ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਵਿੱਚ ਕਾਨੂੰਨ ਵਿਵਸਥਾ ਨੂੰ ਦੁਰਸਤ ਕਰਨ ਦੇ ਲਈ ਲੈ ਕੇ ਕੋਈ ਵੀ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ । ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਉੱਚ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਨੇ ਅਫਸਰਾਂ ਨਾਲ ਪੰਜਾਬ ਦੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੰਮੇ ਸਮੇਂ ਤੱਕ ਵਿਚਾਰ ਵਟਾਂਦਰਾ ਕੀਤਾ । ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਦੇ ਵਿੱਚ ਮੁੱਖ ਮੰਤਰੀ ਭਗਵੰਤ ਨੇ ਫਿਰੌਤੀ ਮੰਗਣ ਵਾਲੀਆਂ ਫੋਨ ਕਾਲਾਂ ਦੇ ਬਾਰੇ ਵਿੱਚ ਵੀ ਵਿਸਥਾਰ ਦੇ ਨਾਲ ਚਰਚਾ ਕੀਤੀ । ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਨੂੰ ਫਿਰੌਤੀ ਮੰਗਣ ਵਾਲਿਆਂ ਸਬੰਧੀ ਕਾਲਾਂ ‘ਤੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਦੀ ਤਿਆਰੀ ਕੀਤੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਸਰਕਾਰ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਅਟੈਚ ਕਰੇਗੀ। ਮੀਟਿੰਗ ਦੇ ਵਿੱਚ ਨਸ਼ਾ ਤਸਕਰੀ ਦੇ ਗੰਭੀਰ ਮਾਮਲਿਆਂ ਵਿੱਚ ਜਾਇਦਾਦ ਕੁਰਕੀ ‘ਤੇ ਵੀ ਵਿਚਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਸ਼ਿਆਂ ਨਾਲ ਸਬੰਧਤ ਕਾਨੂੰਨਾਂ ਵਿੱਚ ਸੋਧ ਕਰਨ ’ਤੇ ਵੀ ਗੱਲਬਾਤ ਕੀਤੀ ਹੈ।
ਇਸ ਤੋਂ ਇਲਾਵਾ ਮੀਟਿੰਗ ਦੇ ਵਿੱਚ ਇਹ ਤੈਅ ਕੀਤਾ ਗਿਆ ਹੈ ਕਿ ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਵੱਲੋਂ ਨਸ਼ਾ ਮੁਕਤੀ ਲਈ ਮਤੇ ਪਾਸ ਕੀਤੇ ਜਾਣਗੇ।ਜਿਸ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਨਸ਼ਾ ਮੁਕਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਰਕਾਰ ਗ੍ਰਾਂਟ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਲਾਕੇ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸਥਾਨਕ ਐਸਐਚਓ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ।
ਪੰਜਾਬ ਸਰਕਾਰ ਨਸ਼ਾ ਤਸਕਰਾਂ ਦੀ ਜਾਇਦਾਦ ਕਰੇਗੀ ਅਟੈਚ


Comment here