ਸਿਆਸਤਖਬਰਾਂਚਲੰਤ ਮਾਮਲੇ

ਭਾਵਰਾ ਵੱਲੋਂ 3 ਮਹੀਨੇ ਦੀ ਛੁੱਟੀ ਲਈ ਅਰਜ਼ੀ

ਚੰਡੀਗੜ੍ਹ- ਪੰਜਾਬ ਪੁਲਸ ਦੇ ਮੁਖੀ ਵੀਕੇ ਭਾਵਰਾ ਨੇ ਕੇਂਦਰ ਚ ਡੈਪੂਟੇਸ਼ਨ ਤੇ ਜਾਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਚਿੱਠੀ ਲਿਖਣ ਤੋਂ ਬਾਅਦ ਤਿੰਨ ਮਹੀਨਿਆਂ ਲਈ ਛੁੱਟੀ ਲਈ ਅਰਜ਼ੀ ਦੇ ਦਿੱਤੀ ਹੈ। ਡੀਜੀਪੀ ਭਾਵਰਾ ਅਗਲੇ ਹਫ਼ਤੇ 5 ਜੁਲਾਈ ਤੋਂ ਛੁੱਟੀ ‘ਤੇ ਜਾ ਸਕਦੇ ਹਨ। ਸੂਤਰਾਂ ਅਨੁਸਾਰ ਡੀਜੀਪੀ ਦੀ ਬਦਲੀ ਦੀਆਂ ਕਿਆਸਅਰਾਈਆਂ ਤੇਜ਼ ਹੋਣ ਨਾਲ ਕਈ ਸੀਨੀਅਰ ਆਈਪੀਐਸ ਅਧਿਕਾਰੀ ਨਵੇਂ ਡੀਜੀਪੀ ਦੀ ਦੌੜ ਵਿੱਚ ਹਨ। ਇਨ੍ਹਾਂ ਵਿੱਚ ਐਸਟੀਐਫ ਦੇ ਡੀਜੀਪੀ ਹਰਪ੍ਰੀਤ ਸਿੰਘ ਸਿੱਧੂ, ਡੀਜੀਪੀ (ਪ੍ਰਸ਼ਾਸਨ) ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੌਰਵ ਯਾਦਵ, ਡੀਜੀਪੀ (ਸੁਰੱਖਿਆ) ਸ਼ਰਦ ਸੱਤਿਆ ਚੌਹਾਨ ਅਤੇ ਵਿਸ਼ੇਸ਼ ਡੀਜੀਪੀ ਸੰਜੀਵ ਕਾਲੜਾ ਦੇ ਨਾਮ ਪ੍ਰਮੁੱਖ ਹਨ। ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਨ-ਦਿਹਾੜੇ ਹੋਏ ਕਤਲ ਨੂੰ ਮੌਜੂਦਾ ਡੀਜੀਪੀ ਨੂੰ ਹਟਾਉਣ ਦੀਆਂ ਅਟਕਲਾਂ ਪਿੱਛੇ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਸੀਐਮਓ ਦੇ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਡੀਜੀਪੀ ਤੋਂ ਨਾਰਾਜ਼ ਹਨ ਅਤੇ ਇਹੀ ਕਾਰਨ ਹੈ ਕਿ ਜਦੋਂ ਉਹ ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਤਾਂ ਡੀਜੀਪੀ ਉਨ੍ਹਾਂ ਦੇ ਨਾਲ ਨਹੀਂ ਸਨ। ਪੰਜਾਬ ਵਿੱਚ ਹਾਲ ਹੀ ਵਿੱਚ ਡੀਜੀਪੀ ਦੇ ਅਹੁਦੇ ਨੂੰ ਲੈ ਕੇ ਕਾਫੀ ਸਿਆਸਤ ਗਰਮਾਈ ਹੋਈ ਹੈ। ਪਿਛਲੇ ਸਾਲ ਸਤੰਬਰ ਤੋਂ ਲੈ ਕੇ ਹੁਣ ਤੱਕ ਰਾਜ ਪੁਲਿਸ ਬਲ ਦੇ ਤਿੰਨ ਮੁਖੀਆਂ ਨੂੰ ਦੇਖ ਚੁੱਕਾ ਹੈ।

Comment here