ਇਸਲਾਮਾਬਾਦ-ਇਥੋਂ ਦੇ ਸੂਬਾਈ ਗ੍ਰਹਿ ਮੰਤਰੀ ਜ਼ਿਆਉੱਲ੍ਹਾ ਲੰਗੋਵ ਨੇ ਦੱਸਿਆ ਕਿ ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ‘ਚ ਬਦਮਾਸ਼ਾਂ ਨਾਲ ਝੜਪਾਂ ‘ਚ 6 ਪੁਲਸ ਮੁਲਾਜ਼ਮ ਮਾਰੇ ਗਏ ਅਤੇ ਦੋ ਹੋਰ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਇਹ ਘਟਨਾ ਬੁੱਧਵਾਰ ਨੂੰ ਜਾਫਰਾਬਾਦ ਜ਼ਿਲੇ ‘ਚ ਵਾਪਰੀ ਜਦੋਂ ਪੁਲਸ ਬਦਮਾਸ਼ਾਂ ਨੂੰ ਫੜਨ ਲਈ ਉਨ੍ਹਾਂ ਦੀ ਭਾਲ ਕਰ ਰਹੀ ਸੀ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ, ਜਿਸ ‘ਚ 6 ਪੁਲਸ ਮੁਲਾਜ਼ਮ ਮਾਰੇ ਗਏ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਦੋਵੇਂ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ।
ਬਲੋਚਿਸਤਾਨ ‘ਚ ਬਦਮਾਸ਼ਾਂ ਨਾਲ ਝੜਪਾਂ ਦੌਰਾਨ ਛੇ ਪੁਲਸ ਮੁਲਾਜ਼ਮਾਂ ਦੀ ਮੌਤ

Comment here