ਅਪਰਾਧਸਿਆਸਤਖਬਰਾਂ

ਬਾਰਾਮੂਲਾ ਮੁਕਾਬਲੇ ’ਚ ਦੋ ਅਤਿਵਾਦੀ ਢੇਰ

ਸ੍ਰੀਨਗਰ-ਇਥੋਂ ਦੀ ਪੁਲੀਸ ਦੀ ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਅੱਜ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦੇ ਦੋ ਅਤਿਵਾਦੀ ਹਲਾਕ ਹੋ ਗਏ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਜ ਤੜਕੇ ਸ਼ੋਪੀਆਂ ਅਤੇ ਬਾਰਾਮੂਲਾ ਜ਼ਿਲਿ੍ਹਆਂ ’ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਦੇ ਚਿਤਰਗਾਮ ਇਲਾਕੇ ਅਤੇ ਉੱਤਰੀ ਕਸ਼ਮੀਰ ’ਚ ਬਾਰਾਮੂਲਾ ਦੇ ਯੈਦਿਪੋਰਾ ਇਲਾਕੇ ਵਿੱਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਮਗਰੋਂ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਬਾਰਾਮੂਲਾ ਵਿੱਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ ਗਏ। ਕਸ਼ਮੀਰ ਦੇ ਏਡੀਜੀਪੀ ਵਿਜੈ ਕੁਮਾਰ ਨੇ ਟਵੀਟ ਕੀਤਾ, ‘‘ਕੁੱਲ ਦੋ ਅਤਿਵਾਦੀ ਮਾਰੇ ਜਾ ਚੁੱਕੇ ਹਨ। ਇਹ ਦੋਵੇਂ ਅਤਿਵਾਦੀ ਜੈਸ਼ ਨਾਲ ਸਬੰਧਤ ਸਨ।’’

Comment here