ਅਪਰਾਧਸਿਆਸਤਖਬਰਾਂਦੁਨੀਆ

ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ‘ਤੇ ਪਾਬੰਦੀ

ਨਵੀਂ ਦਿੱਲੀ-ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਇੱਕ ਵਾਰ ਫਿਰ 35ਯੂ-ਟਿਊਬ ਚੈਨਲਾਂ ਨੂੰ ਬੈਨ , 2 ਟਵਿੱਟਰ ਅਕਾਉਂਟਸ, 2 ਇੰਸਟਾਗ੍ਰਾਮ ਅਕਾਉਂਟਸ, 2 ਵੈੱਬਸਾਈਟਾਂ ਸਮੇਤ ਇੱਕ ਫੇਸਬੁੱਕ ਅਕਾਊਂਟ ਨੂੰ ਬਲਾਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ ਅਕਾਊਂਟ ਅਤੇ 1 ਫੇਸਬੁੱਕ ਅਕਾਊਂਟ ਵੀ ਬੈਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਚੈਨਲ ਗੁਆਂਢੀ ਦੇਸ਼ ਪਾਕਿਸਤਾਨ ਤੋਂ ਚਲਾਏ ਜਾ ਰਹੇ ਸਨ। ਇਹ ਸਾਰੇ ਚੈਨਲ ਅਤੇ ਵੈੱਬਸਾਈਟਾਂ ਭਾਰਤ iਖ਼ਲਾਫ਼ ਪ੍ਰੋਪੋਗੈਂਡਾ ਫੈਲਾਉਣ ‘ਚ ਲੱਗੇ ਹੋਏ ਸਨ। ਇਹ ਜਾਣਕਾਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵਿਕਰਮ ਸਹਾਏ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦਿੱਤੀ।
ਇਨ੍ਹਾਂ ਚੈਨਲਾਂ ਦੇ 12 ਮਿਲੀਅਨ ਸਬਸਕ੍ਰਾਈਬਰ ਸਨ ਅਤੇ ਇਨ੍ਹਾਂ ਦੇ ਵਿਊਜ਼ ਮਿਲੀਅਨ ਵਿੱਚ ਸਨ। ਇਨ੍ਹਾਂ ਸਾਰੇ ਚੈਨਲਾਂ ਰਾਹੀਂ ਭਾਰਤ ਵਿਰੋਧੀ ਪ੍ਰਚਾਰ ਕੀਤਾ ਜਾ ਰਿਹਾ ਸੀ। ਵਿਕਰਮ ਸਹਾਏ ਨੇ ਦੱਸਿਆ ਕਿ ਇਹ ਸਾਰੇ ਚੈਨਲ ਅਤੇ ਅਕਾਊਂਟ ਪਾਕਿਸਤਾਨ ਤੋਂ ਚਲਾਏ ਜਾਂਦੇ ਹਨ ਅਤੇ ਭਾਰਤ ਵਿਰੋਧੀ ਖ਼ਬਰਾਂ ਅਤੇ ਹੋਰ ਸਮੱਗਰੀ ਫੈਲਾਉਂਦੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ‘ਚ ਵੀ ਭਾਰਤ ਵਿਰੋਧੀ ਪ੍ਰਚਾਰ ਕਰਨ ਦੇ ਦੋਸ਼ ‘ਚ 20 ਯੂ-ਟਿਊਬ ਚੈਨਲਾਂ ਅਤੇ ਦੋ ਵੈੱਬਸਾਈਟਾਂ ‘ਤੇ ਪਾਬੰਦੀ ਲਗਾਈ ਗਈ ਸੀ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਸੀ ਕਿ ਅਸੀਂ ਭਾਰਤ ਵਿਰੋਧੀ ਪ੍ਰਚਾਰ ਅਤੇ ਫਰਜ਼ੀ ਖਬਰਾਂ ਫੈਲਾਉਣ ਵਾਲੀਆਂ ਵੈੱਬਸਾਈਟਾਂ iਖ਼ਲਾਫ਼ ਕਾਰਵਾਈ ਕੀਤੀ ਹੈ।
ਯੂਟਿਊਬ ਚੈਨਲ ਅਤੇ ਵੈੱਬਸਾਈਟ ਪਾਕਿਸਤਾਨ ਤੋਂ ਚਲਾਏ ਜਾ ਰਹੇ ਪ੍ਰਚਾਰ ਨੈੱਟਵਰਕ ਨਾਲ ਸਬੰਧਤ ਹਨ ਅਤੇ ਭਾਰਤ ਨਾਲ ਸਬੰਧਤ ਵੱਖ-ਵੱਖ ਸੰਵੇਦਨਸ਼ੀਲ ਵਿਸ਼ਿਆਂ ਬਾਰੇ ਫਰਜ਼ੀ ਖ਼ਬਰਾਂ ਫੈਲਾ ਰਹੇ ਸਨ। ਇਹ ਸੂਚਨਾ ਯੁੱਧ ਦਾ ਨਵਾਂ ਤਰੀਕਾ ਹੈ ਅਤੇ ਸਰਕਾਰ ਇਸ ਬਾਰੇ ਸਖ਼ਤ ਹੋ ਗਈ ਹੈ।

Comment here