ਸਿਆਸਤਖਬਰਾਂਚਲੰਤ ਮਾਮਲੇ

ਭਾਜਪਾ ਪੰਜਾਬ ‘ਚ ਸਭ ਤੋਂ ਭਰੋਸੇਮੰਦ ਪਾਰਟੀ: ਪੀਐਮ ਮੋਦੀ

ਨਵੀਂ ਦਿੱਲੀ : ਪਿਛਲੇ ਮਹੀਨੇ ਪੰਜਾਬ ਦੀ ਰੈਲੀ ਦੌਰਾਨ ਹੋਈ ਘਟਨਾ ਦੇ ਉਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਤੱਕ ਚੁੱਪ ਸਨ। ਪਰ ਕੱਲ੍ਹ ਉਨਾਂ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਇਸ ਮਾਮਲੇ ਤੇ ਮੇਰਾ ਬੋਲਣਾ ਸਹੀ ਨਹੀਂ ਕਿਉਂਕਿ ਸੁਪਰੀਮ ਕੋਰਟ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖ ਰਹੀ ਹੈ। ਜੇਕਰ ਮੈਂ ਕੋਈ ਬਿਆਨ ਦਿੰਦਾ ਹਾਂ ਤਾਂ ਇਸ ਨਾਲ ਜਾਂਚ ਪ੍ਰਭਾਵਿਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਪੰਜਾਬ ‘ਚ ਸ਼ਾਂਤੀ ਅਤੇ ਸੁਰੱਖਿਆ ਦੇਵੇਗੀ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਪਹਿਲਾਂ ਨਾਲੋਂ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ। ਭਾਜਪਾ ਪੰਜਾਬ ਦੀ ਸਭ ਤੋਂ ਭਰੋਸੇਮੰਦ ਪਾਰਟੀ ਬਣ ਕੇ ਉਭਰੀ ਹੈ। ਅਸੀਂ ਛੋਟੇ ਕਿਸਾਨਾਂ ਲਈ ਜੋ ਕੰਮ ਕੀਤਾ ਹੈ, ਉਸ ਲਈ ਉਹ ਭਾਜਪਾ ਦੀ ਤਾਰੀਫ਼ ਕਰ ਰਹੇ ਹਨ। ਪੰਜਾਬ ਦੇ ਲੋਕ ਬਹੁਤ ਬਹਾਦਰ ਹਨ। ਮੈਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਜਾਣਦਾ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਦੇ ਵੱਡੇ ਆਗੂ ਵੀ ਆਪਣੀ ਪੁਰਾਣੀ ਪਾਰਟੀ ਛੱਡ ਭਾਜਪਾ ਵਿੱਚ ਆ ਚੁੱਕੇ ਹਨ ਅਤੇ ਪਾਰਟੀ ਦੇ ਹੱਕ ’ਚ ਪ੍ਰਚਾਰ ਕਰ ਰਹੇ ਹਨ। ਇਸ ਵਾਰ ਭਾਜਪਾ ਪੰਜਾਬ ਵਿੱਚ ਕਾਫੀ ਮਜਬੂਤ ਹੈ ਕਿਉਂਕਿ ਅਸੀਂ ਛੋਟੇ ਕਿਸਾਨਾਂ ਲਈ ਜੋ ਕੰਮ ਕੀਤਾ ਹੈ ਉਸ ਨਾਲ ਪੰਜਾਬ ਵਿੱਚ ਬਹੁਤ ਫਾਇਦਾ ਹੋਇਆ ਹੈ। ਛੋਟੇ ਕਿਸਾਨ ਖੁਦ ਮੋਦੀ ਸਰਕਾਰ ਦੀ ਪ੍ਰਸੰਸਾ ਕਰ ਰਹੇ ਹਨ ਅਤੇ ਉਹ ਭਾਜਪਾ ਤੋਂ ਬਹੁਤ ਖੁਸ਼ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਇਹ ਵੀ ਸੰਕੇਤ ਦਿੱਤਾ ਕਿ ਅਕਾਲੀ ਦਲ ਨਾਲ ਭਾਜਪਾ ਦੇ ਪੁਰਾਣੇ ਰਿਸ਼ਤੇ ਮੁੜ ਬਹਾਲ ਹੋਣ ਦੀ ਸੰਭਾਵਨਾ ਨਹੀਂ। ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨੂੰ ਸਮੇਂ ਦੀ ਮੁੱਖ ਲੋੜ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸਿੱਧੇ ਤੌਰ ‘ਤੇ ਕੁਝ ਨਹੀਂ ਕਿਹਾ ਪਰ ਸੰਕੇਤ ਦਿੱਤਾ ਕਿ ਦੋ ਦਹਾਕਿਆਂ ਤੋਂ ਵੱਧ ਸਮੇਂ ਤਕ ਇਕੱਠੇ ਰਹਿਣ ਤੋਂ ਬਾਅਦ ਹੁਣ ਅਕਾਲੀ ਦਲ ਅਤੇ ਭਾਜਪਾ ਵੱਖ-ਵੱਖ ਰਾਹਾਂ ‘ਤੇ ਹਨ। ਭਾਜਪਾ ਨੇ ਆਪਣੇ ਹਿੱਤਾਂ ਦੀ ਅਣਦੇਖੀ ਕਰਦਿਆਂ ਸੂਬੇ ਦੇ ਹਿੱਤਾਂ ਲਈ ਅਕਾਲੀ ਦਲ ਨੂੰ ਵੱਡਾ ਭਾਈਵਾਲ ਮੰਨ ਲਿਆ ਪਰ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਪੰਜਾਬ ਵਿੱਚ ਭਾਜਪਾ ਦਾ ਰਾਹ ਵੱਖਰਾ ਹੈ ਅਤੇ ਇਹ ਸਭ ਤੋਂ ਭਰੋਸੇਮੰਦ ਪਾਰਟੀ ਵਜੋਂ ਉੱਭਰੀ ਹੈ। ਪ੍ਰਧਾਨ ਮੰਤਰੀ ਨੇ ਵਿਧਾਨ ਸਭਾ ਚੋਣਾਂ ਕਾਰਨ ਪੰਜਾਬ ਵਿੱਚ ਖੇਤੀ ਕਾਨੂੰਨ ਵਾਪਸ ਲਏ ਜਾਣ ਦੀ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤਾਂ ਲਈ ਲਿਆਂਦੇ ਗਏ ਸਨ ਅਤੇ ਦੇਸ਼ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਵਾਪਸ ਲੈ ਲਏ ਗਏ ਸਨ। ਇਸ ਸਬੰਧੀ ਤੱਥ ਬਾਅਦ ਵਿੱਚ ਸਾਹਮਣੇ ਆਉਣਗੇ।

Comment here