ਅਪਰਾਧਸਿਆਸਤਖਬਰਾਂ

ਭਾਜਪਾ ਦੀ ਐਕਵਾਇਰ ਵਿਰੋਧੀ ਮੁਹਿੰਮ ਕਸ਼ਮੀਰੀ ਲੋਕਾਂ ਖਿਲਾਫ : ਮਹਿਬੂਬਾ ਮੁਫਤੀ

ਸ਼੍ਰੀਨਗਰ-ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ’ਤੇ ਐਕਵਾਇਰ ਵਿਰੋਧੀ ਮੁਹਿੰਮ ਰਾਹੀਂ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ’ਚੋਂ ਬਾਹਰ ਕੱਢਣ ਦਾ ਪੀਪਲਸ ਡੈਮੋਕ੍ਰੇਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫਤੀ ਨੇ ਦੋਸ਼ ਲਾਇਆ ਹੈ। ਮਹਿਬੂਬਾ ਮੁਫਤੀ ਨੇ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਭਾਜਪਾ ਐਕਵਾਇਰ ਵਿਰੋਧੀ ਮੁਹਿੰਮ ਨੂੰ ਕਸ਼ਮੀਰ ਘਾਟੀ ਦੇ ਲੋਕਾਂ ਖਿਲਾਫ ਇਕ ‘ਹਥਿਆਰ’ ਵਜੋਂ ਇਸਤੇਮਾਲ ਕਰ ਰਹੀ ਹੈ। ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਇਸ ‘ਹਮਲੇ’ ਖਿਲਾਫ ਲੜਨ ਲਈ ਕੇਂਦਰ ਸ਼ਾਸਿਤ ਸੂਬੇ ਦੇ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਮਹਿਬੂਬਾ ਮੁਫਤੀ ਨੇ ਕਿਹਾ ਕਿ ਐਕਵਾਇਰ ਵਿਰੋਧੀ ਮੁਹਿੰਮ ਤਹਿਤ ਜਿਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ, ਉਨ੍ਹਾਂ ਵਿਚੋਂ ਕੁਝ ਕੋਲ ਮਹਾਰਾਜਾ ਹਰੀ ਸਿੰਘ ਦੇ ਸਮੇਂ ਤੋਂ ਇਥੇ ਹੋਟਲ ਨੇਡਸ ਵਰਗੀ ਜ਼ਮੀਨ ਸੀ। ਪੀ. ਡੀ. ਪੀ. ਦੀ ਮੁਖੀ ਨੇ ਕਿਹਾ ਕਿ ਜਿਵੇਂ ਭਾਜਪਾ ਸਰਕਾਰ ਕੋਲ ਗ਼ੈਰ-ਕਾਨੂੰਨੀ ਕਾਰਵਾਈਆਂ (ਰੋਕਥਾਮ) ਐਕਟ, ਜਨਤਕ ਸੁਰੱਖਿਆ ਕਾਨੂੰਨ (ਪੀ. ਐੱਸ. ਏ.), ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.), ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਹੋਰ ਏਜੰਸੀਆਂ ਹਨ, ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਸਤਾਉਣ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਵਿਚੋਂ ਕੱਢਣ ਲਈ ਐਕਵਾਇਰ ਵਿਰੋਧੀ ਮੁਹਿੰਮ ਇਕ ਨਵਾਂ ਹਥਿਆਰ ਹੈ, ਜਿਸ ਦੀ ਵਰਤੋਂ ਭਾਜਪਾ ਸਰਕਾਰ ਕਰ ਰਹੀ ਹੈ। ਉਨ੍ਹਾਂ ਦਾਅਵਾ ਕਰਦੇ ਹੋਏ ਕਿਹਾ ਕਿ ਨਹੀਂ ਤਾਂ ਚੀਨ ਨੇ ਸਾਡੀ 20,000 ਵਰਗ ਕਿਲੋਮੀਟਰ ਜ਼ਮੀਨ ’ਤੇ ਕਬਜ਼ਾ ਕਰ ਰੱਖਿਆ ਹੈ, ਪਹਿਲਾਂ ਸਰਕਾਰ ਉਸ ਜ਼ਮੀਨ ਨੂੰ ਵਾਪਸ ਲਵੇ।

Comment here