ਫਿਰੋਜਪੁਰ-ਪਾਕਿਸਤਾਨ ਵੱਲੋਂ ਹਮੇਸ਼ਾ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਕੀਤੀਅ ਜਾਂਦੀਆਂ ਰਹਿੰਦੀਆਂ ਹਨ । ਪਰ ਬੀਐਸਐਫ ਦੇ ਜਵਾਨਾਂ ਵੱਲੋਂ ਪਾਕਿਸਤਾਨ ਦੀਆਂ ਇਨ੍ਹਾਂ ਹਰਕਤਾਂ ਨੂੰ ਨਾਕਾਮ ਕੀਤਾ ਜਾਂਦਾ ਰਿਹਾ ਹੈ। ਐਤਵਾਰ ਨੂੰ ਬੀਐਸਐਫ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਕਰੀਬ 5 ਕਰੋੜ ਰੁਪਏ ਦੀ ਅੰਤਰਰਾਸ਼ਟਰੀ ਕੀਮਤ ਦੀ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐਸ.ਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਦੇ ਇੱਕ ਕਣਕ ਦੇ ਖੇਤ ਵਿੱਚੋਂ ਨਗਨ ਹਾਲਤ ਵਿੱਚ ਲਪੇਟਿਆ ਹੋਇਆ ਹੈਰੋਇਨ ਦਾ ਇੱਕ ਪੈਕੇਟ ਮਿਲਿਆ ਹੈ, ਜਿਸ ਵਿੱਚ ਕਰੀਬ ਇੱਕ ਕਿੱਲੋ ਹੈਰੋਇਨ ਹੈ, ਜੋ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤ ਨੂੰ ਭੇਜੀ ਗਈ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 5 ਕਰੋੜ ਰੁਪਏ ਦੱਸੀ ਜਾ ਰਹੀ ਹੈ ਅਤੇ ਇਸ ਬਰਾਮਦਗੀ ਨਾਲ ਪਾਕਿਸਤਾਨੀ ਅਤੇ ਭਾਰਤੀ ਸਮੱਗਲਰਾਂ ਦੇ ਨਾਪਾਕ ਮਨਸੂਬੇ ਇਕ ਵਾਰ ਫਿਰ ਫੇਲ੍ਹ ਹੋ ਗਏ ਹਨ।

Comment here