ਲੰਡਨ-ਬ੍ਰਿਟੇਨ ਦੀ ਸਰਕਾਰ ਨੇ ਪਾਕਿਸਤਾਨ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਹੈ। ਬ੍ਰਿਟੇਨ ਦੀ ਸਰਕਾਰ ਨੇ ਪਾਕਿਸਤਾਨ ਨੂੰ ਉੱਚ ਜੋਖਮ ਵਾਲੇ ਦੇਸ਼ਾਂ ਦੀ ਸੂਚੀ ਤੋਂ ਹਟਾ ਦਿੱਤਾ ਹੈ, ਜਿਸ ਵਿੱਚ ਹੁਣ ਈਰਾਨ, ਮਿਆਂਮਾਰ ਅਤੇ ਸੀਰੀਆ ਸਮੇਤ 26 ਦੇਸ਼ ਹਨ। ਯੂਕੇ ਦੀ ਸੰਸਦ ਨੇ ਸੋਮਵਾਰ ਨੂੰ ਸੂਚੀ ਵਿੱਚ ਇੱਕ ਸੋਧ ਕੀਤੀ, ਨਿਕਾਰਾਗੁਆ ਨੂੰ ਇਸ ਵਿੱਚੋਂ ਹਟਾ ਦਿੱਤਾ। ਜਿਨ੍ਹਾਂ ਦੇਸ਼ਾਂ ਨੇ ਮਨੀ ਲਾਂਡਰਿੰਗ ਅਤੇ ਅੱਤਵਾਦ ਦੇ ਵਿੱਤ ਪੋਸ਼ਣ ਨੂੰ ਕੰਟਰੋਲ ਕਰਨ ਲਈ ਤਸੱਲੀਬਖਸ਼ ਕਦਮ ਨਹੀਂ ਚੁੱਕੇ ਹਨ, ਉਨ੍ਹਾਂ ਨੂੰ ਇਸ ਸੂਚੀ ਵਿੱਚ ਰੱਖਿਆ ਗਿਆ ਹੈ।
ਬ੍ਰਿਟਿਸ਼ ਸਰਕਾਰ ਦੇ 14 ਨਵੰਬਰ ਦੇ ਅਧਿਕਾਰਤ ਕਾਨੂੰਨ ’ਚ ਕਿਹਾ ਗਿਆ ਹੈ, ‘‘ਨਵੀਂ ਸੂਚੀ ’ਚ ਨਿਕਾਰਾਗੁਆ ਅਤੇ ਪਾਕਿਸਤਾਨ ਹੁਣ ਨਹੀਂ ਰਹੇ।’’ ਜਿਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਜ਼ਰਦਾਰੀ ਭੁੱਟੋ ਨੇ ਆਪਣੇ ਟਵਿੱਟਰ ਹੈਂਡਲ ’ਤੇ ਬ੍ਰਿਟੇਨ ਦੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਦਫਤਰ (ਐਫਸੀਡੀਓ) ਦੇ ਡਿਪਲੋਮੈਟਿਕ ਪੱਤਰ ਦੇ ਨਾਲ ਇਹ ਖਬਰ ਸਾਂਝੀ ਕੀਤੀ ਹੈ। ਪੱਤਰ ਵਿੱਚ ਕਿਹਾ ਗਿਆ ਹੈ, ‘ਐਫਸੀਡੀਓ ਮਨੀ ਲਾਂਡਰਿੰਗ ਅਤੇ ਅੱਤਵਾਦ ਦੇ ਵਿੱਤ ਪੋਸ਼ਣ ਨੂੰ ਕੰਟਰੋਲ ਕਰਨ ਵਿੱਚ ਪਾਕਿਸਤਾਨ ਦੁਆਰਾ ਕੀਤੀ ਗਈ ਪ੍ਰਗਤੀ ਨੂੰ ਮਾਨਤਾ ਦਿੰਦਾ ਹੈ।’
ਬ੍ਰਿਟੇਨ ਨੇ ਪਾਕਿ ਨੂੰ ਖਤਰਨਾਕ ਦੇਸ਼ਾਂ ਦੀ ਸੂਚੀ ਤੋਂ ਹਟਾਇਆ

Comment here