ਸਿਆਸਤਖਬਰਾਂਚਲੰਤ ਮਾਮਲੇ

ਭਗਵੰਤ ਮਾਨ ਅੱਜ 315 ਵੈਟਨਰੀ ਅਫ਼ਸਰਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵਨਿਯੁਕਤ 315 ਵੈਟਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਚੰਡੀਗੜ੍ਹ ਦੇ ਮਿਊਂਸਪਲ ਭਵਨ ‘ਚ 11 ਵਜੇ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਆ ਹੈ-ਸਾਡੀ ਸਰਕਾਰ ਦੀ ਕੋਸ਼ਿਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਦੀ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਵੀ ਦੂਰ ਰਹਿ ਸਕਣ…ਅੱਜ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ 315 ਵੈਟਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਾਂ…ਨਾਲ ਹੀ 300 ਹੋਰ ਵੈਟਨਰੀ ਅਫ਼ਸਰਾਂ ਦੀ ਭਰਤੀ ਮੁਹਿੰਮ ਵੀ ਸਰਕਾਰ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ…

Comment here