ਸਿਆਸਤਖਬਰਾਂ

ਭਾਜਪਾ ’ਚ ਸ਼ਾਮਲ ਨੇਤਾਵਾਂ ਨੂੰ ਮਿਲ ਰਹੀ ਜ਼ੈੱਡ ਸੁਰੱਖਿਆ

ਮਨਜਿੰਦਰ ਸਿਰਸਾ ਤੇ ਰਾਣਾ ਗੁਰਮੀਤ ਸੋਢੀ ਤੇ ਕੇਂਦਰ ਮਿਹਰਬਾਨ
ਨਵੀਂ ਦਿੱਲੀ– ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਦਿੱਲੀ ਤੋਂ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਸੁਰੱਖਿਆ ’ਚ ਸੀਆਰਪੀਐੱਫ ਦੇ ਕਮਾਂਡੋ ਹੋਣਗੇ। ਇਹ ਸੁਰੱਖਿਆ ਪ੍ਰਣਾਲੀ ਦਿੱਲੀ, ਪੰਜਾਬ, ਹਰਿਆਣਾ ਵਿਚ ਵਿਸ਼ੇਸ਼ ਤੌਰ ’ਤੇ ਚੌਕਸ ਰਹੇਗੀ। ਪੰਜਾਬ ਦੀਆਂ ਕਈ ਜਥੇਬੰਦੀਆਂ ਵੱਲੋਂ ਸਿਰਸਾ ’ਤੇ ਹਮਲੇ ਦੀਆਂ ਧਮਕੀਆਂ ਦੇ ਮੱਦੇਨਜ਼ਰ ਇਸ ਦੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਹਾਲ ਹੀ ਵਿੱਚ ਮਨਜਿੰਦਰ ਸਿੰਘ ਸਿਰਸਾ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਜਥੇਬੰਦੀ ਸਿੱਖ ਫਾਰ ਜਸਟਿਸ ਵੱਲੋਂ ਵੀ ਧਮਕੀ ਦਿੱਤੀ ਗਈ ਸੀ।
ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕੇਂਦਰੀ ਮੰਤਰੀਆਂ ਧਰਮਿੰਦਰ ਪ੍ਰਧਾਨ ਅਤੇ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਰਾਸ਼ਟਰੀ ਰਾਜਧਾਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਪ੍ਰਮੁੱਖ ਚਿਹਰਾ ਰਿਹਾ ਹੈ ਅਤੇ ਇਹ ਤਿੰਨੋਂ ਵਿਵਾਦਗ੍ਰਸਤ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਜ਼ੋਰਦਾਰ ਸਮਰਥਨ ਕਰਦੇ ਸਨ।
ਇਸ ਤੋਂ ਪਹਿਲਾਂ ਭਾਰਤ ਵਿੱਚ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ ਧਮਕੀ ਭਰੀ ਆਡੀਓ ਕਲਿੱਪ ਜਾਰੀ ਕੀਤੀ ਸੀ। ਇਸ ਦੇ ਨਾਲ ਕਿਹਾ ਗਿਆ ਹੈ ਕਿ ਵਿਦੇਸ਼ ਜਾਣ ਜਾਂ ਪੰਜਾਬ ਜਾਣ ਸਮੇਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਜਾ ਸਕਦੀ ਹੈ।
ਦਿੱਲੀ ਪੁਲੀਸ ਦੇ ਆਰਥਿਕ ਅਪਰਾਧ ਵਿੰਗ ਵਿੱਚ ਮਨਜਿੰਦਰ ਸਿੰਘ ਸਿਰਸਾ ਅਤੇ ਕੁਝ ਹੋਰ ਮੁਲਜ਼ਮਾਂ ਅਤੇ ਕੰਪਨੀ ਖ਼ਿਲਾਫ਼ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਹ ਸ਼ਿਕਾਇਤ ਭੁਪਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਦਰਜ ਕਰਵਾਈ ਹੈ। ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਭ੍ਰਿਸ਼ਟਾਚਾਰ ਸਬੰਧੀ ਕੇਸ ਦੀ ਜਾਂਚ ਦੇ ਹੁਕਮ ਦਿੱਲੀ ਦੀ ਪਟਿਆਲਾ ਅਦਾਲਤ ਵਿੱਚ ਸੁਣਵਾਈ ਦੌਰਾਨ ਦਿੱਤੇ ਗਏ। ਸਿਰਸਾ ਵਿਖੇ ਜਾਅਲੀ ਦਸਤਾਵੇਜ਼ਾਂ ਦਾ ਸਹਾਰਾ ਲੈ ਕੇ ਗੁਰਦੁਆਰਾ ਸਾਹਿਬ ਦੇ ਲੱਖਾਂ ਰੁਪਏ ਦੀ ਠੱਗੀ ਮਾਰੀ ਗਈ। ਗੁਰਦੁਆਰੇ ਦੇ ਫੰਡਾਂ ਨਾਲ ਬੇਨਿਯਮੀਆਂ ਦੇ ਦੋਸ਼ ਲੱਗੇ ਸਨ।
ਸਿਰਸਾ ’ਤੇ ਗੰਭੀਰ ਦੋਸ਼ ਲੱਗ ਚੁੱਕੇ ਹਨ

ਰਾਣਾ ਨੂੰ ਭਾਜਪਾ ’ਚ ਸ਼ਮੂਲੀਅਤ ਪਿੱਛੋਂ ਮਿਲੀ ਜੈੱਡ ਸਿਕਿਉਰਟੀ
ਕਾਂਗਰਸੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੇਂਦਰ ਸਰਕਾਰ ਨੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜੈਡ ਸਿਕਿਉਰਟੀ ਨਾਲ ਨਿਵਾਜਿਆ ਹੈ। ਬੀਤੇ ਬੁੱਧਵਾਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜੈੱਡ ਸਿਕਿਓਰਟੀ ਦਿੱਤੀ ਹੈ। ਸੂਤਰਾਂ ਅਨੁਸਾਰ ਭਾਰਤ ਸਰਕਾਰ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫ਼ਾਰਸ਼ ’ਤੇ ਗੁਰਮੀਤ ਸੋਢੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ ਅਤੇ ਜਦੋਂ ਵੀ ਉਹ ਪੰਜਾਬ ਅਤੇ ਦਿੱਲੀ ਦੀ ਯਾਤਰਾ ਕਰਨਗੇ ਤਾਂ ਉਨ੍ਹਾਂ ਨੂੰ ਸੀਆਰਪੀਐਫ ਕਮਾਂਡੋਜ਼ ਦਾ ਹਥਿਆਰਬੰਦ ਕਵਰ ਮਿਲੇਗਾ। ਰਾਣਾ ਗੁਰਮੀਤ ਸੋਢੀ, ਫਿਰੋਜ਼ਪੁਰ ਦੀ ਗੁਰੂਹਰਸਹਾਏ ਸੀਟ ਤੋਂ ਲਗਾਤਾਰ 4 ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਪੰਜਾਬ ਦੇ ਖੇਡ ਮੰਤਰੀ ਵੀ ਰਹੇ ਸਨ।

Comment here