ਸਿਆਸਤਖਬਰਾਂਚਲੰਤ ਮਾਮਲੇਦੁਨੀਆਪ੍ਰਵਾਸੀ ਮਸਲੇ

ਭਾਰਤੀਆਂ ਨੂੰ ਲਿਆਉਣ ‘ਚ ਆਪਰੇਸ਼ਨ ਗੰਗਾ ਮੁਹਿੰਮ ਰਹੀ ਕਾਮਯਾਬ

ਦਿੱਲੀ: ਯੂਕਰੇਨ ‘ਤੇ ਰੂਸ ਦੇ ਹਮਲੇ ਚ ਫਸੇ ਭਾਰਤੀਆਂ ਨੂੰ ਉਥੋਂ ਸੁਰੱਖਿਅਤ ਕੱਢਣ ਲਈ ਸਰਕਾਰ ਨੇ ‘ਆਪਰੇਸ਼ਨ ਗੰਗਾ’ ਮੁਹਿੰਮ ਸ਼ੁਰੂ ਕੀਤੀ ਸੀ। ਆਪਰੇਸ਼ਨ ਗੰਗਾ ਤਹਿਤ ਹਜ਼ਾਰਾਂ ਭਾਰਤੀਆਂ ਨੂੰ ਵਿਸ਼ੇਸ਼ ਉਡਾਣਾਂ ਰਾਹੀਂ ਜੰਗ ਪ੍ਰਭਾਵਿਤ ਯੂਕਰੇਨ ਤੋਂ ਘਰ ਵਾਪਸ ਲਿਆਂਦਾ ਗਿਆ ਹੈ। ਕੇਂਦਰ ਸਰਕਾਰ ਨੇ ਭਾਰਤੀਆਂ ਦੀ ਵਾਪਸੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਜਾਣਕਾਰੀ ਦਿੱਤੀ ਹੈ। ਕੇਂਦਰ ਸਰਕਾਰ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਯੁੱਧਗ੍ਰਸਤ ਯੂਕਰੇਨ ਤੋਂ 22,500 ਭਾਰਤੀਆਂ ਨੂੰ ਕੱਢ ਲਿਆ ਗਿਆ ਹੈ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਯੂਕਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਨੇ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਮੁੱਦੇ ‘ਤੇ ਸਰਕਾਰ ‘ਤੇ ਜ਼ੋਰ ਦਿੱਤਾ ਸੀ। ਕੇਂਦਰ ਸਰਕਾਰ ਇਸ ‘ਤੇ ਗੌਰ ਕਰ ਰਹੀ ਹੈ ਅਤੇ ਇਸ ‘ਤੇ ਫੈਸਲਾ ਲਵੇਗੀ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੌਰਾਨ ਯੂਕਰੇਨ ਮੁੱਦੇ ‘ਤੇ ਸੰਸਦ ‘ਚ ਬਿਆਨ ਦਿੱਤਾ ਸੀ। ਸੰਸਦ ਨੂੰ ਜਾਣਕਾਰੀ ਦਿੰਦਿਆਂ ਵਿਦੇਸ਼ ਮੰਤਰੀ ਨੇ ਦੱਸਿਆ ਸੀ ਕਿ ਸਖ਼ਤ ਚੁਣੌਤੀਆਂ ਦੇ ਬਾਵਜੂਦ ਸਰਕਾਰ ਨੇ ਯੂਕਰੇਨ ਵਿੱਚ ਫਸੇ 22,500 ਲੋਕਾਂ ਨੂੰ ਬਾਹਰ ਕੱਢਿਆ ਹੈ। ਵਿਦੇਸ਼ ਮੰਤਰੀ ਨੇ ਦੱਸਿਆ ਸੀ ਕਿ ਆਪਰੇਸ਼ਨ ਗੰਗਾ ਤਹਿਤ 90 ਉਡਾਣਾਂ ਚਲਾਈਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 76 ਨਾਗਰਿਕ ਉਡਾਣਾਂ ਸਨ ਅਤੇ 14 ਭਾਰਤੀ ਹਵਾਈ ਸੈਨਾ ਦੀਆਂ ਉਡਾਣਾਂ ਸਨ। ਉਨ੍ਹਾਂ ਕਿਹਾ ਸੀ ਕਿ ਯੂਕਰੇਨ ਤੋਂ 35 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵਿਦਿਆਰਥੀਆਂ ਨੂੰ ਬਾਹਰ ਕੱਢਿਆ ਗਿਆ ਹੈ।

Comment here