ਇਸਲਾਮਾਬਾਦ-ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਨੇ ਇਕ ਬਿਆਨ ‘ਚ ਦੱਸਿਆ ਕਿ ਦੱਖਣੀ-ਪੱਛਮੀ ਬਲੋਚਿਸਤਾਨ ਸੂਬੇ ‘ਚ ਬੁੱਧਵਾਰ ਤੜਕੇ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਨੇ ਫੌਜ ਦੇ ਗੋਲਾ-ਬਾਰੂਦ ਡਿਪੂ ‘ਤੇ ਹਮਲਾ ਕਰ ਦਿੱਤਾ, ਜਿਸ ‘ਚ ਘੱਟੋ-ਘੱਟ ਚਾਰ ਪਾਕਿਸਤਾਨੀ ਫੌਜੀ ਮਾਰੇ ਗਏ ਅਤੇ ਪੰਜ ਹੋਰ ਜ਼ਖਮੀ ਹੋ ਗਏ। ਫੌਜ ਨੇ ਇਸ ਦੀ ਜਾਣਕਾਰੀ ਦਿੱਤੀ। ਆਈ. ਐੱਸ. ਪੀ. ਆਰ. ਨੇ ਕਿਹਾ ਕਿ ਅੱਤਵਾਦੀਆਂ ਦੇ ਇਕ ਸਮੂਹ ਨੇ ਸੂਬੇ ਦੇ ਉੱਤਰ ‘ਚ ਜ਼ੋਬ ਆਰਡੀਨੈਂਸ ਡਿਪੂ ‘ਤੇ ਘਾਤਕ ਹਮਲਾ ਕੀਤਾ, ਜਿਸ ਤੋਂ ਬਾਅਦ ਮੁਕਾਬਲੇ ‘ਚ ਤਿੰਨ ਅੱਤਵਾਦੀ ਵੀ ਮਾਰੇ ਗਏ। ਬਿਆਨ ਮੁਤਾਬਕ ਮੁੱਠਭੇੜ ‘ਚ ਉੱਥੋਂ ਲੰਘ ਰਹੀ ਇਕ ਔਰਤ ਦੀ ਵੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਅੱਤਵਾਦੀ ਸਮੂਹ ਤਹਿਰੀਕ-ਏ-ਜੇਹਾਦ ਪਾਕਿਸਤਾਨ ਨੇ ਬਿਨਾਂ ਕੋਈ ਵੇਰਵੇ ਦਿੱਤੇ ਇੱਕ ਬਿਆਨ ਵਿੱਚ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਡਿਊਟੀ ‘ਤੇ ਤਾਇਨਾਤ ਜਵਾਨਾਂ ਦੁਆਰਾ ਅੱਤਵਾਦੀਆਂ ਨੂੰ ਘੇਰ ਲਿਆ ਗਿਆ ਸੀ ਅਤੇ ਭਾਰੀ ਗੋਲੀਬਾਰੀ ਹੋਈ, ਜਿਸ ਦੌਰਾਨ ਅੱਤਵਾਦੀ ਸੀਮਾ ਦੀਵਾਰ ਨੇੜੇ ਇੱਕ ਛੋਟੇ ਜਿਹੇ ਖੇਤਰ ਤੱਕ ਸੀਮਤ ਹੋ ਗਏ। ਬਿਆਨ ਅਨੁਸਾਰ “ਸੁਰੱਖਿਆ ਬਲਾਂ ਦੁਆਰਾ ਬਾਕੀ ਦੋ ਅੱਤਵਾਦੀਆਂ ਨੂੰ ਫੜਨ ਲਈ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਸੁਰੱਖਿਆ ਬਲ ਬਲੋਚਿਸਤਾਨ ਵਿੱਚ ਸ਼ਾਂਤੀ ਭੰਗ ਕਰਨ ਦੀਆਂ ਅਜਿਹੀਆਂ ਕਾਇਰਤਾਪੂਰਨ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਕੰਮ ਕਰ ਰਹੇ ਹਨ। ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁਦੁਸ ਬਿਜੈਂਜੋ ਨੇ ਜ਼ੋਬ ਆਰਡੀਨੈਂਸ ਡਿਪੂ ‘ਤੇ ਹਮਲੇ ਦੀ ਨਿੰਦਾ ਕੀਤੀ ਅਤੇ ਅੱਤਵਾਦੀਆਂ ਨੂੰ ਰੋਕਣ ਵਿਚ ਮਾਰੇ ਗਏ ਪਾਕਿਸਤਾਨੀ ਸੈਨਿਕਾਂ ਨੂੰ ਤੇਜ਼ ਕਾਰਵਾਈ ਕਰਨ ਲਈ ਸ਼ਰਧਾਂਜਲੀ ਦਿੱਤੀ।
ਬਲੋਚਿਸਤਾਨ ‘ਚ ਅੱਤਵਾਦੀ ਹਮਲਾ ਦੌਰਾਨ ਚਾਰ ਸੈਨਿਕਾਂ ਦੀ ਮੌਤ

Comment here