ਅਪਰਾਧਸਿਆਸਤਖਬਰਾਂ

ਪੰਜਾਬ ਸਰਕਾਰ ਰੇਤ ਮਾਈਨਿੰਗ ਮਾਮਲੇ ’ਤੇ ਗੰਭੀਰ-ਧਾਲੀਵਾਲ

ਗੁਰਦਾਸਪੁਰ-ਪੰਜਾਬ ਵਿਚ ਪਿਛਲੀਆਂ ਸਰਕਾਰਾਂ ਤੋਂ ਲੈ ਕੇ ਹੁਣ ਤੱਕ ਰੇਤ ਮਾਈਨਿੰਗ ਦਾ ਮਾਮਲਾ ਚਲ ਰਿਹਾ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰੇਤਾ ਦੇ ਮੁੱਦੇ ਕਿਹਾ ਹੈ ਕਿ ਰੇਤ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ ਅਤੇ ਇਸ ਮਸਲੇ ਨੂੰ ਬਹੁਤ ਜਲਦ ਹੱਲ ਕੀਤਾ ਜਾ ਰਿਹਾ ਹੈ। ਇਸ ਤਹਿਤ 1 ਅਕਤੂਬਰ ਤੋਂ ਸੂਬੇ ਵਿਚ ਲੀਗਲ ਮਾਈਨਿੰਗ ਸ਼ੁਰੂ ਹੋ ਜਾਵੇਗੀ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ ਗਿਆ, ਜਿਸ ਦੇ ਤਹਿਤ ਉਹ ਗੋਲਡਨ ਕਲੋਨੀ (ਨਵਾਂ ਪਿੰਡ) ਵਿਖੇ ਪਹੁੰਚੇ ਹੋਏ ਸਨ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਿੱਥੇ ਪਿਛਲੀ ਕਾਂਗਰਸ ਸਰਕਾਰ ਦੇ ਮੰਤਰੀਆਂ ਨੂੰ ਲੰਮੇ ਹੱਥੀਂ ਲਿਆ, ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਲੋਂ ਵੱਡੇ ਘਪਲੇ ਕੀਤੇ ਗਏ ਹਨ। ਇਥੋਂ ਤਕ ਕਿ ਕਈ ਪਿੰਡਾਂ ’ਚ ਤਾਂ ਕਰੋੜਾਂ ਰੁਪਏ ਦੀ ਗ੍ਰਾਂਟ ਰਾਸ਼ੀ ਜਾਰੀ ਹੋਈ ਪਰ ਉਹ ਜ਼ਮੀਨੀ ਹਕੀਕਤ ’ਚ ਪੈਸੇ ਪਿੰਡਾਂ ਦੇ ਵਿਕਾਸ ਲਈ ਲੱਗੇ ਹੀ ਨਹੀਂ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ, ਇਸ ਲਈ ਥੋੜ੍ਹਾ ਸਮਾਂ ਜ਼ਰੂਰ ਲੱਗੇਗਾ ਪਰ ਭਗਵੰਤ ਮਾਨ ਸਰਕਾਰ ਲੋਕਾਂ ਨੇ ਕੀਤਾ ਇਕ-ਇਕ ਵਾਅਦਾ ਪੂਰਾ ਕਰੇਗੀ।

Comment here