਲ ਅਚੀਵਮੈਂਟ ਸਰਵੇ 2021 ਵਿੱਚ ਪੰਜਾਬ ਅੱਗੇ ਰਿਹਾ ਹੈ। ਪੰਜਾਬ ਨੇ 15 ਵਿੱਚੋਂ 10 ਕੈਟੇਗਰੀ ਵਿੱਚ ਬਾਜ਼ੀ ਮਾਰੀ ਹੈ। ਸਰਵੇ  ਦੇ ਬਹਾਨੇ ਵਿਰੋਧੀਆਂ ਨੇ ਆਪ ਸਰਕਾਰ ਘੇਰੀ ਹੈ। ਆਪ ਨੇ ਕਿਹਾ, ਨਾਕਾਮ ਦਿੱਲੀ ਮਾਡਲ ਥੋਪਣ ਵਾਲੇ ਪੰਜਾਬ ਤੋਂ ਮੁਆਫ਼ੀ ਮੰਗਣ। ਪੰਜਾਬ ਦੇ ਸਕੂਲਾਂ ਨੇ ਦਿੱਲੀ ਦੇ ਸਕੂਲਾਂ ਨੂੰ ਪਛਾੜਿਆ ਹੈ। ਨੈਸ਼ਨਲ ਅਚੀਵਮੈਂਟ ਸਰਵੇ ‘ਚ ਪੰਜਾਬ ਦੇ ਸਕੂਲਾਂ ਦਾ ਦਬਦਬਾ ਰਿਹਾ ਹੈ। ਨੈਸ਼ਨਲ ਅਚੀਵਮੈਂਟ ਸਰਵੇ ‘ਚ ਪੰਜਾਬ ਦਾ ਸਿੱਖਿਆ ਮਾਡਲ ਟੌਪ ‘ਤੇ ਰਿਹਾ ਹੈ। ਪੰਜਾਬ ਨੇ ਰਾਸ਼ਟਰੀ ਔਸਤ ਤੋਂ ਵੱਧ ਅੰਕ ਹਾਸਲ ਕੀਤੇ ਹਨ। ਪੰਜਾਬ ਦੇ ਸਕੂਲਾਂ ਦੇ ਬੱਚਿਆਂ ਨੇ ਬੁੱਧਵਾਰ ਨੂੰ ਜਾਰੀ ਕੀਤੇ ਗਏ ਦੇਸ਼ ਵਿਆਪੀ ਲਰਨਿੰਗ ਨਤੀਜੇ ਪੱਧਰ ਦੇ ਸਰਵੇਖਣ – ਨੈਸ਼ਨਲ ਅਚੀਵਮੈਂਟ ਸਰਵੇ  2021 – ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਿੱਖਿਆ ਮੰਤਰਾਲੇ ਵੱਲੋਂ ਪਿਛਲੇ ਸਾਲ 12 ਨਵੰਬਰ ਨੂੰ ਰਾਸ਼ਟਰੀ ਪੱਧਰ ਦਾ ਵੱਡੇ ਪੱਧਰ ‘ਤੇ ਮੁਲਾਂਕਣ ਸਰਵੇਖਣ ਕਰਵਾਇਆ ਗਿਆ ਸੀ ਅਤੇ 3ਵੀਂ, 5ਵੀਂ, 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਿੱਖਣ ਪ੍ਰਾਪਤੀ ਦਾ ਮੁਲਾਂਕਣ ਕਰਨ ਅਤੇ ਅਕਾਦਮਿਕ ‘ਤੇ ਮਹਾਂਮਾਰੀ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਵੱਖ-ਵੱਖ ਵਿਸ਼ਿਆਂ ਵਿੱਚ ਟੈਸਟ ਕੀਤਾ ਗਿਆ ਸੀ। ਪੰਜਾਬ ਨੇ ਨਾ ਸਿਰਫ਼ ਸਾਰੇ ਵਿਸ਼ਿਆਂ ਵਿੱਚ ਰਾਸ਼ਟਰੀ ਔਸਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਸਗੋਂ 15 ਵਿੱਚੋਂ 10 ਸ਼੍ਰੇਣੀਆਂ ਵਿੱਚ ਔਸਤ ਅੰਕਾਂ ਵਿੱਚ ਵੀ ਦਿੱਲੀ ਸਮੇਤ ਹੋਰਨਾਂ ਰਾਜਾਂ ਨੂੰ ਪਿੱਛੇ ਛੱਡ ਕੇ ਟਾਪ ਕੀਤਾ ਹੈ। ਆਪਣੀ ਉੱਚ ਸਕੋਰਿੰਗ ਪਰਫਾਰਮੈਂਸ ਗ੍ਰੇਡ ਇੰਡੈਕਸ -2020 ਰਿਪੋਰਟ ਦੇ ਨਾਲ ਸਮਕਾਲੀ, ਪੰਜਾਬ ਨੇ 12 ਨਵੰਬਰ, 2021 ਨੂੰ ਕੇਂਦਰੀ ਸਿੱਖਿਆ ਮੰਤਰਾਲੇ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ  ਵਿੱਚ ਕਲਾਸ III, V ਅਤੇ VIII ਦੇ ਸਾਰੇ ਵਿਸ਼ਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਨੇ ਦਸਵੀਂ ਜਮਾਤ ਵਿੱਚ ਪੰਜ ਵਿਸ਼ਿਆਂ ਵਿੱਚ ਚੋਟੀ ਦੀਆਂ ਤਿੰਨ ਪੁਜ਼ੀਸ਼ਨਾਂ ਅਤੇ ਗਣਿਤ ਵਿੱਚ ਨੰਬਰ 1 ਰੈਂਕਿੰਗ ਵੀ ਹਾਸਲ ਕੀਤੀ ਹੈ। ਜਿੱਥੇ ਚੋਣਾਂ ਦੌਰਾਨ ਸਿੱਖਿਆ ਦੇ ‘ਦਿੱਲੀ ਮਾਡਲ’ ਨੂੰ ਲੈ ਕੇ ਕਾਫੀ ਪ੍ਰਚਾਰ ਕੀਤਾ ਗਿਆ ਹੈ, ਉਥੇ ਹੀ ਦਸਵੀਂ ਜਮਾਤ ਸਮੇਤ ਚਾਰ ਜਮਾਤਾਂ ਦੇ ਸਾਰੇ ਵਿਸ਼ਿਆਂ ਵਿੱਚ ਦਿੱਲੀ ਪਛੜ ਗਈ ਹੈ। ਨੈਸ਼ਨਲ ਅਚੀਵਮੈਂਟ ਸਰਵੇ ਦੀ ਰਿਪੋਰਟ  ਦੇ ਆਧਾਰ ਉੱਤੇ ਵਿਰੋਧੀਆਂ ਨੇ ਆਮ ਆਦਮੀ ਪਾਰਟੀ ਤੇ  ਸਵਾਲ ਖੜ੍ਹੇ ਕੀਤੇ ਹਨ। ‘ਪੰਜਾਬ ਦੇ ਸਕੂਲਾਂ ਨੂੰ ਬਦਨਾਮ ਨਾ ਕਰੋ, ਬਲਕਿ ਮੁਆਫ਼ੀ ਮੰਗੋ’।  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਆਪ ਨੂੰ ਸਵਾਲ ਕੀਤਾ ਹੈ ਕਿ ‘ਕੀ ਸਿੱਖਿਆ ਦਾ ਨਾਕਾਮ ਮਾਡਲ ਇੱਕ ਸਫਲ ਮਾਡਲ ਦੀ ਥਾਂ ਲੈ ਸਕਦਾ ਹੈ ?’ ਅਕਾਲੀ ਦਲ ਨੇ ਵੀ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਕਿਹਾ ਕਿ ‘ਆਪ’ ਦਾ ਦਿੱਲੀ ਮਾਡਲ ਪੂਰੀ ਤਰ੍ਹਾਂ ਫੇਲ੍ਹ ਹੋ ਗਿਆ। ਮੁਖ ਮੰਤਰੀ ਮਾਨ ਹੁਣ ਪੰਜਾਬ ਦੇ ਸਕੂਲਾਂ ਦਾ ਅਪਮਾਨ ਕਰਨਾ ਬੰਦ ਕਰਨ।

Comment here