ਚੰਡੀਗੜ੍ਹ-ਸੋਮਵਾਰ ਸਵੇਰੇ 10 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਦੀ ਮੀਟਿੰਗ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਮੀਟਿੰਗ ਕੀਤੀ ਜਾਵੇਗੀ,ਉਮੀਦ ਜਤਾਈ ਜਾ ਰਹੀ ਹੈ ਕਿ ਇਸ ਮੀਟਿੰਗ ਵਿੱਚ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ । ਜ਼ਿਕਰਯੋਗ ਹੈ ਕਿ ਜਲੰਧਰ ਉਪ ਚੋਣ ਤੋਂ ਪਹਿਲਾਂ ਬੁਲਾਈ ਗਈ ਇਸ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਜਿਸ ਕਰ ਕੇ ਹਰ ਕਿਸੇ ਦੀਆਂ ਨਜ਼ਰਾਂ ਹੁਣ ਭਲਕੇ ਹੋਣ ਜਾ ਰਹੀ ਇਸ ਕੈਬਨਿਟ ਮੀਟਿੰਗ ਉੱਤੇ ਟਿਕੀਆਂ ਹੋਈਆਂ ਹਨ।
ਤੁਹਾਨੂੰ ਦੱਸ ਦਈਏ ਕਿ ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ ‘ਆਪ’ ਕੈਬਨਿਟ ਮੀਟਿੰਗ ‘ਚ ਪੰਜਾਬ ਨਾਲ ਸਬੰਧਤ ਕੁਝ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਜਾ ਸਕਦੀ ਹੈ। ਪੰਜਾਬ ਸਰਕਾਰ ਦੇ ਵੱਲੋਂ ਬੇਮੌਸਮੀ ਬਰਸਾਤ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਵਿਸਾਖੀ ਤੋਂ ਪਹਿਲਾਂ ਫਸਲਾਂ ਦੇ ਹੋਏ ਮੁਕਸਾਨ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕੁਝ ਹੋਰ ਸਕੀਮਾਂ ਵੀ ਹਨ, ਜਿਨ੍ਹਾਂ ਨੂੰ ਫਿਲਹਾਲ ਲਾਗੂ ਨਹੀਂ ਕੀਤਾ ਗਿਆ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਉਪ ਚੋਣ ਕਰਵਾਉਣ ਲਈ ਕੋਈ ਵੀ ਫੈਸਲਾ ਲਾਗੂ ਕਰ ਸਕਦੀ ਹੈ।
ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫੈਸਲਾ ਲਿਆ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਟਾਈਮਿੰਗ ਵਿੱਚ ਵੱਡਾ ਬਦਲਾਅ ਕੀਤਾ ਹੈ। ਹੁਣ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ 2 ਮਈ ਤੋਂ ਲਾਗੂ ਹੋਵੇਗਾ, ਜੋਕਿ 15 ਜੁਲਾਈ ਤੱਕ ਲਾਗੂ ਰਹੇਗਾ।ਮੁੱਖ ਮੰਤਰੀ ਭਗੰਵਤ ਮਾਨ ਨੇ ਕਿਹਾ ਕਿ 2 ਵਜੇ ਸਾਰੀ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਅਤੇ ਇਸ ਨਾਲ ਬਿਜਲੀ ਦੀ ਵੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਇਹ ਫਾਰਮੂਲਾ ਅਪਨਾਇਆ ਜਾਂਦਾ ਹੈ ਦੇਸ਼ ‘ਚ ਪਹਿਲੀ ਵਾਰ ਇਹ ਫਾਰਮੂਲਾ ਲਾਗੂ ਹੋਵੇਗਾ।
ਭਲਕੇ ਭਗਵੰਤ ਮਾਨ ਦੀ ਅਗਵਾਈ ‘ਚ ਕੈਬਨਿਟ ਦੀ ਅਹਿਮ ਮੀਟਿੰਗ

Comment here