ਅਪਰਾਧਸਿਆਸਤਖਬਰਾਂ

ਫਿਲਾਡੇਲਫੀਆ ‘ਚ ਗੋਲੀਬਾਰੀ ਦੌਰਾਨ 3 ਲੋਕਾਂ ਦੀ ਮੌਤ

ਫਿਲਾਡੇਲਫੀਆ-ਇਥੋਂ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਮਰੀਕਾ ਦੇ ਫਿਲਾਡੇਲਫੀਆ ਵਿਚ ਸ਼ੁੱਕਰਵਾਰ ਨੂੰ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਅਜੇ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਗੋਲੀਬਾਰੀ ਕਿਉਂ ਕੀਤੀ ਗਈ ਅਤੇ ਇਸ ਘਟਨਾ ਵਿਚ ਕਿੰਨੇ ਲੋਕ ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਉਨ੍ਹਾਂ ਦੇ ਨਾਮ ਜਾਰੀ ਨਹੀਂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਪੀੜਤ ਨੂੰ ਇਕ ਅਣਪਛਾਤੇ ਵਿਅਕਤੀ ਨੇ ਹਸਪਤਾਲ ਪਹੁੰਚਾਇਆ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੂੰ ਘਟਨਾ ਸਥਾਨ ‘ਤੇ ਇਕ ਬੰਦੂਕ ਮਿਲੀ ਹੈ ਪਰ ਉਸ ਨੇ ਇਹ ਨਹੀਂ ਦੱਸਿਆ ਕਿ ਕੀ ਇਸੇ ਬੰਦੂਕ ਨਾਲ ਗੋਲੀਬਾਰੀ ਕੀਤੀ ਗਈ ਸੀ।

Comment here