ਅਪਰਾਧਸਿਆਸਤਖਬਰਾਂ

ਬੈਂਸ ਖ਼ਿਲਾਫ਼ ਜਬਰ-ਜ਼ਿਨਾਹ ਮਾਮਲੇ ’ਚ ਗੈਰ-ਜ਼ਮਾਨਤੀ ਵਾਰੰਟ ਜਾਰੀ

ਲੁਧਿਆਣਾ-ਬਲਾਤਕਾਰ ਦੇ ਦੋਸ਼ਾਂ ’ਚ ਘਿਰੇ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ’ਤੇ ਵਿਧਵਾ ਜਨਾਨੀ ਵੱਲੋਂ ਲਾਏ ਜਬਰ-ਜ਼ਿਨਾਹ ਦੇ ਦੋਸ਼ਾਂ ਨੂੰ ਲੈ ਕੇ ਅਦਾਲਤ ’ਚ ਪੇਸ਼ ਕੀਤੀ ਗਈ ਚਾਰਜਸ਼ੀਟ ਤਹਿਤ ਹਰਸਿਮਰਨਜੀਤ ਕੌਰ ਦੀ ਅਦਾਲਤ ਵੱਲੋਂ ਬੈਂਸ ਅਤੇ 7 ਹੋਰ ਦੋਸ਼ੀਆਂ ਖ਼ਿਲਾਫ਼ ਉਨ੍ਹਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਉਪਰੋਕਤ ਹੁਕਮ ਜਾਰੀ ਕਰਦੇ ਹੋਏ ਅਦਾਲਤ ਨੇ ਜ਼ਿਲ੍ਹਾ ਪੁਲਸ ਨੂੰ ਵਿਧਾਇਕ ਬੈਂਸ ਅਤੇ ਹੋਰਨਾਂ ਦੋਸ਼ੀਆਂ ਨੂੰ 1 ਦਸੰਬਰ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕੀਤੇ ਜਾਣ ਦੇ ਹੁਕਮ ਦਿੱਤੇ ਹਨ।
ਇੱਥੇ ਜ਼ਿਕਰਯੋਗ ਹੈ ਕਿ ਲੁਧਿਆਣਾ ਪੁਲਸ ਨੇ ਬੀਤੇ ਦਿਨੀਂ ਹੀ ਉਪਰੋਕਤ ਅਦਾਲਤ ’ਚ ਵਿਧਾਇਕ ਬੈਂਸ ਅਤੇ ਹੋਰਨਾਂ ਦੋਸ਼ੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਵਿਧਾਇਕ ਬੈਂਸ ਅਤੇ ਹੋਰਨਾਂ ਦੇ ਜ਼ਮਾਨਤੀ ਵਾਰੰਟ ਜਾਰੀ ਕਰਕੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਨ ਲਈ ਕਿਹਾ ਸੀ। ਅੱਜ ਅਦਾਲਤ ’ਚ ਹੋਈ ਸੁਣਵਾਈ ਦੌਰਾਨ ਵਿਧਾਇਕ ਬੈਂਸ ਸਣੇ ਹੋਰਨਾਂ ਦੋਸ਼ੀਆਂ ਵੱਲੋਂ ਕੋਈ ਵੀ ਪੇਸ਼ ਨਾ ਹੋਇਆ, ਜਿਸ ਉਪਰੰਤ ਅਦਾਲਤ ਨੇ ਦੋਸ਼ੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਪੁਲਸ ਨੂੰ ਹੁਕਮ ਕੀਤਾ ਹੈ ਕਿ ਉਹ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 1 ਦਸੰਬਰ ਤੱਕ ਅਦਾਲਤ ’ਚ ਪੇਸ਼ ਕਰੇ।
ਇੱਥੇ ਜ਼ਿਕਰਯੋਗ ਹੈ ਕਿ ਬੈਂਸ ਨੂੰ ਹੁਣ ਸੈਸ਼ਨ ਕੋਰਟ ’ਚ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਅੰਤਰਿਮ ਜ਼ਮਾਨਤ ਪਟੀਸ਼ਨ ਦਾਖ਼ਲ ਕਰਨੀ ਪੈ ਸਕਦੀ ਹੈ। ਕਿਉਂਕਿ ਜੇਕਰ ਉਨ੍ਹਾਂ ਨੇ ਆਪਣੀ ਪਟੀਸ਼ਨ ਦਾਖ਼ਲ ਨਾ ਕੀਤੀ ਤਾਂ ਲੁਧਿਆਣਾ ਪੁਲਸ ਉਨ੍ਹਾਂ ਨੂੰ ਫੜ੍ਹ ਕੇ ਅਦਾਲਤ ’ਚ ਪੇਸ਼ ਕਰ ਸਕਦੀ ਹੈ। ਇਸ ਤੋਂ ਬਾਅਦ ਅਦਾਲਤ ਵੱਲੋਂ ਉਪਰੋਕਤ ਦੋਸ਼ਾਂ ’ਚ ਦੋਸ਼ੀਆਂ ਨੂੰ ਜ਼ਮਾਨਤ ਨਹੀਂ ਦਿੱਤੀ ਜਾਵੇਗੀ। ਇਸ ਕਰੇਕ ਵਿਧਾਇਕ ਬੈਂਸ ਅਤੇ ਹੋਰਨਾਂ ਨੂੰ ਜੇਲ੍ਹ ਜਾਣਾ ਪੈ ਸਕਦਾ ਹੈ।

Comment here